Weather
ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ

Saturday, Oct 17, 2026 ।
Need24 ,ਜਲੰਧਰ (ਸ਼ਮਸ਼ੇਰ ਸਿੰਘ ਮਰਾੜ)- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਦਰਅਸਲ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ 5 ਦਿਨਾਂ ਦੀ ਨਵੀਂ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਅਪਡੇਟ ਮੁਤਾਬਕ ਪੰਜਾਬ ਵਿਚ ਅਗਲੇ 5 ਦਿਨਾਂ ਤੱਕ ਮੌਸਮ ਬਿਲਕੁਲ ਸਾਫ਼ ਰਹੇਗਾ। ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। 22 ਅਕਤੂਬਰ ਤੱਕ ਪੰਜਾਬ ਵਿਚ ਮੌਸਮ ਖ਼ੁਸ਼ਕ ਰਹੇਗਾ।
ਇਥੇ ਦੱਸ ਦੇਈਏ ਕਿ ਪੰਜਾਬ 'ਚ ਪੱਛਮੀ ਗੜਬੜੀ ਦਾ ਅਸਰ ਹੁਣ ਖ਼ਤਮ ਹੋ ਗਿਆ ਹੈ। ਇਸ ਕਾਰਨ ਪੂਰੇ ਹਫ਼ਤੇ ਦੌਰਾਨ ਸੂਬੇ 'ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਮੀਂਹ ਪੈਣ ਦੀ ਕੋਈ ਉਮੀਦ ਨਹੀਂ ਜਤਾਈ ਗਈ ਹੈ। ਦਿਨ ਦੇ ਤਾਪਮਾਨ 'ਚ ਥੋੜ੍ਹਾ ਵਾਧਾ ਹੋ ਸਕਦਾ ਹੈ ਪਰ ਇਹ ਆਮ ਦੇ ਨੇੜੇ ਹੀ ਰਹੇਗਾ। ਦੂਜੇ ਪਾਸੇ ਰਾਤ ਦੇ ਤਾਪਮਾਨ 'ਚ ਮਾਮੂਲੀ ਉਤਰਾਅ-ਚੜ੍ਹਾਅ ਵੇਖਣ ਨੂੰ ਮਿਲ ਸਕਦਾ ਹੈ।
ਇਥੇ ਦੱਸਣਯੋਗ ਹੈ ਕਿ ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਹੋ ਰਹੀ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ ’ਤੇ ਵੀ ਪਵੇਗਾ।