🔥 TRENDING लालगंज में दबंगों ने युवक पर लोहे की र... उमरीच्या मामा चौकाचे नाव बदलून डॉ. बाब... India's Wedding Season Projected to Ge... Nicholls and Phillips Spark New Zealan... గూడెం కొత్తవీధి ఎంపీపీగా పూజారి లీలా ప... India-US Free Trade Deal Set to Streng...
19 Nov 2026•
ગુજરાતી मराठी ਪੰਜਾਬੀ বাংলা
Education

*ਐਨ.ਐਮ.ਐਮ.ਐਸ ਅੱਠਵੀਂ ਅਤੇ ਪੀ.ਐਸ.ਟੀ.ਐਸ.ਈ ਦਸਵੀਂ ਦੀ ਪ੍ਰੀਖਿਆ ਲਈ ਸਾਰੇ ਪ੍ਰਬੰਧ ਮੁਕੰਮਲ* -ਜ਼ਿਲ੍ਹੇ ਭਰ ਵਿੱਚ10 ਪ੍ਰੀਖਿਆ ਕੇਂਦਰ ਸਥਾਪਿਤ

✍️ Reporter: Parkash singh 🗓 19 Nov 2026, 04:10 PM 👁 26
Watch on: ▶️ YouTube
Share: 💬 WhatsApp 📘 Facebook 𝕏 Post
ਤਰਨ ਤਾਰਨ, 19 ਨਵੰਬਰ ( ਪ੍ਰਕਾਸ਼ ਸਿੰਘ ) -
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਸ਼ਰਮਾ ਸਟੇਟ ਐਵਾਰਡੀ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਐਨ.ਐਮ.ਐਮ.ਐਸ ਅੱਠਵੀਂ ਅਤੇ ਪੀ.ਐਸ.ਟੀ.ਐਸ.ਈ ਦਸਵੀਂ ਪ੍ਰੀਖਿਆ 2026 ਦੀਆਂ ਤਿਆਰੀਆਂ ਹਰੇਕ ਪੱਖ ਤੋਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੰਗਤ ਸਿੰਘ ਨੇ ਦੱਸਿਆ ਕਿ ਇਹ ਪ੍ਰੀਖਿਆ 22 ਨਵੰਬਰ ਨੂੰ ਹੋਵੇਗੀ। ਇਸ ਪ੍ਰੀਖਿਆ ਵਿੱਚ ਅੱਠਵੀਂ ਜਮਾਤ ਦੇ 1489 ਅਤੇ ਦਸਵੀਂ ਜਮਾਤ ਦੇ 1208, ਕੁੱਲ 2697 ਵਿਦਿਆਰਥੀ ਸ਼ਾਮਿਲ ਹੋ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਲਈ ਜ਼ਿਲ੍ਹੇ ਭਰ ਵਿੱਚ ਕੁੱਲ 10 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।

ਇਸ ਪ੍ਰੀਖਿਆ ਨੂੰ ਸ਼ਾਂਤੀਪੂਰਵਕ ਅਤੇ ਨਕਲ-ਰਹਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ 10 ਸੁਪਰਡੈਂਟ ਅਤੇ 10 ਡਿਪਟੀ ਸੁਪਰਡੈਂਟ ਤੋਂ ਇਲਾਵਾ 75 ਨਿਗਰਾਨ ਅਮਲੇ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਪ੍ਰੀਖਿਆ ਕੇਂਦਰਾਂ ਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਪ੍ਰੀਖਿਆ ਕੇਂਦਰਾਂ 'ਤੇ ਪਹੁੰਚਣ ਅਤੇ ਆਪਣਾ ਰੋਲ ਨੰਬਰ ਸਲਿੱਪ ਅਤੇ ਪਛਾਣ ਪੱਤਰ ਨਾਲ ਲੈ ਕੇ ਆਉਣ। ਉਨ੍ਹਾਂ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਪ੍ਰੀਖਿਆ ਲਈ ਪੂਰਾ ਸਹਿਯੋਗ ਦੇਣ।

ਇਸ ਮੌਕੇ ਡੀਲਿੰਗ ਸਹਾਇਕ ਇਕਬਾਲ ਸਿੰਘ, ਤਰਸੇਮ ਸਿੰਘ, ਆਦੇਸ਼ ਸਿੰਘ, ਵਰੁਣ ਰੰਧਾਵਾ, ਸਰਬਜੀਤ ਸਿੰਘ ਇੰਚਾਰਜ ਸੁਪਰਡੈਂਟ ਅਤੇ ਹਰਮੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਫੋਟੋ ਕੈਪਸ਼ਨ :
-ਪ੍ਰੀਖਿਆ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੰਗਤ ਸਿੰਘ
📲Get App