🔥 TRENDING भोपाल में सीबीआई ने 2 लाख रुपये की रिश... ബസ്സും സ്കൂട്ടറും കൂട്ടിയിടിച്ച് അപകടം... भोपाल में सीबीआई ने 2 लाख रुपये की रिश... Yingkiong Town on High Alert as Anti-D... Arunachal Congress Rejects Forced Sian... Record-Breaking Rains Flood Jammu; Dep...
12 Oct 2026•
ગુજરાતી मराठी ਪੰਜਾਬੀ বাংলা
ਬਠਿੰਡਾ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਕੰਮਲ, 10,07,387 ਵੋਟਰਾਂ ਦੇ out ਅੰਕੜੇ ਜਾਰੀ

ਬਠਿੰਡਾ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਕੰਮਲ, 10,07,387 ਵੋਟਰਾਂ ਦੇ out ਅੰਕੜੇ ਜਾਰੀ

✍️ Reporter: Jiwan kumar 🗓 12 Oct 2026, 05:42 PM 👁 9
Share: 💬 WhatsApp 📘 Facebook 𝕏 Post

ਬਠਿੰਡਾ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਨਾਲ ਮੁਕੰਮਲ ਹੋ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ। ਜ਼ਿਲ੍ਹੇ ਦੇ ਛੇ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 10,07,387 ਵੋਟਰ ਦਰਜ ਹਨ। ਪ੍ਰਸ਼ਾਸਨ ਨੇ ਇਸ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਨ ਲਈ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ।

ਬਠਿੰਡਾ, 12 ਅਕਤੂਬਰ (ਜੀਵਨ ਬਾਂਸਲ): ਬਠਿੰਡਾ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦਾ ਕੰਮ ਅੰਤਿਮ ਵੋਟਰ ਸੂਚੀ ਦੇ ਪ੍ਰਕਾਸ਼ਨ ਨਾਲ ਮੁਕੰਮਲ ਹੋ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 1 ਅਕਤੂਬਰ 2026 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਤਿਆਰ ਕੀਤੀ ਗਈ ਅੰਤਿਮ ਵੋਟਰ ਸੂਚੀ ਅਨੁਸਾਰ ਬਠਿੰਡਾ ਜ਼ਿਲ੍ਹੇ ਦੇ ਛੇ ਵਿਧਾਨ ਸਭਾ ਹਲਕਿਆਂ—ਰਾਮਪੁਰਾ ਫੂਲ, ਭੁੱਚੋ ਮੰਡੀ, ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਤਲਵੰਡੀ ਸਾਬੋ ਅਤੇ ਮੌੜ—ਵਿੱਚ ਕੁੱਲ 10,07,387 ਵੋਟਰ ਦਰਜ ਹਨ।

ਇਨ੍ਹਾਂ ਵਿੱਚ 5,20,749 ਪੁਰਸ਼, 4,86,619 ਮਹਿਲਾ ਅਤੇ 19 ਤੀਜੇ ਲਿੰਗ ਨਾਲ ਸਬੰਧਤ ਵੋਟਰ ਹਨ। ਜ਼ਿਲ੍ਹੇ ਵਿੱਚ 8,109 ਦਿਵਿਆਂਗ ਵੋਟਰ, 18 ਤੋਂ 19 ਸਾਲ ਦੀ ਉਮਰ ਦੇ 13,281 ਵੋਟਰ ਅਤੇ 80 ਸਾਲ ਤੋਂ ਵੱਧ ਉਮਰ ਦੇ 6,242 ਵੋਟਰ ਵੀ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕੁੱਲ 1,204 ਪੋਲਿੰਗ ਸਟੇਸ਼ਨ ਅਤੇ 557 ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਹਨ।

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਦੌਰਾਨ ਰਾਜੇਸ਼ ਧੀਮਾਨ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ ਸਬੰਧਤ ਅਧਿਕਾਰੀਆਂ, ਕਰਮਚਾਰੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਸਹਿਯੋਗ ਨਾਲ ਪੂਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਬੂਥ ਲੈਵਲ ਏਜੰਟ-1 ਅਤੇ ਬੂਥ ਲੈਵਲ ਏਜੰਟ-2 ਨੇ ਇਸ ਕੰਮ ਵਿੱਚ ਸਹਿਯੋਗ ਦਿੱਤਾ, ਜਿਸ ਨਾਲ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਵਿੱਚ ਮਦਦ ਮਿਲੀ।

ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਬਲਜੀਤ ਸਿੰਘ ਬੱਲੀ, ਬਲਵਿੰਦਰ ਸਿੰਘ ਬੱਲੋ ਅਤੇ ਅਮਨਦੀਪ ਸਿੰਘ; ਭਾਰਤੀ ਜਨਤਾ ਪਾਰਟੀ ਵੱਲੋਂ ਹਰਪ੍ਰੀਤ ਸਿੰਘ ਮਾਨ ਅਤੇ ਅਮਿਤ ਬਾਂਸਲ; ਬਹੁਜਨ ਸਮਾਜ ਪਾਰਟੀ ਵੱਲੋਂ ਡਾ. ਜੋਗਿੰਦਰ ਸਿੰਘ ਅਤੇ ਵਿਸ਼ਾਲ; ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਐਡਵੋਕੇਟ ਰਾਜਨ ਗਰਗ ਅਤੇ ਸੀ.ਪੀ.ਆਈ. (ਐਮ) ਵੱਲੋਂ ਬਨਵਾਰੀ ਲਾਲ ਹਾਜ਼ਰ ਸਨ।

ਇਸ ਤੋਂ ਇਲਾਵਾ ਚੋਣ ਤਹਿਸੀਲਦਾਰ ਹਰਜਿੰਦਰ ਕੌਰ, ਚੋਣ ਕਾਨੂੰਨਗੋ ਪਰਮਜੀਤ ਸਿੰਘ ਅਤੇ ਸੁਰੇਸ਼ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
📲Get App