Automobile
ਪੰਜਾਬ: ਟਰੱਕ ਤੇ ਐਕਟਿਵਾ ਦੀ ਜ਼ਬਰਦਸਤ ਟੱਕਰ, ਨੌਜਵਾਨ ਦੀ ਦਰਦਨਾਕ ਮੌਤ, ਐਕਟਿਵਾ ਦੇ ਹੋਏ 2 ਟੁਕੜੇ

Monday, Oct 26, 2026 - 12:48 pm।
ਹੁਸ਼ਿਆਰਪੁਰ (ss ਮਰਾੜ )-ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਹੋਏ ਇਕ ਸੜਕ ਹਾਦਸੇ ’ਚ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨੌਜਵਾਨ ਆਪਣੇ ਛੋਟੇ ਬੱਚਿਆਂ ਨੂੰ ਨਾਲ ਲੈ ਕੇ ਮਹਾਰਾਜਾ ਪੈਲੇਸ ਵੱਲ ਜਾ ਰਿਹਾ ਸੀ। ਰਸਤੇ ’ਚ ਕਿਸੇ ਕਾਰਨ ਉਨ੍ਹਾਂ ਨੂੰ ਰੁਕਣਾ ਪਿਆ, ਜਿਸ ਕਰਕੇ ਨੌਜਵਾਨ ਨੇ ਆਪਣੀ ਐਕਟਿਵਾ ਸੜਕ ਦੇ ਇਕ ਪਾਸੇ ਰੋਕ ਲਈ ।
ਨੌਜਵਾਨ ਐਕਟਿਵਾ ’ਤੇ ਹੀ ਬੈਠਾ ਰਿਹਾ। ਇੰਨੇ ’ਚ ਸਾਹਮਣੇ ਤੋਂ ਆਏ ਇਕ ਟਰੱਕ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਤੇਜ਼ ਸੀ ਕਿ ਐਕਟਿਵਾ ਦੇ 2 ਟੁਕੜੇ ਹੋ ਗਏ ਅਤੇ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਡੇਢ ਸਾਲ ਦਾ ਇਕ ਬੱਚਾ ਹੈ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚ ਗਏ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ’ਚ ਰੱਖਵਾ ਦਿੱਤਾ ਗਿਆ ਹੈ।
ਮੁਲਜ਼ਮ ਡਰਾਈਵਰ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸੜਕ ਜਾਮ ਕਰ ਦਿੱਤੀ। ਉਨ੍ਹਾਂ ਮੰਗ ਕੀਤੀ ਕਿ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰੇ ਖੰਘਾਲੇ ਜਾਣ ਤਾਂ ਜੋ ਮੁਲਜ਼ਮ ਡਰਾਈਵਰ ਦਾ ਪਤਾ ਲਗਾਇਆ ਜਾ ਸਕੇ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।