ਸੂਰਜੀ ਊਰਜਾ ਨਾਲ ਕਿਸਾਨਾਂ ਦੀ ਆਮਦਨ ਵਧਾਉਣ ਦੀ ਪਹਿਲਕਦਮੀ, 24 ਕਿਸਾਨਾਂ ਨੂੰ 3.08 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵੰਡੀ
यहाँ देखें:
▶️ YouTube
ਪਿੰਡ ਚਾਉਕੇ ਵਿੱਚ ਸੂਰਜੀ ਊਰਜਾ ਪ੍ਰੋਜੈਕਟ ਤਹਿਤ ਕਿਸਾਨ ਸਿੰਚਾਈ ਲਈ ਬਿਜਲੀ ਵਰਤਣ ਤੋਂ ਬਾਅਦ ਬਚਦੀ ਬਿਜਲੀ ਪੀ.ਐੱਸ.ਪੀ.ਸੀ.ਐੱਲ. ਨੂੰ ਵੇਚ ਕੇ ਵਾਧੂ ਆਮਦਨ ਪ੍ਰਾਪਤ ਕਰ ਰਹੇ ਹਨ। ਮੰਤਰੀ ਅਮਨ ਅਰੋੜਾ ਨੇ 24 ਕਿਸਾਨਾਂ ਨੂੰ 3.08 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵੰਡੀ।
ਅੱਠ ਮਹੀਨਿਆਂ ਤੋਂ ਕਿਸਾਨ ਸਿੰਚਾਈ ਮਗਰੋਂ ਬਚਦੀ ਬਿਜਲੀ 2.50 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਪੀ.ਐੱਸ.ਪੀ.ਸੀ.ਐੱਲ. ਨੂੰ ਵੇਚ ਰਹੇ ਹਨ
ਬਠਿੰਡਾ/ਰਾਮਪੁਰਾ, 28 ਨਵੰਬਰ (ਜੀਵਨ ਬਾਂਸਲ): ਪੰਜਾਬ ਸਰਕਾਰ ਸੂਰਜੀ ਊਰਜਾ ਰਾਹੀਂ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਚਨਬੱਧ ਹੈ। ਇਸੇ ਉਦੇਸ਼ ਤਹਿਤ ਪਿੰਡ ਚਾਉਕੇ ਵਿਖੇ ਚਲਾਏ ਜਾ ਰਹੇ ਵਿਲੱਖਣ ਪ੍ਰੋਜੈਕਟ ਅਧੀਨ 24 ਕਿਸਾਨਾਂ ਨੂੰ ਵਾਧੂ ਬਿਜਲੀ ਪੀ.ਐੱਸ.ਪੀ.ਸੀ.ਐੱਲ. ਨੂੰ ਵੇਚਣ ਬਦਲੇ ਕੁੱਲ 3.08 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵੰਡੀ ਗਈ।
ਇਹ ਪ੍ਰਗਟਾਵਾ ਪੰਜਾਬ ਸਰਕਾਰ ਦੇ ਨਵਿਆਉਣਯੋਗ ਊਰਜਾ ਮੰਤਰੀ ਸ੍ਰੀ ਅਮਨ ਅਰੋੜਾ ਨੇ ਪ੍ਰੋਤਸਾਹਨ ਰਾਸ਼ੀ ਵੰਡਣ ਸਬੰਧੀ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਅੱਠ ਮਹੀਨੇ ਪਹਿਲਾਂ ਪੀ.ਐੱਸ.ਪੀ.ਸੀ.ਐੱਲ. ਦੇ ਚਾਉਕੇ ਸਥਿਤ ਪੀਰਕੋਟ ਫੀਡਰ ਨੂੰ ਇਸ ਪ੍ਰੋਜੈਕਟ ਲਈ ਚੁਣਿਆ ਗਿਆ ਸੀ। ਇਸ ਤਹਿਤ 24 ਕਿਸਾਨਾਂ ਨੇ ਖੇਤਾਂ ਦੀ ਸਿੰਚਾਈ ਲਈ ਵਰਤੇ ਜਾਂਦੇ ਮੋਟਰ ਪੰਪਾਂ ’ਤੇ 10 ਤੋਂ 20 ਹਾਰਸ ਪਾਵਰ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਲਗਾਏ ਸਨ, ਜਿਨ੍ਹਾਂ ਲਈ ਸਰਕਾਰ ਵੱਲੋਂ 90 ਫ਼ੀਸਦੀ ਸਬਸਿਡੀ ਦਿੱਤੀ ਗਈ।
ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸੋਲਰ ਪਲਾਂਟਾਂ ਰਾਹੀਂ ਪੈਦਾ ਹੋਣ ਵਾਲੀ ਬਿਜਲੀ ਨਾਲ ਕਿਸਾਨਾਂ ਦੇ ਮੋਟਰ ਪੰਪ ਚੱਲਦੇ ਹਨ ਅਤੇ ਖੇਤਾਂ ਦੀ ਸਿੰਚਾਈ ਹੁੰਦੀ ਹੈ। ਇਸ ਤੋਂ ਬਾਅਦ ਬਚਦੀ ਵਾਧੂ ਬਿਜਲੀ ਕਿਸਾਨ 2.50 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਪੀ.ਐੱਸ.ਪੀ.ਸੀ.ਐੱਲ. ਨੂੰ ਵੇਚ ਰਹੇ ਹਨ। ਇਸੇ ਦੇ ਬਦਲੇ ਅੱਜ ਕਿਸਾਨਾਂ ਨੂੰ 3.08 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਕਿਸਾਨ ਸਾਫ਼-ਸੁਥਰੀ ਊਰਜਾ ਪੈਦਾ ਕਰਨ ਦੇ ਨਾਲ-ਨਾਲ ਵਾਧੂ ਬਿਜਲੀ ਵੇਚ ਕੇ ਆਮਦਨ ਵੀ ਹਾਸਲ ਕਰ ਰਹੇ ਹਨ। ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਇਸ ਯੋਜਨਾ ਤੋਂ ਪ੍ਰੇਰਨਾ ਲੈ ਕੇ ਸੂਰਜੀ ਊਰਜਾ ਪਲਾਂਟ ਲਗਾਉਣ ਦੀ ਅਪੀਲ ਕੀਤੀ।
ਇਸ ਮੌਕੇ ਵਿਧਾਇਕ ਰਾਮਪੁਰਾ ਸ੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਮੌੜ ਮੰਡੀ ਸ੍ਰੀ ਸੁਖਬੀਰ ਸਿੰਘ ਮਾਈਸਰਖਾਨਾ, ਚੇਅਰਮੈਨ ਨਗਰ ਸੁਧਾਰ ਟਰੱਸਟ ਸ. ਜਤਿੰਦਰ ਸਿੰਘ ਭੱਲਾ, ਚੇਅਰਮੈਨ ਸ਼ੂਗਰਫੈੱਡ ਪੰਜਾਬ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਸ੍ਰੀ ਨਵਦੀਪ ਜੀਦਾ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਪੇਡਾ ਦੇ ਜ਼ਿਲ੍ਹਾ ਮੈਨੇਜਰ ਸ੍ਰੀ ਨਯਾਬ ਮਿੱਤਲ, ਸੀਨੀਅਰ ਮੈਨੇਜਰ ਸ੍ਰੀ ਸੁਰਿੰਦਰਪਾਲ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।