🔥 TRENDING NDRF Rescues Girl from 80‑ft Borewell... LPU Postpones Mid‑Term Exams, Suspends... Netanyahu Visits Abu Dhabi, Meets UAE... 23-Year-Old Missing After Saving Three... CCB raids four locations in Kallakuric... Opposition Calls for Impeachment of El...
28 Sep 2026•
ગુજરાતી मराठी ਪੰਜਾਬੀ বাংলা
ਫਿਰੌਤੀ ਲਈ ਕਰਵਾਈ ਗਈ ਫਾਇਰਿੰਗ ਮਾਮਲੇ ਵਿੱਚ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 02  ਗ੍ਰਿਫ਼ਤਾਰ

ਫਿਰੌਤੀ ਲਈ ਕਰਵਾਈ ਗਈ ਫਾਇਰਿੰਗ ਮਾਮਲੇ ਵਿੱਚ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 02 ਗ੍ਰਿਫ਼ਤਾਰ

✍️ Reporter: Paras Sharma 🗓 22 Aug 2026, 12:56 PM 👁 48
Watch on: ▶️ YouTube
Share: 💬 WhatsApp 📘 Facebook 𝕏 Post

ਫਿਰੌਤੀ ਲਈ ਕਰਵਾਈ ਗਈ ਫਾਇਰਿੰਗ ਮਾਮਲੇ ਵਿੱਚ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 02 ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ(। ) ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋ ਸ਼ਰਾਰਤੀ ਅੰਸਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸ੍ਰੀ ਅਭੀਮੰਨਿਉ ਰਾਣਾ, IPS, ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਮਨਮੀਤ ਸਿੰਘ, PPS, ਕਪਤਾਨ ਪੁਲਿਸ (ਡੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਜਸਪਾਲ ਸਿੰਘ, PPS, ਉਪ ਕਪਤਾਨ ਪੁਲਿਸ, ਸਬ-ਡਵੀਜ਼ਨ ਮਲੋਟ ਦੀ ਰਹਿਨੁਮਾਈ ਹੇਠ ਇੰਸਪੈਕਟਰ ਜਸਕਰਨਦੀਪ ਸਿੰਘ, ਮੁੱਖ ਅਫ਼ਸਰ ਥਾਣਾ ਸਿਟੀ ਮਲੋਟ ਦੀ ਟੀਮ ਨੇ ਫਿਰੌਤੀ ਲਈ ਕਰਵਾਈ ਗਈ ਫਾਇਰਿੰਗ ਦੇ ਸਨਸਨੀਖੇਜ਼ ਮਾਮਲੇ ਵਿੱਚ ਦੋ ਮੁੱਖ ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਮਿਤੀ 22.07.2026 ਨੂੰ ਥਾਣਾ ਸਿਟੀ ਮਲੋਟ ਦੇ ਅਧੀਨ ਪੈਂਦੀ ਸਟਾਰ ਸਿਟੀ ਕਾਲੋਨੀ ਵਿੱਚ ਇੱਕ ਮਕਾਨ ਉੱਪਰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਇਸ ਸਬੰਧੀ ਥਾਣਾ ਸਿਟੀ ਮਲੋਟ ਵਿਖੇ FIR ਨੰਬਰ 184 ਤਹਿਤ ਧਾਰਾ 125 BNS ਅਤੇ 25/27/54/59 Arms Act ਅਧੀਨ ਮੁਕੱਦਮਾ ਦਰਜ ਕੀਤਾ ਗਿਆ। ਤਫ਼ਤੀਸ਼ ਦੌਰਾਨ ਮਿਲੇ ਸਬੂਤਾਂ ਦੇ ਆਧਾਰ 'ਤੇ ਧਾਰਾਵਾਂ 308(5), 351(3) ਅਤੇ 61(2) BNS ਦਾ ਵੀ ਵਾਧਾ ਕੀਤਾ ਗਿਆ।

ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਇਸ ਵਾਰਦਾਤ ਦੀ ਸਾਜ਼ਿਸ਼ ਗੁਰਜੰਟ ਸਿੰਘ ਉਰਫ਼ ਜੰਟਾ ਖਰੜ, ਜੋ ਇਸ ਸਮੇਂ ਆਸਟ੍ਰੇਲੀਆ ਵਿੱਚ ਰਹਿ ਰਿਹਾ ਹੈ, ਵੱਲੋਂ ਰਚੀ ਗਈ ਸੀ। ਮੁੱਢਲੀ ਜਾਂਚ ਅਨੁਸਾਰ ਗੁਰਜੰਟ ਸਿੰਘ ਪਹਿਲਾਂ ਇੱਕ ਪੈਟੀ ਕ੍ਰਿਮਿਨਲ ਰਿਹਾ ਹੈ ਅਤੇ ਉਸ ਦੇ ਕਹਿਣ 'ਤੇ ਦੋ ਸ਼ਾਰਪ ਸ਼ੂਟਰਾਂ ਨੇ ਮਕਾਨ ਉੱਪਰ ਫਾਇਰਿੰਗ ਕੀਤੀ ਸੀ।

ਲਗਾਤਾਰ ਛਾਪੇਮਾਰੀ ਦੌਰਾਨ ਪੁਲਿਸ ਨੇ 14 ਅਗਸਤ 2026 ਨੂੰ ਨੀਗਮ ਉਰਫ਼ ਦੇਵਾ, ਵਾਸੀ ਪਿੰਡ ਗਾਮੜੀ, ਜ਼ਿਲ੍ਹਾ ਸੋਨੀਪਤ (ਹਰਿਆਣਾ) ਅਤੇ ਰਵਿੰਦਰ ਉਰਫ਼ ਬਿੰਦਰ, ਵਾਸੀ ਪਿੰਡ ਖਾਨਪੁਰ ਕਲਾਂ, ਜ਼ਿਲ੍ਹਾ ਸੋਨੀਪਤ (ਹਰਿਆਣਾ) ਨੂੰ ਗੁਰੁਗ੍ਰਾਮ (ਹਰਿਆਣਾ) ਤੋਂ ਗ੍ਰਿਫ਼ਤਾਰ ਕਰ ਲਿਆ। ਦੋਵੇਂ ਮੁਲਜ਼ਮ ਇਸ ਮਾਮਲੇ ਦੇ ਮੁੱਖ ਸ਼ਾਰਪ ਸ਼ੂਟਰ ਹਨ।

ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਦੋਵੇਂ ਦੋਸ਼ੀਆਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਦੋਸ਼ੀਆਂ ਤੋਂ ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ, ਮੋਟਰਸਾਈਕਲ ਅਤੇ ਹੋਰ ਅਹਿਮ ਸਬੂਤ ਬਰਾਮਦ ਕਰਨ ਦੇ ਨਾਲ-ਨਾਲ ਇਸ ਸਾਜ਼ਿਸ਼ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਮੁੱਢਲੀ ਪੁੱਛਗਿੱਛ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਪੈਸੇ ਲੈ ਕੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਸ ਮਾਮਲੇ ਵਿੱਚ ਫਾਇਰਿੰਗ ਫਿਰੌਤੀ ਦੀ ਨੀਅਤ ਨਾਲ ਕਰਵਾਈ ਗਈ ਸੀ। ਜਿਸ ਮਕਾਨ ਉੱਪਰ ਫਾਇਰਿੰਗ ਹੋਈ, ਉਸ ਦੇ ਮਾਲਕ ਦਿੱਲੀ ਵਿੱਚ ਰਹਿੰਦੇ ਹਨ, ਜਦਕਿ ਮਕਾਨ ਦੀ ਦੇਖਭਾਲ ਕਰਨ ਵਾਲੇ ਮਾਲੀ ਦੇ ਬਿਆਨਾਂ ਦੇ ਆਧਾਰ 'ਤੇ ਇਹ ਮੁਕੱਦਮਾ ਦਰਜ ਕੀਤਾ ਗਿਆ।

ਗ੍ਰਿਫ਼ਤਾਰ ਦੋਵੇਂ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਅਸਲਾ ਐਕਟ, ਸਨੈਚਿੰਗ ਅਤੇ ਚੋਰੀ ਨਾਲ ਸਬੰਧਤ ਕਈ ਮੁਕੱਦਮੇ ਹਰਿਆਣਾ ਅਤੇ ਰਾਜਸਥਾਨ ਵਿੱਚ ਦਰਜ ਹਨ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਜਾਰੀ ਹੈ। ਮੁੱਖ ਸਾਜ਼ਿਸ਼ਕਰਤਾ ਅਤੇ ਹੋਰ ਨਾਮਜ਼ਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਤਫ਼ਤੀਸ਼ ਦੌਰਾਨ ਸਾਹਮਣੇ ਆਉਣ ਵਾਲੇ ਹਰ ਪੱਖ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਸਾਜ਼ਿਸ਼ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ
📲Get App