🔥 TRENDING NH 458 हाईवे बस्सी चौराहे से कृषि मंडी... छोटी दुर्गा पंडाल की मोहक लाइटिंग ने आ... गया रेलवे स्टेशन पर दुर्गा पंडाल की सज... आज विधानसभा रामगढ़ में पंचायत चुनाव को... नगर आयुक्त हिमांशु नागपाल ने नाटी इमली... सारनाथ पुलिस ने वाराणसी में प्राणघातक...
19 Oct 2026•
ગુજરાતી मराठी ਪੰਜਾਬੀ বাংলা
Crime

ਪਰਵਿੰਦਰ ਝੋਟਾ ਦੇ ਪਰਿਵਾਰ ਨੇ ਪ੍ਰਸ਼ਾਸਨ ਅੱਗੇ ਰੱਖ ''ਤੀਆਂ 14 ਵੱਡੀਆਂ ਮੰਗਾਂ, ਮੀਟਿੰਗ ਦੌਰਾਨ ਹੋਏ ਪਿਤਾ ਹੋਏ ਭਾਵੁਕ

✍️ Reporter: Shamsher Singh 🗓 19 Oct 2026, 10:04 PM 👁 15
Share: 💬 WhatsApp 📘 Facebook 𝕏 Post

ਪਰਵਿੰਦਰ ਝੋਟਾ ਦੇ ਪਰਿਵਾਰ ਨੇ ਪ੍ਰਸ਼ਾਸਨ ਅੱਗੇ ਰੱਖ ''ਤੀਆਂ 14 ਵੱਡੀਆਂ ਮੰਗਾਂ, ਮੀਟਿੰਗ ਦੌਰਾਨ ਹੋਏ ਪਿਤਾ ਹੋਏ ਭਾਵੁਕ

