🔥 TRENDING Ponda’s 15‑year‑old municipal complex... Road safety concerns persist in Porvor... * *आपसी सहमति से जमीन का बंटवारा, वर्... Heritage Rulebook Unveiled for Old Goa... Church Holds Celebration, Reports Sang... 10‑Day Cleanliness Drive Begins at Man...
28 Sep 2026•
ગુજરાતી मराठी ਪੰਜਾਬੀ বাংলা
ਵਿਧਾਇਕ ਦਿਨੇਸ਼ ਚੱਢਾ ਨੇ ਹੁਸੈਨਪੁਰ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ
Local

ਵਿਧਾਇਕ ਦਿਨੇਸ਼ ਚੱਢਾ ਨੇ ਹੁਸੈਨਪੁਰ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ

✍️ Reporter: Sandeep Kumar Joshi 🗓 18 Sep 2026, 09:00 PM 👁 47
Watch on: ▶️ YouTube
Share: 💬 WhatsApp 📘 Facebook 𝕏 Post

18 ਸਤੰਬਰ ਨੂੰ ਰੂਪਨਗਰ ਵਿੱਚ ਵਿਧਾਇਕ ਦਿਨੇਸ਼ ਚੱਢਾ ਨੇ ਹੁਸੈਨਪੁਰ ਪਿੰਡ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ, ਜਿਸ ਨਾਲ ਪਿੰਡ ਦੀਆਂ ਤਰਜੀਹੀ ਲੋੜਾਂ ਅਨੁਸਾਰ ਵਿਕਾਸ ਕਾਰਜ ਕੀਤੇ ਜਾਣਗੇ।

ਰੂਪਨਗਰ, 18 ਸਤੰਬਰ – ਵਿਧਾਇਕ ਦਿਨੇਸ਼ ਚੱਢਾ ਨੇ ਹੁਸੈਨਪੁਰ ਪਿੰਡ ਵਿੱਚ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਦੀਆਂ ਸਥਾਨਕ ਸਮੱਸਿਆਵਾਂ ਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਗ੍ਰਾਮ ਪੰਚਾਇਤ ਹੁਸੈਨਪੁਰ ਨੂੰ 10 ਲੱਖ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ ਗਈ।

ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਗਲੀਆਂ-ਨਾਲੀਆਂ, ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਹੋਰ ਵਿਕਾਸ ਕਾਰਜਾਂ ਨਾਲ ਸਬੰਧਤ ਵੱਖ-ਵੱਖ ਮਸਲੇ ਵਿਧਾਇਕ ਦੇ ਧਿਆਨ ਵਿੱਚ ਲਿਆਂਦੇ। ਵਿਧਾਇਕ ਨੇ ਪਿੰਡ ਵਾਸੀਆਂ ਦੀਆਂ ਗੱਲਾਂ ਸੁਣਦਿਆਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਸਮਝ ਕੇ ਵਿਕਾਸ ਕਾਰਜਾਂ ਦੀ ਰੂਪ-ਰੇਖਾ ਤਿਆਰ ਕਰਨੀ ਸਰਕਾਰ ਦੀ ਤਰਜੀਹ ਹੈ।

ਵਿਧਾਇਕ ਦਿਨੇਸ਼ ਚੱਢਾ ਨੇ ਜ਼ੋਰ ਦਿੱਤਾ ਕਿ ਪੈਸਾ ਲੋਕਾਂ ਦਾ ਹੈ ਅਤੇ ਇਹ ਲੋਕਾਂ ਦੀਆਂ ਲੋੜਾਂ ’ਤੇ ਹੀ ਖਰਚ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਲੋੜ ਅਨੁਸਾਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਗ੍ਰਾਂਟ ਦੀ ਪਾਰਦਰਸ਼ੀ ਅਤੇ ਸੁਚੱਜੀ ਵਰਤੋਂ ਯਕੀਨੀ ਬਣਾਉਣ ਲਈ ਕਿਹਾ।

ਇਸ ਮੌਕੇ ਮਨਪ੍ਰੀਤ ਕੌਰ ਸਰਪੰਚ, ਜਸਪ੍ਰੀਤ ਸਿੰਘ ਸਾਬਕਾ ਸਰਪੰਚ, ਚੇਅਰਮੈਨ ਮਲਕੀਤ ਸਿੰਘ ਭੰਗੂ ਬਲਾਕ ਸੰਮਤੀ ਰੂਪਨਗਰ, ਗੁਰਚਰਨ ਸਿੰਘ, ਪ੍ਰਧਾਨ ਦਵਿੰਦਰ ਸਿੰਘ ਸਪੋਰਟਸ ਕਲੱਬ, ਜਗਦੀਪ ਸਿੰਘ ਭੰਗੂ, ਗਗਨਦੀਪ ਸਿੰਘ, ਜਸਪਾਲ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਅਜੀਤ ਸਿੰਘ ਫੌਜੀ, ਘੋਲਾਂ ਸਿੰਘ, ਦਰਸ਼ਨ ਸਿੰਘ, ਬਿਕਰਮਜੀਤ ਸਿੰਘ, ਬਾਵਾ ਸਿੰਘ, ਇੰਦਰਜੀਤ ਸਿੰਘ ਨੰਬਰਦਾਰ, ਪ੍ਰੇਮ ਸਿੰਘ ਨੰਬਰਦਾਰ, ਜਾਗਰ ਸਿੰਘ ਪੇਂਟਰ, ਹਰਿੰਦਰ ਸਿੰਘ ਲੰਬੜਦਾਰ, ਦਲਜੀਤ ਸਿੰਘ, ਹਰਸ਼ਨੂਰ, ਮਹਾਵੀਰ ਪ੍ਰਸ਼ਾਦ, ਭੁਪਿੰਦਰ ਸਿੰਘ, ਸਾਧਾ ਸਿੰਘ, ਦਿਲਬਾਗ ਸਿੰਘ ਸਾਬਕਾ ਸਰਪੰਚ, ਬਲਜੀਤ ਬਾਬਾ, ਆਕਾਸ਼ ਰਾਣਾ ਅਤੇ ਜਤਿੰਦਰ ਸਿੰਘ ਘੈਂਟ ਆਦਿ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।

ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਲਈ ਗ੍ਰਾਂਟ ਜਾਰੀ ਕਰਨ ’ਤੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ। ਹੁਸੈਨਪੁਰ ਨੂੰ ਦਿੱਤੀ ਗਈ 10 ਲੱਖ ਰੁਪਏ ਦੀ ਗ੍ਰਾਂਟ ਨਾਲ ਪਿੰਡ ਦੀਆਂ ਤਰਜੀਹੀ ਲੋੜਾਂ ਅਨੁਸਾਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ।
📲Get App