🔥 ट्रेंडिंग बहराइच के विधायक सुरेश्वर सिंह की मुख्... ਸੰਗਤ ਮੰਡੀ ਨੇ ਸਵੈ-ਗਣਨਾ ਮੁਹਿੰਮ ’ਚ ਮਾਰੀ ਬ... छत्तीसगढ़ उच्च न्यायालय ने माँ की नौकर... छत्तीसगढ़ का लोक विरासत प्रदर्शन दिल्ल... वाईएसआरसीपी ने जनसेना कार्यालय में नौक... दिल्ली पुलिस ने 55 लाख यूएसडीटी घोटाले...
19 नव. 2026•
ગુજરાતી मराठी ਪੰਜਾਬੀ বাংলা

ਜਨਗਣਨਾ-2027 ਦੀ ਸਵੈ-ਗਣਨਾ ਲਈ ਨਗਰ ਨਿਗਮ ਵੱਲੋਂ ਜਾਗਰੂਕਤਾ ਮੁਹਿੰਮ book

✍️ रिपोर्टर: Jiwan kumar 🗓 19 नव. 2026, 08:49 PM 👁 28
शेयर करें: 💬 WhatsApp 📘 Facebook 𝕏 Post

ਨਗਰ ਨਿਗਮ ਬਠਿੰਡਾ ਵੱਲੋਂ ਜਨਗਣਨਾ-2027 ਦੀ ਸਵੈ-ਗਣਨਾ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਕਮਿਸ਼ਨਰ ਲਵਜੀਤ ਕਲਸੀ ਸਮੇਤ ਨਗਰ ਨਿਗਮ ਦੇ ਮੌਜੂਦਾ ਅਤੇ ਸੇਵਾਮੁਕਤ ਕਰਮਚਾਰੀਆਂ ਨੇ ਲੋਕਾਂ ਨੂੰ ਆਨਲਾਈਨ ਸਵੈ-ਗਣਨਾ ਵਿੱਚ ਭਾਗ ਲੈਣ ਦੀ ਅਪੀਲ ਕੀਤੀ।

ਕਮਿਸ਼ਨਰ ਲਵਜੀਤ ਕਲਸੀ ਨੇ ਪੋਸਟਰ ਕੀਤਾ ਜਾਰੀ; ਨਗਰ ਨਿਗਮ ਦੇ ਮੌਜੂਦਾ ਅਤੇ ਸੇਵਾਮੁਕਤ ਕਰਮਚਾਰੀਆਂ ਨੇ ਵੀ ਕੀਤੀ ਸਵੈ-ਗਣਨਾ

ਬਠਿੰਡਾ, 19 ਨਵੰਬਰ (ਜੀਵਨ ਬਾਂਸਲ): ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਨਗਰ ਨਿਗਮ ਕਮਿਸ਼ਨਰ ਲਵਜੀਤ ਕਲਸੀ ਨੇ ਜਾਗਰੂਕਤਾ ਪੋਸਟਰ ਜਾਰੀ ਕੀਤਾ। ਇਸ ਮੌਕੇ ਨਗਰ ਨਿਗਮ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਸੇਵਾਮੁਕਤ ਮੁਲਾਜ਼ਮਾਂ ਨੇ ਵੀ ਆਪਣੀ ਸਵੈ-ਗਣਨਾ ਕੀਤੀ।
ਪੋਸਟਰ ਜਾਰੀ ਕਰਦਿਆਂ ਕਮਿਸ਼ਨਰ ਲਵਜੀਤ ਕਲਸੀ ਨੇ ਕਿਹਾ ਕਿ ਜਨਗਣਨਾ-2027 ਦੀ ਸਫ਼ਲਤਾ ਲਈ ਹਰ ਨਾਗਰਿਕ ਦੀ ਭਾਗੀਦਾਰੀ ਜ਼ਰੂਰੀ ਹੈ। ਸਵੈ-ਗਣਨਾ ਇੱਕ ਸੁਵਿਧਾਜਨਕ ਆਨਲਾਈਨ ਪ੍ਰਕਿਰਿਆ ਹੈ, ਜਿਸ ਰਾਹੀਂ ਲੋਕ ਘਰ ਬੈਠੇ ਹੀ ਆਪਣੇ ਪਰਿਵਾਰ ਦੀ ਲੋੜੀਂਦੀ ਜਾਣਕਾਰੀ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਮੌਜੂਦਾ ਅਤੇ ਸੇਵਾਮੁਕਤ ਕਰਮਚਾਰੀਆਂ ਵੱਲੋਂ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣਾ ਸ਼ਲਾਘਾਯੋਗ ਉਪਰਾਲਾ ਹੈ, ਜੋ ਹੋਰਨਾਂ ਨਾਗਰਿਕਾਂ ਨੂੰ ਵੀ ਪ੍ਰੇਰਿਤ ਕਰੇਗਾ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਦੀ ਸਹੀ ਜਾਣਕਾਰੀ ਆਨਲਾਈਨ ਦਰਜ ਕਰਵਾਉਣ। ਉਨ੍ਹਾਂ ਦੱਸਿਆ ਕਿ ਜਨਗਣਨਾ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ, ਸ਼ਹਿਰੀ ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੀਆਂ ਸਕੀਮਾਂ ਦੀ ਯੋਜਨਾਬੰਦੀ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ।
ਜਨਗਣਨਾ ਸੁਪਰਡੈਂਟ ਪ੍ਰਦੀਪ ਕੁਮਾਰ ਮਿੱਤਲ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਲੋਕਾਂ ਨੂੰ ਸਵੈ-ਗਣਨਾ ਦੀ ਮਹੱਤਤਾ ਅਤੇ ਇਸ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਉਣ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਗਰ ਨਿਗਮ ਦੇ ਕਰਮਚਾਰੀਆਂ ਦੀ ਭਾਗੀਦਾਰੀ ਨਾਲ ਇਸ ਮੁਹਿੰਮ ਨੂੰ ਹੋਰ ਹੁਲਾਰਾ ਮਿਲੇਗਾ।
ਸਵੈ-ਗਣਨਾ ਲਈ ਸ਼ਹਿਰ ਵਾਸੀ ਸਰਕਾਰੀ ਪੋਰਟਲ https://se.census.gov.in ’ਤੇ ਜਾ ਕੇ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ। ਨਗਰ ਨਿਗਮ ਵੱਲੋਂ ਲੋਕਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਆਂਢ-ਗੁਆਂਢ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ ਦੀ ਅਪੀਲ ਕੀਤੀ ਗਈ ਹੈ।
📲Get App