ਚੈੱਕ ਬਾਊਂਸ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੇਕ ਅਦਾਲਤ 21 ਨੂੰ ।
यहाँ देखें:
▶️ YouTube
ਤਰਨ ਤਾਰਨ, 11 ਨਵੰਬਰ :
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਦੀਆਂ ਹਦਾਇਤਾਂ ਅਨੁਸਾਰ ਮਿਤੀ 21 ਨਵੰਬਰ, 2026 ਨੂੰ ਜ਼ਿਲ੍ਹਾ ਕਚਹਿਰੀਆਂ, ਤਰਨ ਤਾਰਨ ਅਤੇ ਸਬ-ਡਵੀਜ਼ਨਲ ਕਚਹਿਰੀਆਂ, ਪੱਟੀ ਅਤੇ ਖਡੂਰ ਸਾਹਿਬ ਵਿਖੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਅਧੀਨ ਚੈੱਕ ਬਾਊਂਸ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਰਾਜੇਸ਼ ਕੁਮਾਰ ਨੇ ਦੱਸਿਆ ਕਿ
ਇਸ ਲੋਕ ਅਦਾਲਤ ਦਾ ਮੁੱਖ ਉਦੇਸ਼ ਸਬੰਧਤ ਧਿਰਾਂ ਦੇ ਆਪਸੀ ਸਮਝੌਤੇ ਅਤੇ ਸਹਿਮਤੀ ਰਾਹੀਂ ਮਾਮਲਿਆਂ ਦਾ ਜਲਦੀ, ਸੁਖਾਵੇਂ ਅਤੇ ਸਸਤੇ ਢੰਗ ਨਾਲ ਨਿਪਟਾਰਾ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਰਾਹੀਂ ਮਾਮਲਿਆਂ ਦਾ ਨਿਪਟਾਰਾ ਹੋਣ ਨਾਲ ਧਿਰਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ ਅਤੇ ਆਪਸੀ ਸਦਭਾਵਨਾ ਵੀ ਬਣੀ ਰਹਿੰਦੀ ਹੈ। ਉਨ੍ਹਾਂ ਚੈੱਕ ਬਾਊਂਸ ਨਾਲ ਸਬੰਧਤ ਮਾਮਲਿਆਂ ਦੇ ਪੱਖਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਮਲਿਆਂ ਦਾ ਆਪਸੀ ਰਾਜ਼ੀਨਾਮੇ ਰਾਹੀਂ ਨਿਪਟਾਰਾ ਕਰਵਾਉਣ ਲਈ ਇਸ ਵਿਸ਼ੇਸ਼ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 'ਤੇ ਸੰਪਰਕ ਕੀਤਾ ਜਾ ਸਕਦਾ ਹੈ।