🔥 TRENDING NDRF Rescues Girl from 80‑ft Borewell... LPU Postpones Mid‑Term Exams, Suspends... Netanyahu Visits Abu Dhabi, Meets UAE... 23-Year-Old Missing After Saving Three... CCB raids four locations in Kallakuric... Opposition Calls for Impeachment of El...
28 Sep 2026•
ગુજરાતી मराठी ਪੰਜਾਬੀ বাংলা
ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਟੈਂਪੂ ਯੂਨੀਅਨ ਨੂੰ 23 ਸਤੰਬਰ ਦੀ ਨਸ਼ਾ ਵਿਰੋਧੀ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ
Politics

ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਟੈਂਪੂ ਯੂਨੀਅਨ ਨੂੰ 23 ਸਤੰਬਰ ਦੀ ਨਸ਼ਾ ਵਿਰੋਧੀ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ

✍️ Reporter: Sandeep Kumar Joshi 🗓 18 Sep 2026, 08:55 PM 👁 42
Watch on: ▶️ YouTube
Share: 💬 WhatsApp 📘 Facebook 𝕏 Post

ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਰੂਪਨਗਰ ਦੀ ਟੈਂਪੂ ਯੂਨੀਅਨ ਨਾਲ ਮੀਟਿੰਗ ਕਰਕੇ 23 ਸਤੰਬਰ ਨੂੰ ਹੋਣ ਵਾਲੀ ਵਿਸ਼ਾਲ ਨਸ਼ਾ ਵਿਰੋਧੀ ਰੈਲੀ ਵਿੱਚ ਸ਼ਮੂਲੀਅਤ ਲਈ ਉਨ੍ਹਾਂ ਨੂੰ ਸੱਦਾ ਦਿੱਤਾ।

ਰੂਪਨਗਰ: ਭਾਰਤੀ ਜਨਤਾ ਪਾਰਟੀ (ਭਾਜਪਾ) ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਅੱਜ ਸ਼ਹਿਰ ਦੀ ਟੈਂਪੂ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੀਟਿੰਗ ਦਾ ਮੁੱਖ ਉਦੇਸ਼ 23 ਸਤੰਬਰ ਨੂੰ ਭਾਜਪਾ ਵੱਲੋਂ ਇਲਾਕੇ ਵਿੱਚ ਕੱਢੀ ਜਾ ਰਹੀ ਵਿਸ਼ਾਲ 'ਨਸ਼ਾ ਵਿਰੋਧੀ ਰੈਲੀ' ਬਾਰੇ ਵਿਚਾਰ-ਵਟਾਂਦਰਾ ਕਰਨਾ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਨੇਕ ਕਾਰਜ ਵਿੱਚ ਲਾਮਬੰਦ ਕਰਨਾ ਸੀ।

ਮੀਟਿੰਗ ਦੌਰਾਨ ਅਜੈਵੀਰ ਸਿੰਘ ਲਾਲਪੁਰਾ ਨੇ ਟੈਂਪੂ ਯੂਨੀਅਨ ਦੇ ਮੈਂਬਰਾਂ ਨਾਲ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ ਅਤੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਮੁੱਦੇ 'ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਦਾ ਕਹਿਣਾ ਸੀ ਕਿ ਟਰਾਂਸਪੋਰਟ ਅਤੇ ਮਜ਼ਦੂਰ ਵਰਗ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਜਦੋਂ ਇਹ ਵਰਗ ਕਿਸੇ ਸਮਾਜਿਕ ਬੁਰਾਈ ਖਿਲਾਫ਼ ਖੜ੍ਹਾ ਹੁੰਦਾ ਹੈ, ਤਾਂ ਉਸ ਦਾ ਅਸਰ ਬਹੁਤ ਵੱਡਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਨਸ਼ੇ ਦੀ ਨਾਮੁਰਾਦ ਬਿਮਾਰੀ ਨੇ ਪੰਜਾਬ ਦੀ ਜਵਾਨੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬੁਰੀ ਤਰ੍ਹਾਂ ਆਪਣੇ ਜਾਲ ਵਿੱਚ ਫਸਾ ਲਿਆ ਹੈ, ਜਿਸ ਕਾਰਨ ਘਰਾਂ ਦੇ ਚਿਰਾਗ ਬੁੱਝ ਰਹੇ ਹਨ ਅਤੇ ਮਾਵਾਂ ਦੇ ਪੁੱਤ ਖੋਹੇ ਜਾ ਰਹੇ ਹਨ।

ਲਾਲਪੁਰਾ ਨੇ ਕਿਹਾ ਕਿ ਇਸ ਕੋਹੜ ਨੂੰ ਜੜ੍ਹੋਂ ਖਤਮ ਕਰਨ ਲਈ ਸਿਰਫ਼ ਸਰਕਾਰਾਂ ਜਾਂ ਪੁਲਿਸ ਹੀ ਕਾਫ਼ੀ ਨਹੀਂ, ਬਲਕਿ ਸਮਾਜ ਦੇ ਹਰ ਇਨਸਾਨ ਨੂੰ ਅੱਗੇ ਆਉਣਾ ਪਵੇਗਾ। ਉਨ੍ਹਾਂ ਟੈਂਪੂ ਯੂਨੀਅਨ ਦੇ ਮੈਂਬਰਾਂ ਨੂੰ ਬੇਨਤੀ ਕੀਤੀ ਕਿ ਉਹ 23 ਸਤੰਬਰ ਦੀ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਤਾਂ ਜੋ ਨਸ਼ਿਆਂ ਦੇ ਸੌਦਾਗਰਾਂ ਨੂੰ ਇੱਕ ਸਖ਼ਤ ਸੁਨੇਹਾ ਦਿੱਤਾ ਜਾ ਸਕੇ ਕਿ ਹੁਣ ਆਮ ਜਨਤਾ ਜਾਗ ਚੁੱਕੀ ਹੈ। ਇਸ ਮੌਕੇ ਜਗਦੀਸ਼ ਸਿੰਘ ਕਟਲੀ ਵੀ ਮੌਜੂਦ ਸਨ।

ਇਸ ਮੌਕੇ ਟੈਂਪੂ ਯੂਨੀਅਨ ਦੇ ਆਗੂਆਂ ਅਤੇ ਮੈਂਬਰਾਂ ਨੇ ਜ਼ਿਲ੍ਹਾ ਪ੍ਰਧਾਨ ਦੀ ਇਸ ਪਹਿਲਕਦਮੀ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ਿਆਂ ਵਰਗੀ ਭਿਆਨਕ ਬੁਰਾਈ ਖਿਲਾਫ਼ ਛੇੜੀ ਗਈ ਇਸ ਮੁਹਿੰਮ ਵਿੱਚ ਟੈਂਪੂ ਯੂਨੀਅਨ ਪੂਰੀ ਤਾਕਤ ਨਾਲ ਭਾਜਪਾ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ 23 ਸਤੰਬਰ ਦੀ ਰੈਲੀ ਵਿੱਚ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ। ਅੰਤ ਵਿੱਚ ਲਾਲਪੁਰਾ ਨੇ ਰੂਪਨਗਰ ਦੇ ਸਮੂਹ ਨਿਵਾਸੀਆਂ, ਨੌਜਵਾਨਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਆਓ, ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰੀਏ ਅਤੇ ਆਪਣੇ ਰੂਪਨਗਰ ਨੂੰ ਨਸ਼ਾ ਮੁਕਤ ਬਣਾਉਣ ਲਈ 23 ਸਤੰਬਰ ਦੀ ਰੈਲੀ ਦਾ ਹਿੱਸਾ ਬਣੀਏ।
📲Get App