Crime
15 ਨਵੰਬਰ ਨੂੰ ਹੋਵੇਗੀ ਪਰਵਿੰਦਰ ਝੋਟਾ ਦੀ ਅੰਤਿਮ ਅਰਦਾਸ, ਪਰਿਵਾਰ ਨੇ ਸਾਂਝੀ ਕੀਤੀ ਸਾਰੀ ਜਾਣਕਾਰੀ

Monday, Nov 09, 2026 ।
ਮਾਨਸਾ (ਵੈੱਬ ਡੈਸਕ)- ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ। ਪਰਵਿੰਦਰ ਝੋਟੇ ਦੇ ਭੋਗ ਦੀ ਰਸਮ ਲਈ ਇਤਿਹਾਸਕ ਗੁਰਦੁਆਰਾ ਸ਼੍ਰੀ ਸੂਲੀਸਰ ਸਾਹਿਬ ਕੋਟ ਧਰਮੂ ਵਿਚ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਸ ਦੀ ਜਾਣਕਾਰੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਕਤਲ ਦੇ 26 ਦਿਨਾਂ ਬਾਅਦ ਐਤਵਾਰ ਦੀਵਾਲੀ ਵਾਲੇ ਦਿਨ ਉਨ੍ਹਾਂ ਦੇ ਆਪਣੇ ਖੇਤ 'ਚ ਅੰਤਿਮ ਸੰਸਕਾਰ ਕੀਤਾ ਗਿਆ ਸੀ। 13 ਅਕਤੂਬਰ ਨੂੰ ਗੋਲ਼ੀ ਮਾਰ ਕੇ ਕੀਤੇ ਗਏ ਕਤਲ ਤੋਂ ਬਾਅਦ 7 ਨਵੰਬਰ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਉਨ੍ਹਾਂ ਦਾ ਪੋਸਟਮਾਰਟਮ ਹੋਇਆ ਸੀ। ਅੰਤਿਮ ਯਾਤਰਾ ਦੌਰਾਨ ਪਰਵਿੰਦਰ ਝੋਟਾ ਨੂੰ ਵਿਦਾਈ ਦੇਣ ਲਈ ਵੱਖ-ਵੱਖ ਜਥੇਬੰਦੀਆਂ ਤੋਂ ਇਲਾਵਾ ਭਾਰੀ ਗਿਣਤੀ 'ਚ ਲੋਕ ਪਹੁੰਚੇ।
ਅੰਤਿਮ ਸੰਸਕਾਰ ਮੌਕੇ ਪਰਵਿੰਦਰ ਝੋਟਾ ਦੇ ਪੁੱਤਰ ਅਤੇ ਪਿਤਾ ਭੀਮ ਸਿੰਘ ਵੱਲੋਂ ਮੁੱਖ ਅਗਨੀ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਦੇ ਦੋਵਾਂ ਬੇਟੇ ਅੰਗਦਵੀਰ ਅਤੇ ਹਰਫਤਿਹ ਨੇ 'ਪਰਵਿੰਦਰ ਸਿੰਘ ਝੋਟਾ ਅਮਰ ਰਹੇ' ਅਤੇ 'ਪਰਵਿੰਦਰ ਤੇਰੀ ਸੋਚ 'ਤੇ ਪਹਿਰਾ ਦੇਵਾਂਗੇ ਠੋਕ ਕੇ' ਦੇ ਨਾਅਰੇ ਲਗਾਏ। ਇਸ ਦੌਰਾਨ ਪਰਵਿੰਦਰ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਪੂਰਾ ਸਮਾਂ ਵਾਹਿਗੁਰੂ ਦਾ ਜਾਪ ਕਰਦੀ ਰਹੀ।
ਪਿਤਾ ਨੇ ਖ਼ਤਮ ਕੀਤੀ ਭੁੱਖ ਹੜਤਾਲ
ਮਾਨਸਾ ਦੇ ਐੱਸ. ਐੱਸ. ਪੀ. ਵੈਭਵ ਚੌਧਰੀ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ 5 ਨਵੰਬਰ ਤੋਂ ਅੰਨ ਤਿਆਗ ਕੇ ਭੁੱਖ ਹੜਤਾਲ 'ਤੇ ਬੈਠੇ ਪਿਤਾ ਭੀਮ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੇ ਆਦੇਸ਼ਾਂ ਦਾ ਸਤਿਕਾਰ ਕਰਦਿਆਂ ਅੰਤਿਮ ਸੰਸਕਾਰ ਤੋਂ ਬਾਅਦ ਪਾਣੀ ਪੀ ਕੇ ਆਪਣੀ ਭੁੱਖ ਹੜਤਾਲ ਸਮਾਪਤ ਕੀਤੀ। ਭੁੱਖ ਹੜਤਾਲ ਖ਼ਤਮ ਕਰਦਿਆਂ ਪਿਤਾ ਭੀਮ ਸਿੰਘ ਨੇ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕੇ।
ਇਨਸਾਫ਼ ਕਮੇਟੀ ਦਾ ਬਿਆਨ ਅਤੇ ਅਗਲੀ ਕਾਰਵਾਈ
ਇਨਸਾਫ਼ ਮੋਰਚਾ ਦੇ ਮੈਂਬਰ ਮਾਣਿਕ ਗੋਇਲ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਨਾਲ ਜੁੜੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਨ੍ਹਾਂ ਦੀ ਇਨਸਾਫ਼ ਕਮੇਟੀ ਸਰਗਰਮ ਰਹੇਗੀ ਅਤੇ ਸੀ. ਬੀ. ਆਈ ਜਾਂਚ 'ਤੇ ਨਜ਼ਰ ਰੱਖੇਗੀ। ਪਰਿਵਾਰ ਮੁਤਾਬਕ ਮੰਗਲਵਾਰ ਨੂੰ ਪਰਵਿੰਦਰ ਝੋਟਾ ਦੀਆਂ ਅਸਥੀਆਂ ਚੁਣੀਆਂ ਜਾਣਗੀਆਂ, ਜਿਸ ਤੋਂ ਬਾਅਦ ਅਸਥੀਆਂ ਜਲ ਪ੍ਰਵਾਹ ਕਰਨ ਬਾਰੇ ਫ਼ੈਸਲਾ ਲਿਆ ਜਾਵੇਗਾ।