🔥 TRENDING తణుకులో రెండో రోజు నామినేషన్ల ప్రక్రియ... હિંમતનગરમાં સ્ટેટ મોનિટરિંગ સેલે 7.70... Headlines हरदा: कलेक्ट्रेट शाखाओं का औचक निरीक्ष... Sanjay Singh Blasts BJP, Congress, Shi... Punjab Govt Faces Union Threat as Staf...
22 Oct 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਵਿਧਾਨ ਸਭਾ ''ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, 2 ਮਿੰਟਾਂ ਦਾ ਰੱਖਿਆ ਗਿਆ ਮੌਨ

✍️ Reporter: Shamsher Singh 🗓 22 Oct 2026, 02:28 PM 👁 6
Share: 💬 WhatsApp 📘 Facebook 𝕏 Post

ਪੰਜਾਬ ਵਿਧਾਨ ਸਭਾ ''ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, 2 ਮਿੰਟਾਂ ਦਾ ਰੱਖਿਆ ਗਿਆ ਮੌਨ

ਪੰਜਾਬ ਵਿਧਾਨ ਸਭਾ ''ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, 2 ਮਿੰਟਾਂ ਦਾ ਰੱਖਿਆ ਗਿਆ ਮੌਨ
‎Thursday, Oct 22, 2026 - 2:00pm।
‎
‎ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਸਦਨ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ ’ਚ ਸਾਬਕਾ ਮੰਤਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ ਅਤੇ ਪ੍ਰਸਿੱਧ ਡਾਕਟਰ ਡਾ. ਰਤਨ ਲਾਲ ਮਿੱਤਲ ਸ਼ਾਮਲ ਹਨ। ਇਸ ਦੇ ਨਾਲ ਹੀ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸੇ ਤਰ੍ਹਾਂ ਸੰਗਰੂਰ 'ਚ ਹਾਦਸੇ ਦੌਰਾਨ ਮਾਰੇ ਗਏ ਮਜ਼ਦੂਰਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਇਜਲਾਸ ’ਚ ਜਨਤਾ ਦੀਆਂ ਸਮੱਸਿਆਵਾਂ, ਜ਼ਰੂਰੀ ਵਿਕਾਸ ਕਾਰਜਾਂ ਅਤੇ ਨਸ਼ੇ ਦੇ ਗੰਭੀਰ ਮੁੱਦੇ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।
‎ਸੈਸ਼ਨ ਨੂੰ ਲੈ ਕੇ ਸੱਤਾ ਧਿਰ ਅਤੇ ਵਿਰੋਧੀ ਧਿਰ ਦੋਵਾਂ ਨੇ ਆਪਣੀ-ਆਪਣੀ ਰਣਨੀਤੀ ਤਿਆਰ ਕਰ ਲਈ ਹੈ। ਖ਼ਾਸ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੇ ਅੰਤਿਮ ਵਿਧਾਨ ਸਭਾ ਸੈਸ਼ਨਾਂ ’ਚ ਸ਼ਾਮਲ ਹੋਣ ਕਾਰਨ ਇਸ ਵਾਰ ਦੀ ਕਾਰਵਾਈ ਸਿਆਸੀ ਨਜ਼ਰੀਏ ਤੋਂ ਵੀ ਅਹਿਮ ਮੰਨੀ ਜਾ ਰਹੀ ਹੈ। ਲੋਕਾਂ ਨਾਲ ਜੁੜੀਆਂ ਸਮੱਸਿਆਵਾਂ ਅਤੇ ਜ਼ਰੂਰੀ ਵਿਕਾਸ ਕਾਰਜਾਂ ਦੀ ਸੂਚੀ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ।
📲Get App