Weather
ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ ਸਕਦੈ ਮੀਂਹ

Wednesday, Oct 21, 2026 ।
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਤਾਜ਼ਾ ਅਪਡੇਟ ਜਾਰੀ ਕੀਤੀ ਹੈ। ਇਥੇ ਦੱਸ ਦੇਈਏ ਕਿ ਪੰਜਾਬ ਅਤੇ ਚੰਡੀਗੜ੍ਹ 'ਚ ਸਵੇਰੇ ਅਤੇ ਸ਼ਾਮ ਨੂੰ ਠੰਢ ਪੈਣੀ ਸ਼ੁਰੂ ਹੋ ਚੁੱਕੀ ਹੈ। ਹਾਲਾਂਕਿ ਦਿਨ ਵੇਲੇ ਥੋੜ੍ਹੀ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਤਿੰਨ ਦਿਨ ਮੌਸਮ ਅਜੇ ਖ਼ੁਸ਼ਕ ਰਹੇਗਾ। ਫਿਰ 24 ਅਤੇ 25 ਅਕਤੂਬਰ ਨੂੰ ਪੰਜਾਬ ਵਿਚ ਕੁਝ ਥਾਵਾਂ 'ਤੇ ਕਿਤੇ-ਕਿਤੇ ਮੀਂਹ ਪੈ ਸਕਦਾ ਹੈ। ਕਈ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਬਾਰਿਸ਼ ਹੋਣ ਕਾਰਨ ਅਤੇ ਮੌਸਮ ਵਿਚ ਤਬਦੀਲੀ ਆਉਣ ਕਰਕੇ ਆਉਣ ਵਾਲੇ ਦਿਨਾਂ ਵਿਚ ਠੰਡ ਵਿਚ ਵਾਧਾ ਵੇਖਣ ਨੂੰ ਮਿਲੇਗਾ। ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਉਥੇ ਹੀ ਜੇਕਰ ਪੰਜਾਬ 'ਚ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ 'ਚ ਵੱਧ ਤੋਂ ਵੱਧ ਤਾਪਮਾਨ 'ਚ 0.2 ਡਿਗਰੀ ਸੈਲਸੀਅਸ ਦਾ ਥੋੜ੍ਹਾ ਜਿਹਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਆ ਗਿਆ ਹੈ। ਸੂਬੇ 'ਚ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 33.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ
ਮੌਸਮ ਵਿਭਾਗ ਮੁਤਾਬਕ 27 ਅਕਤੂਬਰ ਨੂੰ ਪਹਾੜੀ ਇਲਾਕਿਆਂ 'ਚ ਇਕ ਨਵੀਂ ਪੱਛਮੀ ਗੜਬੜੀ ਪਹੁੰਚ ਸਕਦੀ ਹੈ। ਇਸ ਕਰਕੇ ਪੰਜਾਬ ਅਤੇ ਹਰਿਆਣਾ ਦੇ ਕੁਝ ਖੇਤਰਾਂ 'ਚ ਬੱਦਲਵਾਈ ਹੋ ਸਕਦੀ ਹੈ। ਪੰਜਾਬ ਅਤੇ ਚੰਡੀਗੜ੍ਹ 'ਚ ਦਿਨ ਦਾ ਤਾਪਮਾਨ ਅਜੇ ਵੀ ਮੁਕਾਬਲਤਨ ਜ਼ਿਆਦਾ ਹੈ ਪਰ ਰਾਤ ਦੇ ਤਾਪਮਾਨ 'ਚ ਗਿਰਾਵਟ ਸਵੇਰ ਅਤੇ ਸ਼ਾਮ ਨੂੰ ਠੰਡ ਨੂੰ ਵਧਾ ਰਹੀ ਹੈ। ਚੰਡੀਗੜ੍ਹ ਅਤੇ ਐੱਸ. ਬੀ. ਐੱਸ. ਨਗਰ 'ਚ ਘੱਟੋ-ਘੱਟ ਤਾਪਮਾਨ 14.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਲੁਧਿਆਣਾ 'ਚ ਤਾਪਮਾਨ 16.2 ਡਿਗਰੀ, ਜਲੰਧਰ 'ਚ 16.8 ਡਿਗਰੀ, ਫਰੀਦਕੋਟ 'ਚ 15.9 ਡਿਗਰੀ ਅਤੇ ਅੰਮ੍ਰਿਤਸਰ 'ਚ 18.6 ਡਿਗਰੀ ਦਰਜ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿਚ ਦੋ ਦਿਨ 24 ਅਤੇ 25 ਅਕਤੂਬਰ ਨੂੰ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।