🔥 TRENDING Virat Kohli reaches 15,000 ODI runs as... Mehbooba Mufti Meets Mirwaiz Umar Afte... Kohli, Gill guide India to victory in... Congress May Face SP in First Uttar Pr... Virat Kohli Achieves Another Remarkabl... Virat Kohli contributes with bat as In...
28 Sep 2026•
ગુજરાતી मराठी ਪੰਜਾਬੀ বাংলা
ਰੂਪਨਗਰ: ਪਚਰੰਡੇ ਤੋਂ ਝੱਜ-ਸਾਖਪੁਰ ਸੜਕ ਨੂੰ 18 ਫੁੱਟ ਚੌੜਾ ਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
Local

ਰੂਪਨਗਰ: ਪਚਰੰਡੇ ਤੋਂ ਝੱਜ-ਸਾਖਪੁਰ ਸੜਕ ਨੂੰ 18 ਫੁੱਟ ਚੌੜਾ ਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ

✍️ Reporter: Sandeep Kumar Joshi 🗓 17 Sep 2026, 07:44 PM 👁 41
Watch on: ▶️ YouTube
Share: 💬 WhatsApp 📘 Facebook 𝕏 Post

ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਪਚਰੰਡੇ ਤੋਂ ਝੱਜ ਅਤੇ ਸਾਖਪੁਰ ਜਾਣ ਵਾਲੀ ਸੜਕ ਨੂੰ 18 ਫੁੱਟ ਚੌੜਾ ਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਡਰੇਨੇਜ ਪ੍ਰਬੰਧਾਂ ਨੂੰ ਵੀ ਸੁਚਾਰੂ ਬਣਾਇਆ ਜਾ ਰਿਹਾ ਹੈ ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਢੁਕਵੀਂ ਹੋ ਸਕੇ।

ਨੂਰਪੁਰਬੇਦੀ, 17 ਸਤੰਬਰ: ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਪਚਰੰਡੇ ਤੋਂ ਝੱਜ ਅਤੇ ਸਾਖਪੁਰ ਨੂੰ ਜਾਂਦੀ ਸੜਕ ਨੂੰ 18 ਫੁੱਟ ਚੌੜਾ ਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਸੜਕ ਦੀ ਚੌੜਾਈ ਵਧਾਉਣ ਦੇ ਨਾਲ-ਨਾਲ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣ ਲਈ ਲੋੜੀਂਦੇ ਡਰੇਨੇਜ ਪ੍ਰਬੰਧ ਵੀ ਕੀਤੇ ਜਾ ਰਹੇ ਹਨ, ਤਾਂ ਜੋ ਭਵਿੱਖ ਵਿੱਚ ਸੜਕ 'ਤੇ ਪਾਣੀ ਖੜ੍ਹਨ ਦੀ ਸਮੱਸਿਆ ਨੂੰ ਘੱਟ ਕੀਤਾ ਜਾ ਸਕੇ।

ਸੜਕ ਨਿਰਮਾਣ ਨਾਲ ਸਬੰਧਤ ਵਿਭਾਗ ਵੱਲੋਂ ਮੌਕੇ ਦੀਆਂ ਭੂਗੋਲਿਕ ਅਤੇ ਨਿਕਾਸੀ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਥਾਵਾਂ 'ਤੇ ਨਾਲਿਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਜਿੱਥੇ ਬਰਸਾਤ ਦੌਰਾਨ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਆਉਂਦੀ ਹੈ, ਉਨ੍ਹਾਂ ਪੁਆਇੰਟਾਂ 'ਤੇ ਪਾਣੀ ਦੀ ਨਿਕਾਸੀ ਲਈ ਡਰੇਨੇਜ ਚੈਨਲ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਉੱਚੀਆਂ ਥਾਵਾਂ 'ਤੇ ਸੜਕ ਦੀ ਮਜ਼ਬੂਤੀ ਅਤੇ ਮਿੱਟੀ ਦੇ ਕਟਾਅ ਨੂੰ ਰੋਕਣ ਲਈ ਸੜਕ ਦੇ ਨਾਲ ਡੰਗੇ ਲਗਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ।

ਵਿਭਾਗ ਦੇ ਜੇ.ਈ. ਸੁਖਬੀਰ ਕੁਮਾਰ ਨੇ ਦੱਸਿਆ ਕਿ ਸੜਕ ਦੀ ਚੌੜਾਈ 18 ਫੁੱਟ ਕੀਤੀ ਜਾ ਰਹੀ ਹੈ ਅਤੇ ਪਿੰਡ ਵਾਸੀਆਂ ਦੇ ਘਰਾਂ ਅਤੇ ਮੌਜੂਦਾ ਬਣਤਰ ਨੂੰ ਧਿਆਨ ਵਿੱਚ ਰੱਖਦਿਆਂ ਪਾਣੀ ਦੀ ਨਿਕਾਸੀ ਲਈ ਨਾਲਿਆਂ ਦੀ ਅਲਾਈਨਮੈਂਟ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਰੇਨੇਜ ਪ੍ਰਬੰਧਾਂ ਦਾ ਮੁੱਖ ਮਕਸਦ ਬਰਸਾਤੀ ਪਾਣੀ ਨੂੰ ਸੜਕ ਤੋਂ ਸੁਰੱਖਿਅਤ ਢੰਗ ਨਾਲ ਬਾਹਰ ਕੱਢਣਾ ਹੈ, ਜਿਸ ਨਾਲ ਸੜਕ ਦੀ ਬੇਸ ਅਤੇ ਭਵਿੱਖੀ ਸਰਫੇਸ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।

ਜੇ.ਈ. ਅਨੁਸਾਰ ਮੌਜੂਦਾ ਸਮੇਂ ਬਰਸਾਤ ਦੇ ਮੌਸਮ ਨੂੰ ਦੇਖਦਿਆਂ ਡਰੇਨੇਜ ਅਤੇ ਹੋਰ ਸਿਵਲ ਕੰਮਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਬਰਸਾਤ ਦਾ ਮੌਸਮ ਖਤਮ ਹੋਣ ਉਪਰੰਤ ਸੜਕ 'ਤੇ ਲੁੱਕ ਪਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਰਮਾਣ ਦੌਰਾਨ ਸੜਕ ਦੀ ਲੈਵਲਿੰਗ, ਪਾਣੀ ਦੀ ਨਿਕਾਸੀ, ਸਾਈਡ ਪ੍ਰੋਟੈਕਸ਼ਨ ਅਤੇ ਸੜਕ ਦੀ ਮਜ਼ਬੂਤੀ ਨਾਲ ਸਬੰਧਤ ਤਕਨੀਕੀ ਮਾਪਦੰਡਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ।
📲Get App