🔥 TRENDING टिब्बी पुलिस ने नाकाबंदी के दौरान 50 ल... झारखंड एकेडमिक काउंसिल (JAC) ने जारी क... અમરેલીના કેરિચાડ અને કુંકાવાવ તાલુકાના... Children in Balaghat's Remote Tribal A... Panna Villagers Rally Against Ken-Betw... Vajiram & Ravi Launches New Page on Ba...
01 Oct 2026•
ગુજરાતી मराठी ਪੰਜਾਬੀ বাংলা
ਹਾਕੀ ਅੰਡਰ-17 ਲੜਕੀਆਂ ਵਿੱਚ PIS ਬਠਿੰਡਾ ਬਣਿਆ ਚੈਂਪੀਅਨ

ਹਾਕੀ ਅੰਡਰ-17 ਲੜਕੀਆਂ ਵਿੱਚ PIS ਬਠਿੰਡਾ ਬਣਿਆ ਚੈਂਪੀਅਨ

✍️ Reporter: Jiwan kumar 🗓 01 Oct 2026, 04:59 PM 👁 6
Share: 💬 WhatsApp 📘 Facebook 𝕏 Post

ਬਠਿੰਡਾ, 1 ਅਕਤੂਬਰ (ਜੀਵਨ ਬਾਂਸਲ): ਹਾਕੀ ਟਰਫ਼ ਬਠਿੰਡਾ ਵਿਖੇ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਹਾਕੀ ਅੰਡਰ-17 ਲੜਕੀਆਂ ਦੇ ਮੁਕਾਬਲੇ ਸਮਾਪਤ ਹੋਏ। ਫਾਈਨਲ ਵਿੱਚ PIS ਬਠਿੰਡਾ ਨੇ PIS ਬਾਦਲ ਨੂੰ 5-0 ਨਾਲ ਹਰਾ ਕੇ ਚੈਂਪੀਅਨਸ਼ਿਪ ਜਿੱਤੀ। ਪਟਿਆਲਾ ਨੇ ਗੁਰਦਾਸਪੁਰ ਨੂੰ 5-0 ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਸਮਾਪਤੀ ਮੌਕੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਜੇਤੂ ਟੀਮਾਂ ਨੂੰ ਮੈਡਲ ਤੇ ਇਨਾਮ ਪ੍ਰਦਾਨ ਕੀਤੇ। ਉਨ੍ਹਾਂ ਖਿਡਾਰਨਾਂ ਨੂੰ ਖੇਡਾਂ ਨਾਲ ਜੁੜਨ, ਨਸ਼ਿਆਂ ਤੋਂ ਦੂਰ ਰਹਿਣ ਅਤੇ ਮਿਹਨਤ ਕਰਕੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਹਾਕੀ ਅੰਡਰ-17 ਲੜਕੀਆਂ ਵਿੱਚ PIS ਬਠਿੰਡਾ ਬਣਿਆ ਚੈਂਪੀਅਨ

PIS ਬਠਿੰਡਾ ਨੇ ਫਾਈਨਲ ਵਿੱਚ PIS ਬਾਦਲ ਨੂੰ 5-0 ਨਾਲ ਹਰਾਇਆ; ਪਟਿਆਲਾ ਨੇ ਗੁਰਦਾਸਪੁਰ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ

ਬਠਿੰਡਾ, 1 ਅਕਤੂਬਰ (ਜੀਵਨ ਬਾਂਸਲ): ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਮਮਤਾ ਖੁਰਾਣਾ ਸੇਠੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਚਮਕੌਰ ਸਿੰਘ ਸਿੱਧੂ ਦੀ ਅਗਵਾਈ ਹੇਠ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਹਾਕੀ ਅੰਡਰ-17 ਲੜਕੀਆਂ ਦੇ ਮੁਕਾਬਲੇ ਹਾਕੀ ਟਰਫ਼ ਬਠਿੰਡਾ ਵਿਖੇ ਸ਼ਾਨਦਾਰ ਢੰਗ ਨਾਲ ਸਮਾਪਤ ਹੋਏ।
ਅੰਤਿਮ ਦਿਨ ਕਰਵਾਏ ਗਏ ਇਨਾਮ ਵੰਡ ਸਮਾਰੋਹ ਦੌਰਾਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਨੂੰ ਮੈਡਲ ਤੇ ਇਨਾਮ ਪ੍ਰਦਾਨ ਕੀਤੇ। ਇਸ ਮੌਕੇ ਖੇਡ ਅਬਜ਼ਰਵਰ ਸ੍ਰੀ ਗੁਰਪ੍ਰੀਤ ਸਿੰਘ ਸਿੱਧੂ ਅਤੇ ਪ੍ਰਿੰਸੀਪਲ ਸ੍ਰੀ ਕੁਲਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਅੰਡਰ-17 ਲੜਕੀਆਂ ਦੇ ਹਾਕੀ ਫਾਈਨਲ ਮੁਕਾਬਲੇ ਵਿੱਚ PIS ਬਠਿੰਡਾ ਨੇ PIS ਬਾਦਲ ਨੂੰ 5-0 ਦੇ ਵੱਡੇ ਫਰਕ ਨਾਲ ਹਰਾ ਕੇ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ। ਇਸ ਤਰ੍ਹਾਂ PIS ਬਠਿੰਡਾ ਨੇ ਪਹਿਲਾ ਅਤੇ PIS ਬਾਦਲ ਨੇ ਦੂਜਾ ਸਥਾਨ ਹਾਸਲ ਕੀਤਾ। ਤੀਜੇ ਸਥਾਨ ਲਈ ਹੋਏ ਮੁਕਾਬਲੇ ਵਿੱਚ ਪਟਿਆਲਾ ਦੀ ਟੀਮ ਨੇ ਗੁਰਦਾਸਪੁਰ ਨੂੰ 5-0 ਨਾਲ ਹਰਾ ਕੇ ਤੀਜਾ ਸਥਾਨ ਪ੍ਰਾਪਤ ਕੀਤਾ।
ਮੁੱਖ ਮਹਿਮਾਨ ਵੱਲੋਂ ਜੇਤੂ ਟੀਮਾਂ ਦੀਆਂ ਖਿਡਾਰਨਾਂ ਨੂੰ ਮੈਡਲ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ
ਖਿਡਾਰਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਜੀਵਨ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ ਅਤੇ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਵਿੱਚ ਮਿਲਣ ਵਾਲੀ ਜਿੱਤ ਸਿਰਫ਼ ਟਰਾਫ਼ੀ ਜਾਂ ਮੈਡਲ ਤੱਕ ਸੀਮਤ ਨਹੀਂ ਹੁੰਦੀ, ਸਗੋਂ ਇਹ ਖਿਡਾਰੀਆਂ ਦੀ ਮਿਹਨਤ, ਲਗਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੁੰਦੀ ਹੈ।