Monday, Oct 19, 2026,‎ਐਕਸ਼ਨ ਕਮੇਟੀ ਨੇ ਆਪਣੀਆਂ 14 ਮੰਗਾਂ
ਮਾਨਸਾ:‎ਮੀਟਿੰਗ ਦੌਰਾਨ ਐਕਸ਼ਨ ਕਮੇਟੀ ਨੇ ਆਪਣੀਆਂ 14 ਮੰਗਾਂ ਪ੍ਰਸ਼ਾਸਨ ਸਾਹਮਣੇ ਰੱਖਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਪਸਾਰੇ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਦੇ ਕਤਲ ਲਈ ਸਰਕਾਰ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ। ਕਮੇਟੀ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਨੈਤਿਕ ਜ਼ਿੰਮੇਵਾਰੀ ਕਬੂਲ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਪੰਜਾਬ ਦੇ ਡੀਜੀਪੀ ਨੂੰ ਵੀ ਅਸਤੀਫ਼ਾ ਦੇਣਾ ਚਾਹੀਦਾ ਹੈ। ਕਮੇਟੀ ਨੇ ਮੰਗ ਕੀਤੀ ਕਿ ਪਰਿਵਾਰ ਦੀ ਸਹਿਮਤੀ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਪੀਜੀਆਈ ਚੰਡੀਗੜ੍ਹ ਦੇ ਸੀਨੀਅਰ ਡਾਕਟਰਾਂ ਦੇ ਪੈਨਲ ਤੋਂ ਕਰਵਾਇਆ ਜਾਵੇ। ਇਸ ਦੇ ਨਾਲ ਹੀ ਕਤਲ ਅਤੇ ਇਸ ਪਿੱਛੇ ਕਥਿਤ ਤੌਰ ’ਤੇ ਕੰਮ ਕਰਦੇ ਨਸ਼ਾ ਤਸਕਰਾਂ, ਪੁਲਸ ਅਤੇ ਸਿਆਸੀ ਆਗੂਆਂ ਦੇ ਗੱਠਜੋੜ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਗਈ।
‎ਐਕਸ਼ਨ ਕਮੇਟੀ ਨੇ ਦੋਸ਼ ਲਾਇਆ ਕਿ ਨਸ਼ਿਆਂ ਦਾ ਕਾਰੋਬਾਰ ਕੁਝ ਵਿਅਕਤੀਆਂ ਤੱਕ ਸੀਮਤ ਨਹੀਂ, ਸਗੋਂ ਇਸ ਪਿੱਛੇ ਵੱਡੇ ਰੈਕੇਟ ਅਤੇ ਪ੍ਰਭਾਵਸ਼ਾਲੀ ਲੋਕਾਂ ਦੀ ਸ਼ਮੂਲੀਅਤ ਹੋਣ ਦਾ ਖ਼ਦਸ਼ਾ ਹੈ। ਕਮੇਟੀ ਨੇ ਮੰਗ ਕੀਤੀ ਕਿ ਕਤਲ ਦੇ ਮੁਲਜ਼ਮ ਦੁਕਾਨਦਾਰ ਦੇ ਕਥਿਤ ਸੰਪਰਕਾਂ, ਨਸ਼ਿਆਂ ਦੇ ਪੂਰੇ ਰੈਕੇਟ, ਦਵਾਈਆਂ ਬਣਾਉਣ ਵਾਲੀਆਂ ਸਬੰਧਤ ਫੈਕਟਰੀਆਂ, ਕਾਰੋਬਾਰ ਵਿੱਚ ਹਿੱਸੇਦਾਰ ਵਿਅਕਤੀਆਂ ਤੇ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇ। ਦੋਸ਼ ਸਾਬਤ ਹੋਣ ’ਤੇ ਸਬੰਧਤ ਵਿਅਕਤੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਅਤੇ ਗ਼ੈਰਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਪਾਈਆਂ ਜਾਣ ਵਾਲੀਆਂ ਫੈਕਟਰੀਆਂ ਦੇ ਲਾਇਸੈਂਸ ਰੱਦ ਕਰਕੇ ਉਨ੍ਹਾਂ ਨੂੰ ਬੰਦ ਕਰਵਾਇਆ ਜਾਵੇ। ਕਮੇਟੀ ਨੇ ਮਾਨਸਾ ਦੇ ਸਬੰਧਤ ਐੱਸਐੱਚਓ, ਡੀਐੱਸਪੀ ਅਤੇ ਡਰੱਗ ਇੰਸਪੈਕਟਰ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ। ਇਸ ਦੇ ਨਾਲ ਹੀ ਕਤਲ ਦੇ ਮੁਲਜ਼ਮਾਂ ਖ਼ਿਲਾਫ਼ ਫਾਸਟ ਟਰੈਕ ਅਦਾਲਤ ਰਾਹੀਂ ਮੁਕੱਦਮਾ ਚਲਾ ਕੇ ਦੋਸ਼ ਸਾਬਤ ਹੋਣ ’ਤੇ ਸਖ਼ਤ ਮਿਸਾਲੀ ਸਜ਼ਾਵਾਂ ਦੇਣ ਦੀ ਮੰਗ ਉਠਾਈ ਗਈ।
‎
‎ਝੋਟਾ ਦੀ ਯਾਦ ਵਿੱਚ ਬੁੱਤ ਤੇ ਖਿਆਲਾ ਕਲਾਂ ਵਿਖੇ ਟਰੋਮਾ ਸੈਂਟਰ ਬਣਾਉਣ ਦੀ ਮੰਗ
‎ਐਕਸ਼ਨ ਕਮੇਟੀ ਨੇ ਮੰਗ ਕੀਤੀ ਕਿ ਜਿਸ ਦੁਕਾਨ ਵਿੱਚ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰੀਆਂ ਗਈਆਂ ਸਨ, ਉਸ ਥਾਂ ਉਨ੍ਹਾਂ ਦਾ ਯਾਦਗਾਰੀ ਬੁੱਤ ਸਥਾਪਤ ਕੀਤਾ ਜਾਵੇ ਤਾਂ ਜੋ ਨਸ਼ਿਆਂ ਵਿਰੁੱਧ ਉਨ੍ਹਾਂ ਦੇ ਸੰਘਰਸ਼ ਦੀ ਯਾਦ ਕਾਇਮ ਰਹੇ। ਇਸ ਤੋਂ ਇਲਾਵਾ ਖਿਆਲਾ ਕਲਾਂ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਨਾਂ ’ਤੇ ਟਰੋਮਾ ਸੈਂਟਰ ਬਣਾਉਣ ਦੀ ਮੰਗ ਵੀ ਕੀਤੀ ਗਈ। ਕਮੇਟੀ ਨੇ ਕਿਹਾ ਕਿ ਕਤਲ ਦੀ ਘਟਨਾ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦਾ ਇਲਾਜ ਉੱਚ ਪੱਧਰੀ ਸਿਹਤ ਸੰਸਥਾਵਾਂ ਵਿੱਚ ਸਰਕਾਰੀ ਖਰਚੇ ’ਤੇ ਕਰਵਾਇਆ ਜਾਵੇ ਅਤੇ ਹਰੇਕ ਜ਼ਖ਼ਮੀ ਨੂੰ ਤੁਰੰਤ 20-20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।
‎
‎ਨਸ਼ੇ ਲਈ ਵਰਤੀਆਂ ਜਾਂਦੀਆਂ ਦਵਾਈਆਂ ਉੱਤੇ ਸਖ਼ਤੀ ਦੀ ਮੰਗ
‎ਐਕਸ਼ਨ ਕਮੇਟੀ ਨੇ ਨਸ਼ਿਆਂ ਵਜੋਂ ਦੁਰਵਰਤੋਂ ਹੋਣ ਵਾਲੀਆਂ ਦਵਾਈਆਂ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਇਆ। ਕਮੇਟੀ ਨੇ ਮੰਗ ਕੀਤੀ ਕਿ 75 ਮਿਲੀਗ੍ਰਾਮ ਤੋਂ ਵੱਧ ਮਾਤਰਾ ਵਾਲੇ ਪ੍ਰੈਗਾਬਾਲਿਨ ਕੈਪਸੂਲਾਂ ਨੂੰ ਐੱਨਡੀਪੀਐੱਸ ਐਕਟ ਦੇ ਦਾਇਰੇ ਵਿੱਚ ਲਿਆਂਦਾ ਜਾਵੇ। ਇਸੇ ਤਰ੍ਹਾਂ ਨਸ਼ੇ ਲਈ ਦੁਰਵਰਤੋਂ ਹੋਣ ਵਾਲੀਆਂ ਹੋਰ ਦਵਾਈਆਂ ਨੂੰ ਵੀ ਇਸ ਕਾਨੂੰਨ ਅਧੀਨ ਲਿਆਉਣ ਦੀ ਮੰਗ ਕੀਤੀ ਗਈ।
📲Get App