🔥 ट्रेंडिंग ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ... राजस्थान में रात के मध्य में मोबाइल टा... राजस्थान की महिला जिसने 9‑to‑5 नौकरी न... "ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦ... जयपुर में दिन का तापमान बना रहेगा, सूख... बिहार के नीमा में दुर्गा पूजा मेले में...
22 अक्टू. 2026•
ગુજરાતી मराठी ਪੰਜਾਬੀ বাংলা
राजनीति

ਪੰਜਾਬ ਵਿਧਾਨ ਸਭਾ ''ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, 2 ਮਿੰਟਾਂ ਦਾ ਰੱਖਿਆ ਗਿਆ ਮੌਨ

✍️ रिपोर्टर: Shamsher Singh 🗓 22 अक्टू. 2026, 02:28 PM 👁 11
शेयर करें: 💬 WhatsApp 📘 Facebook 𝕏 Post

ਪੰਜਾਬ ਵਿਧਾਨ ਸਭਾ ''ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, 2 ਮਿੰਟਾਂ ਦਾ ਰੱਖਿਆ ਗਿਆ ਮੌਨ

ਪੰਜਾਬ ਵਿਧਾਨ ਸਭਾ ''ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, 2 ਮਿੰਟਾਂ ਦਾ ਰੱਖਿਆ ਗਿਆ ਮੌਨ
‎Thursday, Oct 22, 2026 - 2:00pm।
‎
‎ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਸਦਨ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ ’ਚ ਸਾਬਕਾ ਮੰਤਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ ਅਤੇ ਪ੍ਰਸਿੱਧ ਡਾਕਟਰ ਡਾ. ਰਤਨ ਲਾਲ ਮਿੱਤਲ ਸ਼ਾਮਲ ਹਨ। ਇਸ ਦੇ ਨਾਲ ਹੀ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸੇ ਤਰ੍ਹਾਂ ਸੰਗਰੂਰ 'ਚ ਹਾਦਸੇ ਦੌਰਾਨ ਮਾਰੇ ਗਏ ਮਜ਼ਦੂਰਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਇਜਲਾਸ ’ਚ ਜਨਤਾ ਦੀਆਂ ਸਮੱਸਿਆਵਾਂ, ਜ਼ਰੂਰੀ ਵਿਕਾਸ ਕਾਰਜਾਂ ਅਤੇ ਨਸ਼ੇ ਦੇ ਗੰਭੀਰ ਮੁੱਦੇ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।
‎ਸੈਸ਼ਨ ਨੂੰ ਲੈ ਕੇ ਸੱਤਾ ਧਿਰ ਅਤੇ ਵਿਰੋਧੀ ਧਿਰ ਦੋਵਾਂ ਨੇ ਆਪਣੀ-ਆਪਣੀ ਰਣਨੀਤੀ ਤਿਆਰ ਕਰ ਲਈ ਹੈ। ਖ਼ਾਸ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੇ ਅੰਤਿਮ ਵਿਧਾਨ ਸਭਾ ਸੈਸ਼ਨਾਂ ’ਚ ਸ਼ਾਮਲ ਹੋਣ ਕਾਰਨ ਇਸ ਵਾਰ ਦੀ ਕਾਰਵਾਈ ਸਿਆਸੀ ਨਜ਼ਰੀਏ ਤੋਂ ਵੀ ਅਹਿਮ ਮੰਨੀ ਜਾ ਰਹੀ ਹੈ। ਲੋਕਾਂ ਨਾਲ ਜੁੜੀਆਂ ਸਮੱਸਿਆਵਾਂ ਅਤੇ ਜ਼ਰੂਰੀ ਵਿਕਾਸ ਕਾਰਜਾਂ ਦੀ ਸੂਚੀ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ।
📲Get App