स्थानीय
ਰੂਪਨਗਰ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ-2026' ਮੁਕਾਬਲਿਆਂ ਦੀ ਸ਼ੁਰੂਆਤ, ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ
यहाँ देखें:
▶️ YouTube
ਡਿਪਟੀ ਕਮਿਸ਼ਨਰ ਨੇ ਰੂਪਨਗਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਨੌਜਵਾਨਾਂ, ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।
ਰੂਪਨਗਰ, 9 ਸਤੰਬਰ – ‘ਖੇਡਾਂ ਵਤਨ ਪੰਜਾਬ ਦੀਆਂ-2026’ ਮੁਕਾਬਲਿਆਂ ਦੀ ਸ਼ੁਰੂਆਤ ਰੂਪਨਗਰ ਜ਼ਿਲ੍ਹੇ ਵਿੱਚ ਹੋਈ। ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਜੋਸ਼ੀ ਨੇ ਪ੍ਰੈਸ ਕਾਨਫਰੰਸ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਹਰ ਪਿੰਡ ਦੇ ਨੌਜਵਾਨ, ਮਹਿਲਾਵਾਂ, ਬੱਚੇ ਅਤੇ ਬਜ਼ੁਰਗਾਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਬਲਾਕ ਪੱਧਰੀ ਮੁਕਾਬਲੇ ਪਿੰਡ ਪੱਧਰ ਤੋਂ ਖੇਡ ਪ੍ਰਤਿਭਾ ਨੂੰ ਉਭਾਰਨ ਦਾ ਮਹੱਤਵਪੂਰਨ ਮੰਚ ਹਨ। ਇਸ ਲਈ ਅਧਿਕਾਰੀਆਂ ਅਤੇ ਖੇਡ ਵਿਭਾਗ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਗਈ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਕੇ ਖਿਡਾਰੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ।
ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 14 ਸਤੰਬਰ ਤੱਕ ਕਰਵਾਏ ਜਾਣਗੇ। 9 ਤੋਂ 11 ਸਤੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਰੂਪਨਗਰ ਬਲਾਕਾਂ ਦੇ ਮੁਕਾਬਲੇ ਹੋਣਗੇ, ਜਦਕਿ 12 ਤੋਂ 14 ਸਤੰਬਰ ਤੱਕ ਮੋਰਿੰਡਾ ਅਤੇ ਨੂਰਪੁਰ ਬੇਦੀ ਬਲਾਕਾਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। 21 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਰਪੰਚਾਂ, ਪੰਚਾਇਤਾਂ, ਯੂਥ ਕਲੱਬਾਂ, ਸਪੋਰਟਸ ਕਲੱਬਾਂ, ਸਕੂਲਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚੋਂ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ। ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਉਮਰ ਅਤੇ ਯੋਗਤਾ ਅਨੁਸਾਰ ਖੇਡ ਗਤੀਵਿਧੀਆਂ ਨਾਲ ਜੋੜਿਆ ਜਾਣਾ ਚਾਹੀਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡ ਮੁਕਾਬਲਿਆਂ ਲਈ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਖਿਡਾਰੀਆਂ ਨੂੰ ਵਧੀਆ ਖੇਡ ਮਾਹੌਲ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।