ਨਸ਼ਿਆਂ ਦੇ 20 ਹੌਟਸਪੌਟਾਂ ’ਤੇ ਸਫ਼ਾਈ ਤੇ ਸੁਰੱਖਿਆ ਦੇ ਪ੍ਰਬੰਧ
Watch on:
▶️ YouTube
ਬਠਿੰਡਾ, 26 ਅਕਤੂਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ 20 ਹੌਟਸਪੌਟ ਥਾਵਾਂ ’ਤੇ ਸਫ਼ਾਈ ਅਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਨੁਸਾਰ, ਪੁਲਿਸ ਗਸ਼ਤ ਵਧਾਉਣ ਦੇ ਨਾਲ ਸਟਰੀਟ ਲਾਈਟਾਂ, ਚਾਰਦੀਵਾਰੀ ਅਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਕਾਰਵਾਈ ਜਾਰੀ ਹੈ। ਭੁੱਚੋ ਮੰਡੀ ਅਤੇ ਮਲੂਕਾ ਵਿੱਚ ਸਫ਼ਾਈ ਕਰਵਾਈ ਗਈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।
ਸਟਰੀਟ ਲਾਈਟਾਂ, ਚਾਰਦੀਵਾਰੀ ਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਕਾਰਵਾਈ ਜਾਰੀ: ਡਿਪਟੀ ਕਮਿਸ਼ਨਰ
ਬਠਿੰਡਾ, 26 ਅਕਤੂਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਨਸ਼ਿਆਂ ਤੋਂ ਵਧੇਰੇ ਪ੍ਰਭਾਵਿਤ 20 ਹੌਟਸਪੌਟ ਥਾਵਾਂ ’ਤੇ ਸਫ਼ਾਈ ਅਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਨ੍ਹਾਂ ਥਾਵਾਂ ਨੂੰ ਸਾਫ਼-ਸੁਥਰਾ ਬਣਾਉਣ ਦੇ ਨਾਲ ਆਮ ਲੋਕਾਂ ਦੀ ਵਰਤੋਂ ਯੋਗ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਨ੍ਹਾਂ ਥਾਵਾਂ ’ਤੇ ਪੁਲਿਸ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਲਗਾਤਾਰ ਦੌਰੇ ਕੀਤੇ ਜਾ ਰਹੇ ਹਨ। ਜਿੱਥੇ ਲੋੜ ਹੈ, ਉੱਥੇ ਸਫ਼ਾਈ ਕਰਵਾਉਣ ਦੇ ਨਾਲ ਚਾਰਦੀਵਾਰੀ, ਸਟਰੀਟ ਲਾਈਟਾਂ ਅਤੇ ਸੀਸੀਟੀਵੀ ਕੈਮਰੇ ਲਗਾਉਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਭੁੱਚੋ ਮੰਡੀ ਅਤੇ ਮਲੂਕਾ ਪਿੰਡ ਵਿੱਚ ਸਫ਼ਾਈ ਕਰਵਾਈ ਗਈ ਅਤੇ ਖੇਡ ਮੈਦਾਨਾਂ ਨਾਲ ਸਬੰਧਤ ਕੰਮ ਵੀ ਕੀਤੇ ਗਏ। ਜਿਨ੍ਹਾਂ ਪਿੰਡਾਂ ਵਿੱਚ ਖੇਡ ਮੈਦਾਨਾਂ, ਖੇਡ ਕਿੱਟਾਂ ਜਾਂ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਹੈ, ਉੱਥੇ ਜ਼ਿਲ੍ਹਾ ਖੇਡ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਵੱਲੋਂ ਕੰਮ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਜਲਦ ਹੀ ਪਿੰਡਾਂ ਵਿਚਾਲੇ ਵਾਲੀਬਾਲ ਅਤੇ ਕ੍ਰਿਕਟ ਟੂਰਨਾਮੈਂਟ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸੁੰਨੀਆਂ ਅਤੇ ਅਣਵਰਤੀਆਂ ਥਾਵਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਇਨ੍ਹਾਂ ਦੀ ਵਰਤੋਂ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਲਈ ਨਾ ਹੋ ਸਕੇ।