🔥 TRENDING PVV Infra Secures Two Wayside Amenitie... Three members of Madhya Pradesh-based... Two brothers arrested for allegedly sh... IPL 2027: Deadline for Player Retentio... ભુજની જી.કે. જનરલ હોસ્પિટલમાં નવજાત બા... PM Modi inaugurates India Renewable En...
02 Nov 2026•
ગુજરાતી मराठी ਪੰਜਾਬੀ বাংলা
Automobile

ਪੰਜਾਬ ''ਚ ਵੱਡਾ ਹਾਸਦਾ, ਕਾਲਜ ਜਾ ਰਹੇ 2 ਦੋਸਤਾਂ ਦੀ ਮੌਤ

✍️ Reporter: Shamsher Singh 🗓 02 Nov 2026, 05:39 PM 👁 19
Share: 💬 WhatsApp 📘 Facebook 𝕏 Post

ਪੰਜਾਬ ''ਚ ਵੱਡਾ ਹਾਸਦਾ, ਕਾਲਜ ਜਾ ਰਹੇ 2 ਦੋਸਤਾਂ ਦੀ ਮੌਤ

ਪੰਜਾਬ ''ਚ ਵੱਡਾ ਹਾਸਦਾ, ਕਾਲਜ ਜਾ ਰਹੇ 2 ਦੋਸਤਾਂ ਦੀ ਮੌਤ
‎Monday, Nov 02, 2026 ।
‎ਗੁਰਦਾਸਪੁਰ (need24)- ਸੋਮਵਾਰ ਨੂੰ ਬਟਾਲਾ ਦੇ ਕਾਦੀਆ ਰੋਡ ਨੇੜੇ ਗੁਰਦੁਆਰਾ ਫਲਾਈ ਸਾਹਿਬ ਵਿਖੇ ਬੁਲੇਟ ਮੋਟਰਸਾਈਕਲ 'ਤੇ ਕਾਲਜ ਜਾ ਰਹੇ ਦੋ ਨੌਜਵਾਨਾਂ ਦੀ ਬੱਸ ਨਾਲ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੁਲੇਟ ਮੋਟਰਸਾਈਕਲ 'ਤੇ ਸਵਾਰ ਦੋਵੇਂ ਨੌਜਵਾਨ ਜੈਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਕਾਦੀਆਂ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪਿੰਡ ਭਾਮੜੀ, ਥਾਣਾ ਸ੍ਰੀ ਹਰਗੋਬਿੰਦਪੁਰ ਬੁਲੇਟ 'ਤੇ ਜਾ ਰਹੇ ਸਨ ਕਿ ਅਚਾਨਕ ਸਾਹਮਣੇ ਤੋਂ ਆ ਰਹੀ ਰਾਜਧਾਨੀ ਬੱਸ ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ ਤੇ ਦੋਵਾਂ ਨੇ ਮੌਕੇ 'ਤੇ ਦਮ ਤੋੜ ਦਿੱਤਾ।
‎
‎ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸੇਖਵਾਂ ਦੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਬੱਸ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ, ਪੁਲਸ ਵੱਲੋਂ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਲਾਕੇ ਵਿੱਚ ਇਸ ਹਾਦਸੇ ਕਾਰਨ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਗਲੋਬਲ ਇੰਸਟੀਚਿਊਟ 'ਚ ਪੜ੍ਹਾਈ ਕਰਦੇ ਸਨ।
📲Get App