🔥 TRENDING Odisha Girl Scores 1,194 Marks to Top... Andhra Pradesh Govt to Explore Small M... शिवसेना ने आमागढ़ में लौह अयस्क खदान प... Gujarat Increases Homestay Room Cap to... Banaskantha Woman Becomes Self‑Reliant... Gujarat appoints school‑monitoring off...
20 Nov 2026•
ગુજરાતી मराठी ਪੰਜਾਬੀ বাংলা

*ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ* -ਬੀ.ਐੱਲ.ਓਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰਹਿਣਗੇ ਹਾਜ਼ਰ

✍️ Reporter: Parkash singh 🗓 20 Nov 2026, 07:06 PM 👁 22
Share: 💬 WhatsApp 📘 Facebook 𝕏 Post
ਤਰਨ ਤਾਰਨ, 20 ਨਵੰਬਰ (ਪ੍ਰਕਾਸ਼ ਸਿੰਘ)

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਡਾ. ਨਿਰਮਲ ਓਸੇਪਚਨ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਸੰਖੇਪ ਸੁਧਾਈ (ਐੱਸ.ਐੱਸ.ਆਰ) ਪ੍ਰੋਗਰਾਮ ਤਹਿਤ ਵੋਟਰ ਸੂਚੀ ਵਿੱਚ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਜ਼ਿਲ੍ਹੇ ਵਿੱਚ 22 ਨਵੰਬਰ ਅਤੇ 6 ਦਸੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਦੋਵੇਂ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਸੰਖੇਪ ਸੁਧਾਈ ਦਾ ਕੰਮ 1 ਜਨਵਰੀ 2027 ਨੂੰ ਆਧਾਰ ਮਿਤੀ ਮੰਨ ਕੇ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਉਦੇਸ਼ ਵੋਟਰਾਂ ਨੂੰ ਵੋਟਰ ਸੂਚੀ ਨਾਲ ਸਬੰਧਤ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਯੋਗ ਨਾਗਰਿਕ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀ ਪ੍ਰਕਿਰਿਆ ਪੂਰੀ ਕਰ ਸਕਣ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕੈਂਪਾਂ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹਾਜ਼ਰ ਰਹਿਣਗੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਂਪ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਖੁੱਲ੍ਹੀਆਂ ਰੱਖੀਆਂ ਜਾਣ ਅਤੇ ਉੱਥੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ।

ਉਨ੍ਹਾਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਵਿੱਚ ਸਹਿਯੋਗ ਦੇਣ।

ਡਾ਼. ਨਿਰਮਲ ਓਸੇਪਚਨ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਵਿਸ਼ੇਸ਼ ਕੈਂਪਾਂ ਦੇ ਆਯੋਜਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
📲Get App