Agriculture
: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
Watch on:
▶️ YouTube
ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
Monday, Oct 12, 2026।
ਨਵਾਂਸ਼ਹਿਰ (Shamsher Singh)- ਕਿਸਾਨਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ 'ਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਜਿਣਸ ਵੇਚਣ 'ਚ ਕਿਸੇ ਕਿਸਮ ਦੀ ਪਰੇਸ਼ਾਨੀ ਜਾਂ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੀਂਹ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਫ਼ਸਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਹਦੂਦ 'ਚ 15 ਨਵੰਬਰ 2026 ਤੱਕ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਵੀ ਰੋਕ ਰਹੇਗੀ। ਉਨ੍ਹਾਂ ਕਿਹਾ ਕਿ ਰਾਤ ਸਮੇਂ ਕਟਾਈ ਕਰਨ ਅਤੇ ਘੱਟ ਪੱਕੇ ਜਾਂ ਵੱਧ ਨਮੀ ਵਾਲੇ ਝੋਨੇ ਦੀ ਕਟਾਈ ਨਾਲ ਕਿਸਾਨਾਂ ਨੂੰ ਮੰਡੀਆਂ 'ਚ ਆਪਣੀ ਫ਼ਸਲ ਵੇਚਣ ਦੌਰਾਨ ਪਰੇਸ਼ਾਨੀ ਹੋ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੰਡੀਆਂ 'ਚ ਖ਼ਰੀਦ ਪ੍ਰਬੰਧ, ਝੋਨੇ ਦੀ ਸੁਰੱਖਿਆ ਅਤੇ ਕੰਬਾਈਨ ਮਸ਼ੀਨਾਂ ਦੇ ਸੰਚਾਲਨ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਨਿਗਰਾਨੀ ਕਰਨ ਲਈ ਕਿਹਾ।