🔥 ट्रेंडिंग રાજકોટ સિવિલ હોસિ્પટલમાં વધુ એક બેદરકા... लक्सर शुगर मिल में 2026‑27 पेराई सत्र... हैदराबाद मौसम: सूर्यापेट और खम्मम में... आईएमडी पूर्वानुमान: उत्तर में घना धुंध... ओ मनसे का एक घंटे का विशेष एपिसोड स्टा... जहानाबाद शहर के शिवाजीपथ के पास कपड़े...
26 नव. 2026•
ગુજરાતી मराठी ਪੰਜਾਬੀ বাংলা
विदेश

ਅਮਰੀਕਾ ਤੋਂ 1700 ਭਾਰਤੀ ਡਿਪੋਰਟ ! ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ

✍️ रिपोर्टर: Shamsher Singh 🗓 26 नव. 2026, 01:29 PM 👁 28
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਅਮਰੀਕਾ ਤੋਂ 1700 ਭਾਰਤੀ ਡਿਪੋਰਟ ! ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ

ਅਮਰੀਕਾ ਤੋਂ 1700 ਭਾਰਤੀ ਡਿਪੋਰਟ ! ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ
‎Thursday, Nov 26, 2026 ।
‎
‎ਨਵੀਂ ਦਿੱਲੀ- ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਅਮਰੀਕੀ ਪ੍ਰਸ਼ਾਸਨ ਨੇ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ ਹੋਇਆ ਹੈ। ਸਾਲ 2026 ਦੌਰਾਨ ਜਿੱਥੇ ਅਮਰੀਕਾ 'ਚੋਂ ਹਜ਼ਾਰਾਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕੀਤਾ ਗਿਆ, ਉੱਥੇ ਹੀ ਸੈਂਕੜੇ ਭਾਰਤੀ ਵੀ ਇਸ ਕਾਰਵਾਈ ਤਹਿਤ ਅਮਰੀਕਾ ਤੋਂ ਭਾਰਤ ਭੇਜੇ ਗਏ ਹਨ।
‎ਇਸੇ ਦੌਰਾਨ ਭਾਰਤੀ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਜਾਣਕਾਰੀ ਦਿੱਤੀ ਕਿ ਸਾਲ 2026 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਮਰੀਕਾ ਤੋਂ ਕੁੱਲ 1,700 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਪ੍ਰੈੱਸ ਬ੍ਰੀਫ਼ਿੰਗ ਦੌਰਾਨ ਸਪੱਸ਼ਟ ਕੀਤਾ ਕਿ ਭਾਰਤ ਗ਼ੈਰ-ਕਾਨੂੰਨੀ ਪ੍ਰਵਾਸ ਦੇ ਸਖ਼ਤ ਖ਼ਿਲਾਫ਼ ਹੈ ਅਤੇ ਡਿਪੋਰਟੇਸ਼ਨ ਨਾਲ ਜੁੜੇ ਮਾਮਲਿਆਂ 'ਚ ਅਮਰੀਕਾ ਨਾਲ ਲਗਾਤਾਰ ਸਹਿਯੋਗ ਕਰ ਰਿਹਾ ਹੈ।
📲Get App