🔥 TRENDING પાંડેસરા પોલીસે 2 કલાકમાં 4 વર્ષની ગુમ... सिकंदराराऊ में जेसीबी से दीवार तोड़ने... સુરતના પાંડેસરામાં જાહેર રસ્તા પર બાઈક... જૂનાગઢમાં આમ આદમી પાર્ટીને મોટો ઝટકો:... सेवा सेतु शिविर में 6 परिवारों का पक्क... मेरठ कोर्ट का बड़ा फैसला: पति की हत्या...
14 Oct 2026•
ગુજરાતી मराठी ਪੰਜਾਬੀ বাংলা
Politics

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ।

✍️ Reporter: Shamsher Singh 🗓 14 Oct 2026, 07:50 PM 👁 11
Watch on: ▶️ YouTube
Share: 💬 WhatsApp 📘 Facebook 𝕏 Post

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ।

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ।
‎14 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਮਹੀਨਾਵਾਰ ਸਨਮਾਨ ਰਾਸ਼ੀ ਅਤੇ ਮੁਫ਼ਤ ਬੱਸ ਸਫ਼ਰ ਨੂੰ ਬੰਦ ਕਰਨਾ ਚਾਹੁੰਦੇ ਹਨ, ਕਿਉਂਕਿ ਇਨ੍ਹਾਂ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਬਰਦਾਸ਼ਤ ਨਹੀਂ ਹੋ ਰਿਹਾ।
‎ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਕਾਲੀ ਦਲ ਕਦੇ ਦਾਅਵਾ ਕਰਦਾ ਸੀ ਕਿ ਉਹ 25 ਸਾਲ ਪੰਜਾਬ 'ਤੇ ਰਾਜ ਕਰੇਗਾ, ਪਰ ਅੱਜ ਉਹ ਆਪਣੀ ਸਿਆਸੀ ਹੋਂਦ ਬਚਾਉਣ ਲਈ ਜੱਦੋ-ਜਹਿਦ ਕਰ ਰਿਹਾ ਹੈ। ਜਿਨ੍ਹਾਂ ਨੇ ਆਪਣੇ ਰਾਜਨੀਤਿਕ ਭਵਿੱਖ ਬਾਰੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਉਹ ਮਜ਼ਬੂਤ ਅਤੇ ਇਕਜੁਟ ਧਿਰ ਬਣਾਉਣ ਵਿੱਚ ਅਸਫਲ ਰਹੇ ਹਨ।"
📲Get App