🔥 TRENDING Rapid auto driver flees after harassin... Rajasthan Approves ₹96.82 crore for Po... Rajasthan Govt to Decide on Advocate P... बड़ोद में ईशान पब्लिक स्कूल ने मनाया ब... मां नर्मदा का आगमन: सोनकच्छ विधानसभा म... Sikar Police Arrest Main Cannabis Supp...
17 Nov 2026•
ગુજરાતી मराठी ਪੰਜਾਬੀ বাংলা
Politics

ਪੰਜਾਬ ਦੇ ਭਵਿੱਖ ਅਤੇ 2027 ਦੀ ਰਣਨੀਤੀ ਨੂੰ ਲੈਕੇ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਮਨੀਸ਼ ਸਿਸੋਦੀਆ ਨਾਲ ਅਹਿਮ ਮੁਲਾਕਾਤ

✍️ Reporter: Parkash singh 🗓 17 Nov 2026, 06:18 PM 👁 27
Watch on: ▶️ YouTube
Share: 💬 WhatsApp 📘 Facebook 𝕏 Post
ਤਰਨਤਾਰਨ -17 ਨਵੰਬਰ ( ਪ੍ਰਕਾਸ਼ ਸਿੰਘ ) ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਵਿਧਾਇਕ ਸ੍ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਮਨੀਸ਼ ਸਿਸੋਦੀਆ ਜੀ ਨਾਲ ਇੱਕ ਅਹਿਮ ਅਤੇ ਸੁਹਿਰਦ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ, ਸਮਾਜਿਕ ਅਤੇ ਆਰਥਿਕ ਸਥਿਤੀ ਦੇ ਵੱਖ-ਵੱਖ ਪਹਿਲੂਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦਾ ਮੁੱਖ ਕੇਂਦਰ ਪੰਜਾਬ ਦੇ ਹਿੱਤਾਂ, ਸੂਬੇ ਨੂੰ ਦਰਪੇਸ਼ ਚੁਣੌਤੀਆਂ ਅਤੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਭਵਿੱਖ ਦੀਆਂ ਤਰਜੀਹਾਂ ਬਾਰੇ ਵਿਚਾਰ ਸਾਂਝੇ ਕਰਨਾ ਰਿਹਾ।

ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਸੂਬਾ ਅੱਜ ਕਈ ਅਹਿਮ ਚੁਣੌਤੀਆਂ ਵਿੱਚੋਂ ਗੁਜ਼ਰ ਰਿਹਾ ਹੈ। ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਾ, ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ, ਕਿਸਾਨੀ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ, ਸਿਹਤ ਅਤੇ ਸਿੱਖਿਆ ਸਹੂਲਤਾਂ ਵਿੱਚ ਸੁਧਾਰ ਅਤੇ ਪੇਂਡੂ ਖੇਤਰਾਂ ਦਾ ਸਰਵਪੱਖੀ ਵਿਕਾਸ ਅਜਿਹੇ ਵਿਸ਼ੇ ਹਨ, ਜਿਨ੍ਹਾਂ ਨੂੰ ਤਰਜੀਹ ਦੇਣੀ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਜ਼ਮੀਨੀ ਹਕੀਕਤਾਂ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਲਾਜ਼ਮੀ ਹੈ। ਇਸ ਮੌਕੇ ਸ੍ਰੀ ਮਨੀਸ਼ ਸਿਸੋਦੀਆ ਜੀ ਨੇ ਪੰਜਾਬ ਨਾਲ ਜੁੜੇ ਇਨ੍ਹਾਂ ਮੁੱਦਿਆਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਵਿਚਾਰ ਸਾਂਝੇ ਕੀਤੇ। ਬ੍ਰਹਮਪੁਰਾ ਨੇ ਇਸ ਗੱਲਬਾਤ ਨੂੰ ਪੰਜਾਬ ਦੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਇੱਕ ਸਾਰਥਕ ਸੰਵਾਦ ਦੱਸਿਆ।

