Crime
ਪੰਜਾਬ ''ਚ 10 ਰੁਪਏ ਦੇ MOMOS ਪਿੱਛੇ ਮੁੰਡੇ ਦਾ ਕਤਲ
Watch on:
▶️ YouTube
ਪੰਜਾਬ ''ਚ 10 ਰੁਪਏ ਦੇ MOMOS ਪਿੱਛੇ ਮੁੰਡੇ ਦਾ ਕਤਲ
Oct 12, 2026 (need 24news): ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ ਵਿਵਾਦ ਵਿਚ 26 ਸਾਲਾ ਨੌਜਵਾਨ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਆਪਣੇ ਸਾਥੀ ਨਾਲ ਪਿੰਡ ਵਿਚ ਲੱਗੀ ਮੋਮੋਜ਼ ਦੀ ਰੇਹੜੀ 'ਤੇ ਮੋਮੋਜ਼ ਖਾਣ ਗਿਆ ਸੀ। ਇਸੇ ਦੌਰਾਨ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਹੋ ਗਿਆ, ਜੋ ਵੇਖਦਿਆਂ ਹੀ ਵੇਖਦਿਆਂ ਖ਼ੂਨੀ ਝੜਪ ਵਿਚ ਬਦਲ ਗਿਆ। ਦੋਸ਼ ਹੈ ਕਿ ਇਸ ਦੌਰਾਨ ਨੌਜਵਾਨ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਪੂਰੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਪੁਲਸ ਨੇ ਮਾਮਲੇ ਵਿਚ ਦੋ ਲੋਕਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।