🔥 TRENDING Nagpur Records Surge in Crime: 5 Vehic... Driver Arrested Four Weeks After Deliv... Guwahati Student Found Dead; Family Ac... Delhi UT demolishes illegal structures... Crime Branch Arrests Absconding Accuse... CEA Warns Rising Global Yields and US...
28 Sep 2026•
ગુજરાતી मराठी ਪੰਜਾਬੀ বাংলা
Sports

ਰੂਪਨਗਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਜ਼ਿਲ੍ਹਾ ਪੱਧਰੀ ਖੇਡਾਂ 28 ਸਤੰਬਰ ਤੋਂ ਸ਼ੁਰੂ

✍️ Reporter: Sandeep Kumar Joshi 🗓 24 Sep 2026, 07:05 PM 👁 35
Share: 💬 WhatsApp 📘 Facebook 𝕏 Post

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਅਤੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ ਹੈ।

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 28 ਸਤੰਬਰ ਤੋਂ 5 ਅਕਤੂਬਰ 2026 ਤੱਕ ਕਰਵਾਏ ਜਾਣਗੇ।

ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਡੇਚਲਵਾਲ, ਆਈ.ਏ.ਐੱਸ. ਨੇ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਐੱਸ ਡੀ ਐੱਮ ਰੂਪਨਗਰ, ਜ਼ਿਲ੍ਹਾ ਖੇਡ ਅਫ਼ਸਰ ਅਤੇ ਸਿੱਖਿਆ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀ ਨਾਲ ਖੇਡ ਮੁਕਾਬਲਿਆਂ ਦਾ ਆਯੋਜਨ ਕਰਨ ਦੀ ਹਿਦਾਇਤ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਖੇਡਾਂ ਅਤੇ ਉਮਰ ਵਰਗਾਂ ਅਨੁਸਾਰ ਵਿਸਥਾਰਤ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਬੱਚਿਆਂ ਨੂੰ ਖੇਡਾਂ ਨਾਲ ਲਾਜ਼ਮੀ ਜੋੜਨ ਦੀ ਅਪੀਲ ਕੀਤੀ।

ਜ਼ਿਲ੍ਹਾ ਖੇਡ ਅਫ਼ਸਰ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਐਥਲੈਟਿਕਸ, ਫੁੱਟਬਾਲ, ਖੋ-ਖੋ, ਬਾਸਕਟਬਾਲ, ਫੈਂਸਿੰਗ, ਤੈਰਾਕੀ, ਕਬੱਡੀ ਨੈਸ਼ਨਲ ਸਟਾਈਲ, ਟੈਨਿਸ ਬਾਲ ਕ੍ਰਿਕਟ, ਗੱਤਕਾ, ਵਾਲੀਬਾਲ, ਮੁੱਕੇਬਾਜ਼ੀ, ਸਾਫਟਬਾਲ, ਕਬੱਡੀ ਸਰਕਲ ਸਟਾਈਲ, ਸ਼ਤਰੰਜ, ਹਾਕੀ, ਟੇਬਲ ਟੈਨਿਸ, ਵੇਟ ਲਿਫਟਿੰਗ, ਪਾਵਰ ਲਿਫਟਿੰਗ, ਕੁਸ਼ਤੀ, ਹੈਂਡਬਾਲ, ਬੈਡਮਿੰਟਨ, ਲਾਅਨ ਟੈਨਿਸ, ਜੂਡੋ, ਤੀਰਅੰਦਾਜ਼ੀ, ਨੈੱਟਬਾਲ ਅਤੇ ਰੋਲਰ ਸਕੇਟਿੰਗ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਲਈ ਨਹਿਰੂ ਸਟੇਡੀਅਮ ਰੂਪਨਗਰ, ਸਰਕਾਰੀ ਪੌਲੀਟੈਕਨਿਕ ਕਾਲਜ, ਜੀ.ਐੱਮ.ਐੱਨ.ਸੀ.ਐੱਸ. ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਰਤਗੜ੍ਹ, ਕੁਸ਼ਤੀ ਕੋਚਿੰਗ ਸੈਂਟਰ ਅਕਬਰਪੁਰ, ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸ਼ਿਵਾਲਿਕ ਕਲੱਬ ਰੂਪਨਗਰ, ਲਾਅਨ ਟੈਨਿਸ ਕੋਰਟ, ਸ਼੍ਰੀ ਦਸ਼ਮੇਸ਼ ਮਾਰਸ਼ਲ ਆਰਟ ਐਂਡ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ, ਨੇਤਾ ਜੀ ਮਾਡਲ ਸਕੂਲ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਸਮੇਤ ਵੱਖ-ਵੱਖ ਸਥਾਨ ਨਿਰਧਾਰਤ ਕੀਤੇ ਗਏ ਹਨ।

ਇਨ੍ਹਾਂ ਖੇਡਾਂ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-21 ਤੋਂ ਇਲਾਵਾ 21-30, 31-40, 41-50, 51-60, 61-70 ਅਤੇ 70 ਸਾਲ ਤੋਂ ਵੱਧ ਉਮਰ ਵਰਗਾਂ ਦੇ ਖਿਡਾਰੀਆਂ ਲਈ ਵੀ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲੇ ਪੰਜਾਬ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਵਧਾਉਣ ਲਈ ਅਹਿਮ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖਿਡਾਰੀਆਂ ਦਾ ਹੌਸਲਾ ਵਧਾਉਣ ਅਤੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਇਨ੍ਹਾਂ ਖੇਡਾਂ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
📲Get App