🔥 TRENDING NGT orders three‑week report on Kherwa... Madhya Pradesh Politics: Are Relations... बीदर में विजयदशमी पर भव्य मल्लन पल्ल्क... BJP Sets Sights on Panchayati Raj Afte... निवाली में उमड़ा आस्था का जनसैलाब: श्र... In Director SKIMS Review patients car...
14 Oct 2026•
ગુજરાતી मराठी ਪੰਜਾਬੀ বাংলা
Religion

15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ

✍️ Reporter: Shamsher Singh 🗓 14 Oct 2026, 05:32 PM 👁 16
Watch on: ▶️ YouTube
Share: 💬 WhatsApp 📘 Facebook 𝕏 Post

15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ

15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
‎Wednesday, Oct 14, 2026 ।
‎ਅੰਮ੍ਰਿਤਸਰ (ਸ਼ਮਸ਼ੇਰ ਸਿੰਘ ਮਰਾੜ): ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਪਰਵਿੰਦਰ ਸਿੰਘ 'ਝੋਟੇ' ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਡੱਟ ਕੇ ਖੜ੍ਹੀ ਹੈ ਅਤੇ ਪਰਵਿੰਦਰ ਸਿੰਘ ਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਿੱਖ ਨੌਜਵਾਨ ਦੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਜੋਂ 15 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਮੁੱਚੇ ਅਦਾਰੇ ਬੰਦ ਰੱਖੇ ਜਾਣਗੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁਟ ਹੋ ਕੇ ਅਵਾਜ਼ ਬੁਲੰਦ ਕਰਨ ਅਤੇ ਪੰਜਾਬ ਦੀ ਨੌਜੁਆਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਆਪਣੀ ਜ਼ੁੰਮੇਵਾਰੀ ਨਿਭਾਉਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਪ੍ਰੀਤਪਾਲ ਸਿੰਘ, ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਗੁਰਦਿਆਲ ਸਿੰਘ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ, ਸੁਖਬੀਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਅਜ਼ਾਦ ਦੀਪ ਸਿੰਘ, ਸਤਨਾਮ ਸਿੰਘ ਰਿਆੜ, ਸੁਪਰਡੰਟ ਨਿਸ਼ਾਨ ਸਿੰਘ ਵੀ ਹਾਜ਼ਰ ਸਨ।
📲Get App