Politics
25 ਸਾਲ ਪੰਜਾਬ ਨੂੰ ਲੁੱਟਣ ਵਾਲੇ ਅੱਜ ਕੁਰਸੀ ਖ਼ਾਤਰ ਹੋ ਗਏ ਇਕੱਠੇ’! ਮੋਗਾ ਦੀ ਧਰਤੀ ਤੋਂ CM ਮਾਨ ਦਾ ਵਿਰੋਧੀਆਂ ’ਤੇ ਤਿੱਖਾ ਹਮਲਾ।
Watch on:
▶️ YouTube
25 ਸਾਲ ਪੰਜਾਬ ਨੂੰ ਲੁੱਟਣ ਵਾਲੇ ਅੱਜ ਕੁਰਸੀ ਖ਼ਾਤਰ ਹੋ ਗਏ ਇਕੱਠੇ’! ਮੋਗਾ ਦੀ ਧਰਤੀ ਤੋਂ CM ਮਾਨ ਦਾ ਵਿਰੋਧੀਆਂ ’ਤੇ ਤਿੱਖਾ ਹਮਲਾ।
ਮੋਗਾ, 26 ਨਵੰਬਰ 2026: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਦੀ ਧਰਤੀ ’ਤੇ ਕਰਵਾਈ ਗਈ ਵਿਸ਼ਾਲ ਸਿਆਸੀ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਆਪਣੇ ਜਾਣੇ-ਪਛਾਣੇ ਬੇਬਾਕ ਅਤੇ ਵਿਅੰਗਮਈ ਅੰਦਾਜ਼ ਵਿੱਚ ਮੁੱਖ ਮੰਤਰੀ ਨੇ ਵਿਰੋਧੀ ਆਗੂਆਂ ਦੇ ਪੁਰਾਣੇ ਬਿਆਨਾਂ ਅਤੇ ਮੌਜੂਦਾ ਸਿਆਸੀ ਰੁਖ਼ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਹੜੀਆਂ ਪਾਰਟੀਆਂ ਪਿਛਲੇ 25 ਸਾਲਾਂ ਤੱਕ ਇੱਕ-ਦੂਜੇ ਨੂੰ ਭੰਡਦੀਆਂ ਰਹੀਆਂ, ਉਹ ਅੱਜ ਸੱਤਾ ਦੀ ਕੁਰਸੀ ਹਾਸਲ ਕਰਨ ਲਈ ਇਕੱਠੀਆਂ ਹੋ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਰਵਾਇਤੀ ਪਾਰਟੀਆਂ ਨੇ ਸਾਲਾਂ ਤੱਕ ਪੰਜਾਬ ਦੀ ਸਿਆਸਤ ਨੂੰ ਪਰਿਵਾਰਵਾਦ, ਭ੍ਰਿਸ਼ਟਾਚਾਰ ਅਤੇ ਆਪਸੀ ਸਿਆਸੀ ਲੜਾਈਆਂ ਵਿੱਚ ਉਲਝਾਈ ਰੱਖਿਆ, ਜਦਕਿ ਆਮ ਆਦਮੀ ਪਾਰਟੀ ਨੇ ਸੂਬੇ ਵਿੱਚ ਬਦਲਾਅ ਦੀ ਰਾਜਨੀਤੀ ਸ਼ੁਰੂ ਕੀਤੀ ਹੈ।