🔥 TRENDING राज्यपाल मंगुभाई पटेल ने भोपाल में गुज... ਡੇਰਾਬੱਸੀ ਵਿਖੇ ਗ੍ਰੀਨ ਬੈਲਟ ’ਤੇ ਕੂੜਾ ਡੰਪ... कलेक्टर रुचिका चौहान ने सागरताल में नव... હડમતીયાના ખેડૂતોનો જેટકોની વીજ લાઈનની... होमगार्ड लाइन सोनाघाटी कैंप में 125 आप... mathura vrindavan मथुरा में राधाकुंड,...
19 Oct 2026•
ગુજરાતી मराठी ਪੰਜਾਬੀ বাংলা
Religion

ਸਰਸਾ ਨੰਗਲ ਵਿੱਚ ਪਰਿਵਾਰ ਵਿਛੋੜਾ ਸਕੂਲ ਦੇ 20 ਵਿਦਿਆਰਥੀਆਂ ਲਈ ਸ੍ਰੀ ਸਹਿਜ ਪਾਠ ਦਾ ਸ਼ੁਭ ਆਰੰਭ

✍️ Reporter: Sandeep Kumar Joshi 🗓 19 Oct 2026, 07:10 PM 👁 14
Share: 💬 WhatsApp 📘 Facebook 𝕏 Post

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਸਹਿਯੋਗੀਤਾ ਨਾਲ ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਸਹਿਜ ਪਾਠ ਸ਼ੁਰੂ ਕੀਤਾ ਗਿਆ।

ਸਰਸਾ ਨੰਗਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਹੇਠ ਪਰਿਵਾਰ ਵਿਛੋੜਾ ਪਬਲਿਕ ਸਕੂਲ ਵਿਖੇ 20 ਵਿਦਿਆਰਥੀਆਂ ਲਈ ਸ੍ਰੀ ਸਹਿਜ ਪਾਠ ਦਾ ਸ਼ੁਭ ਆਰੰਭ ਕੀਤਾ ਗਿਆ। ਇਹ ਉਪਰਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਸ. ਸੁਖਮਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਬੀਬਾ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪ੍ਰਿੰਸੀਪਲ ਸ. ਸਰਬਜੀਤ ਸਿੰਘ ਦੀ ਅਗਵਾਈ ਹੇਠ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ।

ਇਹ ਧਾਰਮਿਕ ਸਮਾਗਮ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਜੁਗੋ-ਜੁਗ ਅਟੱਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਬਖ਼ਸ਼ਿਸ਼ ਸਦਕਾ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਗੁਰਬਾਣੀ ਪ੍ਰਤੀ ਸ਼ਰਧਾ ਅਤੇ ਸਤਿਕਾਰ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਿੱਖੀ ਸਿਧਾਂਤਾਂ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ।

ਸਹਿਜ ਪਾਠ ਰਾਹੀਂ ਵਿਦਿਆਰਥੀਆਂ ਨੂੰ ਨਾਮ ਸਿਮਰਨ, ਸੇਵਾ, ਨਿਮਰਤਾ, ਸੱਚਾਈ ਅਤੇ ਚੰਗੇ ਸੰਸਕਾਰਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਪ੍ਰੇਰਨਾ ਮਿਲੇਗੀ। ਇਸ ਮੌਕੇ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ ਕਿ ਸਮੂਹ ਵਿਦਿਆਰਥੀਆਂ ਨੂੰ ਗੁਰਬਾਣੀ ਪੜ੍ਹਨ, ਸਮਝਣ ਅਤੇ ਉਸ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਬਲ ਬਖ਼ਸ਼ਿਆ ਜਾਵੇ। ਇਸ ਦੇ ਨਾਲ ਹੀ ਸਮੁੱਚੀ ਮਨੁੱਖਤਾ ਦੇ ਭਲੇ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਗੁਰੂ ਸਾਹਿਬ ਜੀ ਦੀ ਮਿਹਰ ਦੀ ਕਾਮਨਾ ਕੀਤੀ ਗਈ।

ਸਕੂਲ ਪ੍ਰਬੰਧਕਾਂ ਅਨੁਸਾਰ ਅਜਿਹੇ ਧਾਰਮਿਕ ਅਤੇ ਅਧਿਆਤਮਿਕ ਉਪਰਾਲੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਅੰਦਰ ਸਿੱਖੀ ਵਿਰਸੇ, ਗੁਰਮਤਿ ਸਿਧਾਂਤਾਂ ਅਤੇ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਸਮਝ ਤੇ ਸਤਿਕਾਰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
📲Get App