Automobile
ਫਟ ਗਈ ਗੈਸ ਪਾਈਪਲਾਈਨ ! ਹੋ ਗਿਆ ਵੱਡਾ ਧਮਾਕਾ, 1 ਦੀ ਗਈ ਜਾਨ, ਮੁਜ਼ੱਫ਼ਰਨਗਰ ''ਚ ਪਿਆ ਚੀਕ-ਚਿਹਾੜਾ

Monday, Nov 02, 2026 - 04:51 pm।
ਨੈਸ਼ਨਲ ਡੈਸਕ- ਬਿਹਾਰ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਸੋਮਵਾਰ ਦੁਪਹਿਰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇਕ ਡਰੇਨ ਦੇ ਨਿਰਮਾਣ ਦੌਰਾਨ ਅੰਡਰਗ੍ਰਾਊਂਡ PNG ਪਾਈਪਲਾਈਨ ਲੀਕ ਹੋ ਗਈ, ਜਿਸ ਕਾਰਨ ਜ਼ਬਰਦਸਤ ਧਮਾਕਾ ਹੋ ਗਿਆ ਤੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ।
ਜ਼ਿਲ੍ਹਾ ਮੈਜਿਸਟ੍ਰੇਟ (DM) ਕੁਮਾਰ ਗੌਰਵ ਤੋਂ ਮਿਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਦੁਪਹਿਰ ਲਗਭਗ 12:10 ਤੋਂ 12:15 ਵਜੇ ਦੇ ਵਿਚਕਾਰ ਵਾਪਰਿਆ। ਸੜਕ ਨਿਰਮਾਣ ਵਿਭਾਗ ਵੱਲੋਂ ਡਰੇਨ ਦੀ ਖੁਦਾਈ ਲਈ JCB ਮਸ਼ੀਨ ਦੀ ਵਰਤੋਂ ਕੀਤੀ ਜਾ ਰਹੀ ਸੀ, ਜਿਸ ਦੌਰਾਨ ਜ਼ਮੀਨ ਦੇ ਹੇਠੋਂ ਲੰਘ ਰਹੀ PNG ਪਾਈਪਲਾਈਨ ਨੁਕਸਾਨੀ ਗਈ। ਇਸ ਤੋਂ ਬਾਅਦ ਗੈਸ ਲੀਕ ਹੋਣ ਨਾਲ ਅਚਾਨਕ ਅੱਗ ਭੜਕ ਗਈ ਅਤੇ ਜ਼ੋਰਦਾਰ ਧਮਾਕਾ ਹੋਇਆ।
ਹਾਦਸੇ 'ਚ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 6 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ 1 ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਸਾਰੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਐੱਸ.ਐੱਸ.ਪੀ. (SSP) ਕਾਂਤੇਸ਼ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਪੁਲਸ ਨੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਅਤੇ ਇੰਡੀਅਨ ਆਇਲ ਦੇ ਤਕਨੀਕੀ ਮਾਹਿਰਾਂ ਨਾਲ ਰਾਬਤਾ ਕਾਇਮ ਕੀਤਾ ਹੈ ਤਾਂ ਜੋ ਗੈਸ ਲੀਕੇਜ 'ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕੇ।
ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਐੱਸ.ਐੱਸ.ਪੀ. ਨੇ ਸਪੱਸ਼ਟ ਕੀਤਾ ਕਿ ਜੇਕਰ ਨਿਰਮਾਣ ਕਾਰਜ ਦੌਰਾਨ ਕੋਈ ਲਾਪਰਵਾਹੀ ਪਾਈ ਗਈ ਤਾਂ ਸਬੰਧਤ ਵਿਭਾਗ ਜਾਂ ਠੇਕੇਦਾਰ ਖ਼ਿਲਾਫ਼ ਤੁਰੰਤ ਐੱਫ.ਆਈ.ਆਰ. ਦਰਜ ਕਰ ਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।