Politics
20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਸਾਂਝੀ ਕੀਤੀ ਜਾਣਕਾਰੀ
Watch on:
▶️ YouTube
20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਸਾਂਝੀ ਕੀਤੀ ਜਾਣਕਾਰੀ
20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਸਾਂਝੀ ਕੀਤੀ ਜਾਣਕਾਰੀ
Sunday, Oct 18, 2026 ।
ਚੰਡੀਗੜ੍ਹ/ਲੁਧਿਆਣਾ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਆਪਣੀ ਪੋਸਟ 'ਚ ਰਵਨੀਤ ਬਿੱਟੂ ਨੇ ਲਿਖਿਆ ਕਿ ਪੰਜਾਬ 20 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਦੇ ਪੰਜਾਬ ਦੌਰੇ ਦਾ ਸਵਾਗਤ ਕਰਦਾ ਹੈ। ਅੱਜ ਪੰਜਾਬ ਨਸ਼ਿਆਂ ਦੇ ਗੰਭੀਰ ਸੰਕਟ ਨਾਲ ਜੂਝ ਰਿਹਾ ਹੈ, ਤਾਂ ਸਾਨੂੰ ਨਸ਼ਿਆਂ ਦੇ ਖ਼ਾਤਮੇ, ਸਾਡੀ ਨੌਜਵਾਨ ਪੀੜ੍ਹੀ ਦੀ ਸੁਰੱਖਿਆ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਦ੍ਰਿੜ੍ਹ ਇੱਛਾ-ਸ਼ਕਤੀ, ਮਜ਼ਬੂਤ ਅਗਵਾਈ ਅਤੇ ਨਿਰਣਾਇਕ ਕਾਰਵਾਈ ਦੀ ਲੋੜ ਹੈ।
ਬਿੱਟੂ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਆਪਣੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਹੀ ਲੋਕਾਂ ਦਾ ਭਰੋਸਾ ਅਤੇ ਸਮਰਥਨ ਗੁਆ ਚੁੱਕੀ ਹੈ। ਉਨ੍ਹਾਂ ਪੰਜਾਬ ਦੇ ਹਰ ਵਸਨੀਕ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਮਿਤ ਸ਼ਾਹ ਜੀ ਦਾ ਸਾਥ ਦੇਣ ਅਤੇ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਸਾਂਝੇ ਸੰਕਲਪ 'ਚ ਵਿਸ਼ਵਾਸ ਰੱਖਣ। ਆਓ, ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਭਵਿੱਖ ਨੂੰ ਸੁਰੱਖਿਅਤ ਤੇ ਖੁਸ਼ਹਾਲ ਬਣਾਉਣ ਲਈ ਇਕਜੁੱਟ ਹੋਈਏ!