🔥 TRENDING हे मात्र अती होतंय... चमन द्विवेदी को अखंड राष्ट्रीय हिंदू स... President Murmu Awards National Sports... Lions Club Sets Up Free Sugar Screenin... Jalandhar Land Dispute Sparks Violent... Amritsar ASI Fatally Injured in Accide...
13 Nov 2026•
ગુજરાતી मराठी ਪੰਜਾਬੀ বাংলা

ਨਸ਼ਾ ਮੁਕਤੀ ਮੁਹਿੰਮ ਤਹਿਤ ਵਾਲੀਬਾਲ ਅਤੇ ਟੈਨਿਸ ਕ੍ਰਿਕਟ ਟੂਰਨਾਮੈਂਟ 15 ਅਤੇ 16 ਨਵੰਬਰ ਨੂੰ

✍️ Reporter: Jiwan kumar 🗓 13 Nov 2026, 05:57 PM 👁 8
Share: 💬 WhatsApp 📘 Facebook 𝕏 Post

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਦੇ 20 ਪਿੰਡਾਂ ਦੀਆਂ ਟੀਮਾਂ ਵਿਚਕਾਰ ਵਾਲੀਬਾਲ ਅਤੇ ਟੈਨਿਸ ਕ੍ਰਿਕਟ ਮੁਕਾਬਲੇ ਕਰਵਾਏ ਜਾਣਗੇ। ਇਸ ਉਪਰਾਲੇ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਪਿੰਡਾਂ ਵਿੱਚ ਨਸ਼ਾ ਮੁਕਤੀ ਪ੍ਰਤੀ ਜਾਗਰੂਕਤਾ ਵਧਾਉਣਾ ਹੈ।

20 ਪਿੰਡਾਂ ਦੀਆਂ ਟੀਮਾਂ ਲੈਣਗੀਆਂ ਹਿੱਸਾ, ਜੇਤੂ ਟੀਮਾਂ ਨੂੰ ਮਿਲੇਗੀ 51 ਹਜ਼ਾਰ ਰੁਪਏ ਤੱਕ ਦੀ ਇਨਾਮੀ ਰਾਸ਼ੀ

ਬਠਿੰਡਾ, 13 ਨਵੰਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 20 ਪਿੰਡਾਂ ਦੇ ਵਾਲੀਬਾਲ ਅਤੇ ਟੈਨਿਸ ਕ੍ਰਿਕਟ ਮੁਕਾਬਲੇ ਹੁਣ 15 ਅਤੇ 16 ਨਵੰਬਰ ਨੂੰ ਕਰਵਾਏ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਨਸ਼ਿਆਂ ਤੋਂ ਵਧੇਰੇ ਪ੍ਰਭਾਵਿਤ 20 ਪਿੰਡਾਂ ਨੂੰ ਚਾਰ ਕਲੱਸਟਰਾਂ ਵਿੱਚ ਵੰਡਿਆ ਗਿਆ ਹੈ। ਇਨ੍ਹਾਂ ਕਲੱਸਟਰਾਂ ਅਧੀਨ ਪਿੰਡਾਂ ਦੀਆਂ ਟੀਮਾਂ ਵਿਚਕਾਰ 15 ਅਤੇ 16 ਨਵੰਬਰ ਨੂੰ ਖੇਡ ਮੁਕਾਬਲੇ ਕਰਵਾਏ ਜਾਣਗੇ। ਚਾਰਾਂ ਕਲੱਸਟਰਾਂ ਵਿੱਚੋਂ ਜੇਤੂ ਟੀਮਾਂ ਦੇ ਆਪਸੀ ਮੁਕਾਬਲੇ 22 ਅਤੇ 23 ਨਵੰਬਰ ਨੂੰ ਭੋਖੜਾ ਵਿਖੇ ਹੋਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੀਆਂ ਟੀਮਾਂ ਨੂੰ ਪੰਜਾਬ ਸਰਕਾਰ ਵੱਲੋਂ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਜੇਤੂ ਟੀਮਾਂ ਨੂੰ ਪਹਿਲਾ ਸਥਾਨ ਹਾਸਲ ਕਰਨ ’ਤੇ 51 ਹਜ਼ਾਰ ਰੁਪਏ, ਦੂਜਾ ਸਥਾਨ ਹਾਸਲ ਕਰਨ ’ਤੇ 31 ਹਜ਼ਾਰ ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 21 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਨਸ਼ਿਆਂ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਅਤੇ ਪਿੰਡਾਂ ਵਿੱਚ ਸੁਰੱਖਿਅਤ ਮਾਹੌਲ ਬਣਾਉਣ ਲਈ ਵੀ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਹਰਰਾਏਪੁਰ ਵਿੱਚ ਅਹਿਮ ਥਾਵਾਂ ’ਤੇ ਤਿੰਨ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਇਸ ਤੋਂ ਇਲਾਵਾ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਪਿੰਡ ਭਾਈ ਬਖਤੌਰ ਦੇ ਖੇਡ ਸਟੇਡੀਅਮ ਵਿੱਚ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਪਿੰਡ ਕਲਿਆਣ ਸੱਦਾ ਵਿਖੇ ਸ਼ਮਸ਼ਾਨਘਾਟ, ਬੱਸ ਸਟੈਂਡ ਅਤੇ ਪੀਰਖਾਨਾ ਰੋਡ ’ਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਪਿੰਡ ਦੇ ਸਕੂਲ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ।
📲Get App