🔥 ट्रेंडिंग प्राणपुर के मोहनपुर धरहन में नवरात्र प... "ਤੁਹਾਡੇ ਤੋਂ ਬੋਲਿਆ ਤਾਂ ਜਾ ਨਹੀਂ ਰਿਹਾ, ਗਾ... स्थानीय स्तर पर दुर्गा पूजा का आयोजन सिकंदराराऊ रामलीला-रासलीला में आज लक्ष... 📰 कोठी वाले बालाजी महाराज के दरबार मे... નડિયાદના માઈ મંદિર માં આઠમ નવચંડી યજ્ઞ...
19 अक्टू. 2026•
ગુજરાતી मराठी ਪੰਜਾਬੀ বাংলা
देश

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਕਾਰਵਾਈ, 100 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ

✍️ रिपोर्टर: Paras Sharma 🗓 19 अक्टू. 2026, 08:38 PM 👁 21
शेयर करें: 💬 WhatsApp 📘 Facebook 𝕏 Post

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਕਾਰਵਾਈ, 100 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ

‘
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ 2026:

ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਤਹਿਤ ਸ੍ਰੀ ਅਸ਼ੋਕ ਮੀਨਾ, ਆਈ.ਪੀ.ਐੱਸ., ਐਸ.ਪੀ. (ਡੀ) ਦੀ ਅਗਵਾਈ ਹੇਠ ਅਤੇ ਇੰਸਪੈਕਟਰ ਦੀਪਿਕਾ ਰਾਣੀ, ਮੁੱਖ ਅਫ਼ਸਰ ਥਾਣਾ ਲੰਬੀ ਦੀ ਨਿਗਰਾਨੀ ਹੇਠ ਪੁਲਿਸ ਵੱਲੋਂ ਕਾਰਵਾਈ ਕਰਦਿਆਂ 2 ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ (ਚਿੱਟੇ) ਸਮੇਤ ਕਾਬੂ ਕੀਤਾ ਗਿਆ ਹੈ।

ਮਾਮਲੇ ਦੀ ਜਾਣਕਾਰੀ

ਪੁਲਿਸ ਪਾਰਟੀ ਵੱਲੋਂ ਪਿੰਡ ਕਿਲਿਆਂਵਾਲੀ ਵਿਖੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਕਿਲਿਆਂਵਾਲੀ ਤੋਂ ਬਦੂਰ ਭਾਟੀ ਕਲੋਨੀ, ਮੰਡੀ ਕਿਲਿਆਂਵਾਲੀ ਵੱਲ ਪੁੱਜੀ ਤਾਂ ਸੜਕ ਦੇ ਖੱਬੇ ਪਾਸੇ ਜਾਂਦੇ ਕੱਚੇ ਰਸਤੇ ’ਤੇ ਕਿੱਕਰ ਦੇ ਰੁੱਖ ਹੇਠਾਂ ਦੋ ਨੌਜਵਾਨ ਦਿਖਾਈ ਦਿੱਤੇ।

ਪੁਲਿਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ ’ਤੇ ਉਕਤ ਦੋਵਾਂ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦਾ ਨਾਮ ਪੁੱਛਿਆ ਤਾਂ ਉਹਨਾਂ ਨੇ ਆਪਣਾ ਨਾਮ ਹਿੰਮਤਰਾਜ ਸਿੰਘ ਅਤੇ ਕੁਲਵੀਰ ਸਿੰਘ ਉਰਫ਼ ਖੰਡ ਦੱਸਿਆ। ਪੁਲਿਸ ਵੱਲੋਂ ਉਨ੍ਹਾਂ ਦੀ ਤਲਾਸ਼ੀ ਲੈਣ ਤੇ 100 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਸ ਸਬੰਧੀ ਮੁਕੱਦਮਾ ਨੰਬਰ 372 ਮਿਤੀ 18.10.2026, ਅਧੀਨ ਧਾਰਾ 21(ਬੀ), 61 ਅਤੇ 85 ਐਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਕਿਲਿਆਂਵਾਲੀ ਵਿਖੇ ਦਰਜ ਕੀਤਾ ਗਿਆ ਹੈ।

ਗ੍ਰਿਫ਼ਤਾਰ ਵਿਅਕਤੀਆਂ ਦੇ ਵੇਰਵੇ

1. ਹਿੰਮਤਰਾਜ ਸਿੰਘ ਪੁੱਤਰ ਤਰਸੇਮ ਸਿੰਘ, ਵਾਸੀ ਪਿੰਡ ਕਿਲਿਆਂਵਾਲੀ।

2. ਕੁਲਵੀਰ ਸਿੰਘ ਉਰਫ਼ ਖੰਡ ਪੁੱਤਰ ਜਸਵੀਰ ਸਿੰਘ, ਵਾਸੀ ਪਿੰਡ ਕਿਲਿਆਂਵਾਲੀ।

ਬਰਾਮਦਗੀ

100 ਗ੍ਰਾਮ ਹੈਰੋਇਨ (ਚਿੱਟਾ)।

ਅਗਲੇਰੀ ਕਾਰਵਾਈ

ਪੁਲਿਸ ਵੱਲੋਂ ਦੋਵਾਂ ਗ੍ਰਿਫ਼ਤਾਰ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਇਸ ਨੈੱਟਵਰਕ ਸਬੰਧੀ ਅਹਿਮ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਇਸ ਮੌਕੇ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐੱਸ. ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਸਬੰਧੀ ਕੋਈ ਵੀ ਜਾਣਕਾਰੀ ਹੋਣ ’ਤੇ ਤੁਰੰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
📲Get App