🔥 ट्रेंडिंग बीजेपी ने ओपी और बिहार के एमएलसी चुनाव... बीएसईबी ने क्लास 10‑12 के मार्कशीट Dig... इचिंग बोर्ड कॉलोनी में दो दिनों से लाव... भागलपुर में कंटेनर टक्कर से बाइक सवार... रामगढ़ में टीवी मरीजों को 75 पोषण किट... जयपुर में आरसीए चुनाव में बवाल: धनंजय...
29 सित. 2026•
ગુજરાતી मराठी ਪੰਜਾਬੀ বাংলা

‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ 14 ਅਕਤੂਬਰ ਨੂੰ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ

✍️ रिपोर्टर: Jiwan kumar 🗓 29 सित. 2026, 05:20 PM 👁 15
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਹੋਣ ਵਾਲੇ ਸਮਾਗਮ ਵਿੱਚ ਸਿਹਤ ਸੇਵਾਵਾਂ ਦੇ ਨਾਲ ਬਜ਼ੁਰਗਾਂ ਨੂੰ ਸਰਕਾਰੀ ਸਕੀਮਾਂ, ਪੈਨਸ਼ਨ, ਕਾਨੂੰਨੀ ਹੱਕਾਂ ਅਤੇ ਸਾਈਬਰ ਸੁਰੱਖਿਆ ਬਾਰੇ ਇੱਕੋ ਥਾਂ ’ਤੇ ਜਾਣਕਾਰੀ ਤੇ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।

ਬਠਿੰਡਾ, 29 ਸਤੰਬਰ:(ਜੀਵਨ ਬਾਂਸਲ) ਪੰਜਾਬ ਸਰਕਾਰ ਦੀ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ 14 ਅਕਤੂਬਰ ਨੂੰ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਬਜ਼ੁਰਗਾਂ ਦੀ ਸਿਹਤ, ਸੁਰੱਖਿਆ ਅਤੇ ਭਲਾਈ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਮੁਹਿੰਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਜ਼ੁਰਗਾਂ ਲਈ ਸਿਹਤ ਜਾਂਚ ਕੈਂਪ ਲਗਾਉਣ ਦੇ ਨਾਲ ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੀਆਂ ਸਮਾਜਿਕ ਸੰਸਥਾਵਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਨੇ ਦੱਸਿਆ ਕਿ ਸਮਾਗਮ ਦੌਰਾਨ ਪੁਲਸ ਵੱਲੋਂ ਬਜ਼ੁਰਗਾਂ ਨੂੰ ਸਾਈਬਰ ਅਪਰਾਧ ਅਤੇ ਆਨਲਾਈਨ ਧੋਖਾਧੜੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇਗਾ। ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਟੀਮਾਂ ਰਾਹੀਂ ਮੁਫ਼ਤ ਸਿਹਤ ਜਾਂਚ ਕੀਤੀ ਜਾਵੇਗੀ। ਇਸ ਵਿੱਚ ਕੈਂਸਰ, ਹੱਡੀਆਂ ਅਤੇ ਅੱਖਾਂ ਦੇ ਰੋਗਾਂ ਦੀ ਜਾਂਚ ਤੋਂ ਇਲਾਵਾ ਫਿਜ਼ੀਓਥੈਰੇਪੀ ਸਬੰਧੀ ਸਹੂਲਤ ਵੀ ਦਿੱਤੀ ਜਾਵੇਗੀ। ਲੋੜਵੰਦ ਬਜ਼ੁਰਗਾਂ ਨੂੰ ਮੁਫ਼ਤ ਐਨਕਾਂ ਵੀ ਵੰਡੀਆਂ ਜਾਣਗੀਆਂ।

ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਸਰਕਾਰੀ ਸਕੀਮਾਂ, ਪੈਨਸ਼ਨ ਅਤੇ ਸਮਾਜਿਕ ਸੁਰੱਖਿਆ ਲਾਭਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਬਜ਼ੁਰਗ ਨਾਗਰਿਕਾਂ ਦੇ ਕਾਨੂੰਨੀ ਹੱਕਾਂ ਅਤੇ ਉਪਲਬਧ ਕਾਨੂੰਨੀ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਪੈਨਸ਼ਨ, ਜਾਇਦਾਦ, ਘਰੇਲੂ ਹਿੰਸਾ ਜਾਂ ਉਪੇਖਾ ਨਾਲ ਜੁੜੇ ਮਾਮਲਿਆਂ ਸਬੰਧੀ ਕਾਨੂੰਨੀ ਸਲਾਹ ਵੀ ਦਿੱਤੀ ਜਾਵੇਗੀ।

ਲੀਡ ਬੈਂਕ ਮੈਨੇਜਰ ਵੱਲੋਂ ਸੀਨੀਅਰ ਸਿਟੀਜ਼ਨਾਂ ਲਈ ਉਪਲਬਧ ਬੈਂਕਿੰਗ ਸੇਵਾਵਾਂ ਬਾਰੇ ਜਾਣਕਾਰੀ ਦੇਣ ਲਈ ਸਟਾਲ ਲਗਾਇਆ ਜਾਵੇਗਾ ਅਤੇ ਬੈਂਕਿੰਗ ਧੋਖਾਧੜੀ ਤੋਂ ਬਚਾਅ ਸਬੰਧੀ ਵੀ ਜਾਗਰੂਕ ਕੀਤਾ ਜਾਵੇਗਾ।
📲Get App