ਉਨ੍ਹਾਂ PIS ਬਠਿੰਡਾ ਦੀ ਜੇਤੂ ਟੀਮ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਕਿਹਾ ਕਿ ਖਿਡਾਰਨਾਂ ਨੇ ਆਪਣੀ ਖੇਡ ਕਾਬਲੀਅਤ ਅਤੇ ਟੀਮ ਭਾਵਨਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਉਨ੍ਹਾਂ PIS ਬਾਦਲ ਅਤੇ ਪਟਿਆਲਾ ਦੀਆਂ ਟੀਮਾਂ ਨੂੰ ਵੀ ਵਧਾਈ ਦਿੱਤੀ।

ਉਨ੍ਹਾਂ ਕਿਹਾ ਕਿ ਹਰ ਖਿਡਾਰੀ ਲਈ ਮੈਦਾਨ ਵਿੱਚ ਉਤਰਨਾ ਅਤੇ ਪੂਰੀ ਖੇਡ ਭਾਵਨਾ ਨਾਲ ਮੁਕਾਬਲਾ ਕਰਨਾ ਆਪਣੇ ਆਪ ਵਿੱਚ ਇੱਕ ਉਪਲਬਧੀ ਹੈ। ਹਾਰ ਨੂੰ ਨਿਰਾਸ਼ਾ ਦੀ ਬਜਾਏ ਅਗਲੀ ਜਿੱਤ ਲਈ ਪ੍ਰੇਰਣਾ ਸਮਝਣਾ ਚਾਹੀਦਾ ਹੈ।

ਸ੍ਰੀ ਗਿੱਲ ਨੇ ਖਿਡਾਰਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ, ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਲਗਾਤਾਰ ਮਿਹਨਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕੋਚਾਂ ਅਤੇ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਮਿਹਨਤ ਅਤੇ ਮਾਰਗਦਰਸ਼ਨ ਸਦਕਾ ਖਿਡਾਰੀ ਉੱਚ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ।

ਇਸ ਮੌਕੇ ਖੇਡ ਅਧਿਕਾਰੀ ਸ੍ਰੀ ਇਕਬਾਲ ਸਿੰਘ ਜੇਠੂਕੇ, ਸ੍ਰੀ ਚਰਨਜੀਤ ਸਿੰਘ ਲਹਿਰਾ ਧੂਰਕੋਟ, ਸ੍ਰੀ ਹਰਪ੍ਰੀਤ ਸਿੰਘ ਲਹਿਰਾ ਬੇਗਾ, ਸ੍ਰੀ ਜਗਮੋਹਨ ਸਿੰਘ, ਸ੍ਰੀ ਰਹਿੰਦਰ ਸਿੰਘ, ਸ੍ਰੀ ਇਸਟਪਾਲ ਸਿੰਘ, ਸੁਖਜਿੰਦਰਪਾਲ ਕੌਰ ਸੁੱਖੀ, ਸੰਦੀਪ ਕੌਰ, ਹਾਕੀ ਕੋਚ ਰਾਜਵੰਤ ਸਿੰਘ, ਹਰਭਗਵਾਨ ਦਾਸ ਪੀ.ਟੀ.ਆਈ. ਸਮੇਤ ਕੋਚ, ਅਧਿਆਪਕ ਅਤੇ ਖੇਡ ਅਧਿਕਾਰੀ ਹਾਜ਼ਰ ਸਨ।
📲Get App