ਇਸ ਮੁਲਾਕਾਤ ਦੌਰਾਨ ਪੰਜਾਬ ਦੀ ਸਿਆਸਤ ਅਤੇ ਪੰਥਕ ਖੇਤਰ ਵਿੱਚ ਸਤਿਕਾਰਯੋਗ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜੀ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਬਾਰੇ ਵੀ ਵਿਸ਼ੇਸ਼ ਤੌਰ ’ਤੇ ਵਿਚਾਰ-ਚਰਚਾ ਹੋਈ। ਉਨ੍ਹਾਂ ਵੱਲੋਂ ਪੰਜਾਬ ਦੇ ਹਿੱਤਾਂ, ਪੰਥਕ ਮਸਲਿਆਂ ਅਤੇ ਲੋਕ ਸੇਵਾ ਲਈ ਨਿਭਾਈ ਗਈ ਭੂਮਿਕਾ ਅਤੇ ਉਨ੍ਹਾਂ ਦੀ ਸਿਆਸੀ ਵਿਰਾਸਤ ਬਾਰੇ ਗੱਲਬਾਤ ਕੀਤੀ ਗਈ।

ਸ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਦੇ ਪਰਿਵਾਰ ਦੀ ਸਿਆਸੀ ਯਾਤਰਾ ਹਮੇਸ਼ਾ ਸਾਫ਼-ਸੁਥਰੀ ਸਿਆਸਤ, ਸਿਧਾਂਤਕ ਵਚਨਬੱਧਤਾ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਜੁੜੀ ਰਹੀ ਹੈ। ਉਨ੍ਹਾਂ ਅਨੁਸਾਰ ਪਰਿਵਾਰ ਲਈ ਸਿਆਸਤ ਕਦੇ ਵੀ ਸਿਰਫ਼ ਸੱਤਾ ਜਾਂ ਅਹੁਦਿਆਂ ਦੀ ਪ੍ਰਾਪਤੀ ਦਾ ਸਾਧਨ ਨਹੀਂ ਰਹੀ, ਸਗੋਂ ਪੰਜਾਬ, ਪੰਜਾਬੀਆਂ ਅਤੇ ਪੰਥਕ ਹਿੱਤਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਮਾਧਿਅਮ ਰਹੀ ਹੈ।

2027 ਦੇ ਮਿਸ਼ਨ ਅਤੇ ਪਾਰਟੀ ਦੀ ਭਵਿੱਖੀ ਰਣਨੀਤੀ ਬਾਰੇ ਵੀ ਹੋਈ ਚਰਚਾ

ਮੁਲਾਕਾਤ ਦੌਰਾਨ ਆਮ ਆਦਮੀ ਪਾਰਟੀ ਦੀ ਭਵਿੱਖੀ ਰਣਨੀਤੀ, ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ 2027 ਦੇ ਮਿਸ਼ਨ ਨੂੰ ਲੈ ਕੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਲੋਕਾਂ ਨਾਲ ਬਿਹਤਰ ਸੰਵਾਦ ਸਥਾਪਤ ਕਰਨ, ਜ਼ਮੀਨੀ ਪੱਧਰ ’ਤੇ ਪਾਰਟੀ ਦੀ ਸਰਗਰਮੀ ਅਤੇ ਪੰਜਾਬ ਦੇ ਰਾਜਨੀਤਿਕ ਹਾਲਾਤ ਦੇ ਵੱਖ-ਵੱਖ ਪਹਿਲੂਆਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।

ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਲੋਕਾਂ ਦੀਆਂ ਉਮੀਦਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਅਸਲ ਮੁੱਦਿਆਂ ਨੂੰ ਤਰਜੀਹ ਦੇਣਾ ਬੇਹੱਦ ਜ਼ਰੂਰੀ ਹੈ। ਸੂਬੇ ਦਾ ਉੱਜਵਲ ਭਵਿੱਖ ਸਾਂਝੀ ਸੋਚ, ਜ਼ਿੰਮੇਵਾਰ ਪਹੁੰਚ ਅਤੇ ਲੋਕ ਹਿੱਤਾਂ ਨੂੰ ਸਮਰਪਿਤ ਯਤਨਾਂ ਨਾਲ ਹੀ ਯਕੀਨੀ ਬਣਾਇਆ ਜਾ ਸਕਦਾ ਹੈ।
📲Get App