🔥 TRENDING Virat Kohli reaches 15,000 ODI runs as... Mehbooba Mufti Meets Mirwaiz Umar Afte... Kohli, Gill guide India to victory in... Congress May Face SP in First Uttar Pr... Virat Kohli Achieves Another Remarkabl... Virat Kohli contributes with bat as In...
28 Sep 2026•
ગુજરાતી मराठी ਪੰਜਾਬੀ বাংলা
ਰੋਪੜ ਵਿੱਚ 132 ਕੇਵੀ ਸਬ ਸਟੇਸ਼ਨ ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਵੱਡਾ ਪ੍ਰਦਰਸ਼ਨ ਕੀਤਾ
Local

ਰੋਪੜ ਵਿੱਚ 132 ਕੇਵੀ ਸਬ ਸਟੇਸ਼ਨ ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਵੱਡਾ ਪ੍ਰਦਰਸ਼ਨ ਕੀਤਾ

✍️ Reporter: Sandeep Kumar Joshi 🗓 17 Sep 2026, 04:50 PM 👁 46
Watch on: ▶️ YouTube
Share: 💬 WhatsApp 📘 Facebook 𝕏 Post

ਰੂਪਨਗਰ ਦੇ ਰੋਪੜ ਵਿੱਚ ਅਕਾਲੀ ਦਲ ਨੇ 132 ਕੇਵੀ ਗਰਿੱਡ ਦੇ ਸਾਹਮਣੇ ਵੱਡਾ ਧਰਨਾ ਦਿੱਤਾ, ਜਿਸ ਵਿੱਚ ਡਾ. ਦਲਜੀਤ ਸਿੰਘ ਚੀਮਾ ਨੇ ਬਿਜਲੀ ਸੰਕਟ ਲਈ ਸਰਕਾਰ ਦੀ ਆਲੋਚਨਾ ਕੀਤੀ।

17 ਸਤੰਬਰ ਨੂੰ ਰੂਪਨਗਰ ਦੇ ਰੋਪੜ ਵਿੱਚ 132 ਕੇਵੀ ਸਬ ਸਟੇਸ਼ਨ ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਦੀ ਹਲਕੀ ਜਥੇਬੰਦੀ ਵੱਲੋਂ ਵੱਡਾ ਧਰਨਾ ਦਿੱਤਾ ਗਿਆ।

ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਿਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਸੰਬੋਧਨ ਕਰਦਿਆਂ ਬਿਜਲੀ ਸੰਕਟ ਲਈ ਜ਼ਿੰਮੇਵਾਰੀ ਠਹਿਰਾਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 24 ਘੰਟੇ ਬਿਜਲੀ ਸਪਲਾਈ ਦਾ ਵਾਅਦਾ ਕੀਤਾ ਗਿਆ ਸੀ, ਪਰ ਅਸਲ ਵਿੱਚ 8/8 ਘੰਟਿਆਂ ਦੇ ਬਿਜਲੀ ਕੱਟ ਲਗਾ ਕੇ ਖਪਤਕਾਰਾਂ ਨੂੰ ਪੀੜਾ ਪਹੁੰਚਾਈ ਜਾ ਰਹੀ ਹੈ।

ਪ੍ਰਦਰਸ਼ਨ ਵਿੱਚ ਅਕਾਲੀ ਆਗੂ ਪਰਮਜੀਤ ਸਿੰਘ ਮੱਕੜ, ਅਨੁਸੂਚਿਤ ਜਾਤੀ ਵਿੰਗ ਦੇ ਮੀਤ ਪ੍ਰਧਾਨ ਆਰ ਪੀ ਸਿੰਘ ਸ਼ੈਲੀ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਲੱਖੇਵਾਲ, ਸੰਦੀਪ ਸਿੰਘ ਕਲੋਤਾ ਅਤੇ ਹੋਰ ਕਈ ਅਕਾਲੀ ਆਗੂ ਹਾਜ਼ਰ ਸਨ।

ਚੀਮਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਿਆਰ ਹਨ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਨੂੰ ਫਿਰ ਤੋਂ ਬਿਜਲੀ ਸਰਪਲੱਸ ਸੂਬਾ ਬਣਾਇਆ ਜਾਵੇਗਾ।
📲Get App