🔥 TRENDING ખાવડા પોલીસે કચ્છના ભુજમાં 20 કિલો ગૌવ... बड़ी खंजरपुर में दुर्गा पूजा का भूत जै... ਖਿੜਕੀਆਂ ਅਤੇ ਛੱਤਾਂ ਤੋਂ ਰਹੋ ਦੂਰ...': ਸਾਊ... किशनगंज के टेढ़ागाछ में 2.50 ग्राम स्म... पलासी में जुगाड़ चालक को 90 बोरे यूरिय... नवरात्रि और मूर्ति विसर्जन को लेकर डीए...
18 Oct 2026•
ગુજરાતી मराठी ਪੰਜਾਬੀ বাংলা
Politics

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ ''ਚ ਸਚਿਨ ਪਾਇਲਟ ਨੇ ਆਗੂਆਂ ਨਾਲ ਕੀਤੀ ਮੀਟਿੰਗ

✍️ Reporter: Shamsher Singh 🗓 18 Oct 2026, 07:48 PM 👁 18
Watch on: ▶️ YouTube
Share: 💬 WhatsApp 📘 Facebook 𝕏 Post

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ ''ਚ ਸਚਿਨ ਪਾਇਲਟ ਨੇ ਆਗੂਆਂ ਨਾਲ ਕੀਤੀ ਮੀਟਿੰਗ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ ''ਚ ਸਚਿਨ ਪਾਇਲਟ ਨੇ ਆਗੂਆਂ ਨਾਲ ਕੀਤੀ ਮੀਟਿੰਗ
‎Sunday, Oct 18, 2026 ।
‎ਜਲੰਧਰ (need24)- ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਜਲੰਧਰ ਵਿਖੇ ਹੋਟਲ ਰਮਾਡਾ 'ਚ ਲੁਧਿਆਣਾ ਦੇ ਕਾਂਗਰਸੀ ਨੇਤਾਵਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੌਜੂਦਾ ਰਾਜਨੀਤੀ ਹਾਲਾਤ, ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਟਿਪਸ ਵੀ ਦਿੱਤੇ।
‎ਜ਼ਿਕਰਯੋਗ ਹੈ ਕਿ ਜਲੰਧਰ ਦੌਰੇ ਦੌਰਾਨ ਸਚਿਨ ਪਾਇਲਟ ਨੇ ਗੈਂਗਸਟਰ ਹਿੰਸਾ ਦਾ ਸ਼ਿਕਾਰ ਹੋਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ਼ ਸਾਂਝਾ ਵੀ ਕੀਤਾ। ਇਸ ਦੇ ਇਲਾਵਾ ਉਨ੍ਹਾਂ ਸ਼ਾਹਕੋਟ ਵਿਧਾਨ ਸਭਾ ਹਲਕੇ 'ਚ ਪਹੁੰਚ ਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਰਹੂਮ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਮੁਲਾਕਾਤ ਵੀ ਕੀਤੀ।
‎ਜ਼ਿਕਰਯੋਗ ਹੈ ਕਿ ਸਚਿਨ ਪਾਇਲਟ 20 ਅਕਤੂਬਰ ਤੱਕ ਪੰਜਾਬ ਦੇ ਪੰਜ ਦਿਨਾਂ ਦੌਰੇ ’ਤੇ ਹਨ। ਇਸ ਦੌਰਾਨ ਉਹ ਗੈਂਗਸਟਰ ਹਿੰਸਾ ਅਤੇ ਵਿਗੜੀ ਕਾਨੂੰਨ-ਵਿਵਸਥਾ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਲੋਕਾਂ ਨੂੰ ਮਿਲ ਰਹੇ ਹਨ। ਉਨ੍ਹਾਂ ਦੇ ਦੌਰੇ 'ਚ ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਕਈ ਜ਼ਿਲ੍ਹੇ ਸ਼ਾਮਲ ਹਨ। ਇਸ ਦੌਰੇ ਦੌਰਾਨ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੇ ਨਾਲ-ਨਾਲ ਪਾਰਟੀ ਦੀ ਜਥੇਬੰਦਕ ਮਜ਼ਬੂਤੀ ’ਤੇ ਵੀ ਧਿਆਨ ਦਿੱਤਾ ਜਾਵੇਗਾ
📲Get App