🔥 TRENDING वोडाफोन आइडिया ने तोलाखेड़ी (मंदसौर) म... বিজেপি সমর্থকরা চাপড়া থেকে শিলিগুড়ি... Headlines Today जयपुर के लंकापुरी शासत्री नगर वार्ड 14... उन्नाव में कचहरी के सामने होमगार्ड और... स्कार्पियो से 30 पेटी अवैध शराब जब्त,...
04 Nov 2026•
ગુજરાતી मराठी ਪੰਜਾਬੀ বাংলা

ਯੁੱਧ ਨਸ਼ਿਆਂ ਵਿਰੁੱਧ: ਪਿੰਡ ਮਲੂਕਾ ਵਿੱਚ 14 ਸੀ.ਸੀ.ਟੀ.ਵੀ. ਕੈਮਰੇ ਲਗਾਏ

✍️ Reporter: Jiwan kumar 🗓 04 Nov 2026, 01:52 PM 👁 11
Share: 💬 WhatsApp 📘 Facebook 𝕏 Post

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਮਲੂਕਾ ਵਿੱਚ 14 ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਸਟਰੀਟ ਲਾਈਟਾਂ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਜੀਦਾ ਅਤੇ ਅਬਲੂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਗਏ ਹਨ।

ਬਠਿੰਡਾ, 3 ਨਵੰਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਦੇ ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਤੇ ਹੋਰ ਸਰਗਰਮੀਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਮਲੂਕਾ ਦੇ ਵਸਨੀਕਾਂ ਦੀ ਮੰਗ ’ਤੇ ਪਿੰਡ ਵਿੱਚ 14 ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ।
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਪਿੰਡ ਦੇ ਉਨ੍ਹਾਂ ਸਥਾਨਾਂ ਦੀ ਨਿਗਰਾਨੀ ਆਸਾਨ ਹੋਵੇਗੀ, ਜਿੱਥੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਗਤੀਵਿਧੀਆਂ ਕੀਤੇ ਜਾਣ ਦਾ ਖ਼ਦਸ਼ਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਕੇ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸਟਰੀਟ ਲਾਈਟਾਂ ਦਾ ਪ੍ਰਬੰਧ ਕਰਨ, ਖੇਡ ਮੈਦਾਨਾਂ ਵਿੱਚ ਸੁਧਾਰ ਕਰਨ ਅਤੇ ਖੇਡ ਕਿੱਟਾਂ ਵੰਡਣ ਵਰਗੇ ਕੰਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਕ੍ਰਿਕਟ, ਵਾਲੀਬਾਲ ਅਤੇ ਐਥਲੈਟਿਕਸ ਦੀਆਂ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਦੇ ਮੁਕਾਬਲੇ 10 ਨਵੰਬਰ ਤੱਕ ਕਰਵਾਏ ਜਾਣਗੇ |
ਡਿਪਟੀ ਕਮਿਸ਼ਨਰ ਨੇ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਹਰ ਸਰਕਾਰੀ ਵਿਭਾਗ ਆਪਣਾ ਵਡਮੁੱਲਾ ਯੋਗਦਾਨ ਪਾਵੇ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ।
ਇਸੇ ਮੁਹਿੰਮ ਤਹਿਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪਿੰਡ ਜੀਦਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਨੁੱਕੜ ਮੀਟਿੰਗ ਅਤੇ ਨਸ਼ਿਆਂ ਖ਼ਿਲਾਫ਼ ਸੈਮੀਨਾਰ ਕਰਵਾਇਆ ਗਿਆ। ਇਸ ਤੋਂ ਇਲਾਵਾ ਪਿੰਡ ਅਬਲੂ ਵਿਖੇ ਵੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਸ ਖ਼ਿਲਾਫ਼ ਸਮੂਹਿਕ ਤੌਰ ’ਤੇ ਸਹਿਯੋਗ ਦੇਣ ਦਾ ਸੰਦੇਸ਼ ਦਿੱਤਾ ਗਿਆ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ, ਉਪ ਮੰਡਲ ਮੈਜਿਸਟ੍ਰੇਟ ਅਤੇ ਸਹਾਇਕ ਕਮਿਸ਼ਨਰ ਸ੍ਰੀ ਗੁਰਜਿੰਦਰ ਸਿੰਘ, ਐੱਸ.ਡੀ.ਐੱਮ. ਤਲਵੰਡੀ ਸਾਬੋ ਮੈਡਮ ਵੀਰਪਾਲ ਕੌਰ, ਐੱਸ.ਡੀ.ਐੱਮ. ਬਠਿੰਡਾ ਸ੍ਰੀ ਅਮਨਦੀਪ ਸਿੰਘ ਮਾਵੀ, ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫ਼ਸਰ ਸ੍ਰੀ ਅਭਿਨਵ, ਡੀ.ਐੱਸ.ਪੀ. ਸ੍ਰੀ ਕਰਮਜੀਤ ਸਿੰਘ ਸੰਧਾਵਾਲੀਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
📲Get App