🔥 ट्रेंडिंग विरेंद्र शेखर की मज़ेदार प्रतिक्रिया:... मुस्लिम पुरुष के उत्पीड़न का नकली वीडि... गुप्त स्थल वायरल, पर्यटकों की भीड़ ने... सियोल ने यूक्रेन पर उत्तर कोरियाई युद्... द ट्रिब्यून ने 'jijithomson' खोज रिकॉर... द ट्रिब्यून ने डॉ. शाइनी देवासी की प्र...
28 सित. 2026•
ગુજરાતી मराठी ਪੰਜਾਬੀ বাংলা
ਵਿਧਾਇਕ ਦਿਨੇਸ਼ ਚੱਢਾ ਨੇ 29ਵੇਂ ਬਾਬਾ ਬਾਲਕ ਨਾਥ ਜਾਗਰਣ ਵਿੱਚ ਭਰੀ ਹਾਜ਼ਰੀ
स्थानीय

ਵਿਧਾਇਕ ਦਿਨੇਸ਼ ਚੱਢਾ ਨੇ 29ਵੇਂ ਬਾਬਾ ਬਾਲਕ ਨਾਥ ਜਾਗਰਣ ਵਿੱਚ ਭਰੀ ਹਾਜ਼ਰੀ

✍️ रिपोर्टर: Sandeep Kumar Joshi 🗓 20 सित. 2026, 03:44 PM 👁 40
यहाँ देखें: ▶️ YouTube
शेयर करें: 💬 WhatsApp 📘 Facebook 𝕏 Post

ਰੂਪਨਗਰ ਵਿੱਚ 29ਵੇਂ ਬਾਬਾ ਬਾਲਕ ਨਾਥ ਜਾਗਰਣ ਦੌਰਾਨ ਵਿਧਾਇਕ ਦਿਨੇਸ਼ ਚੱਢਾ ਨੇ ਮੱਥਾ ਟੇਕਿਆ ਅਤੇ ਆਰਤੀ ਵਿੱਚ ਭਾਗ ਲਿਆ, ਸਮਾਗਮ ਦੀ ਮਹੱਤਤਾ ਉਤੇ ਜ਼ੋਰ ਦਿੱਤਾ।

ਸਿੱਧ ਬਾਬਾ ਬਾਲਕ ਨਾਥ ਮੰਦਰ ਕਮੇਟੀ ਰੂਪਨਗਰ ਨੇ ਸੰਗਤਾਂ ਦੇ ਸਹਿਯੋਗ ਨਾਲ 29ਵਾਂ ਬਾਬਾ ਬਾਲਕ ਨਾਥ ਜਾਗਰਣ ਅਤੇ ਭੰਡਾਰਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਬਾਬਾ ਬਾਲਕ ਨਾਥ ਜੀ ਦੇ ਦਰਬਾਰ ਵਿੱਚ ਮੱਥਾ ਟੇਕਿਆ ਅਤੇ ਆਰਤੀ ਵਿੱਚ ਭਾਗ ਲਿਆ।

ਵਿਧਾਇਕ ਦਿਨੇਸ਼ ਚੱਢਾ ਨੇ ਸਮੂਹ ਸੰਗਤ ਨੂੰ ਧਾਰਮਿਕ ਸਮਾਗਮ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਆਪਣੀ ਧਾਰਮਿਕ ਵਿਰਾਸਤ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ। ਜਾਗਰਣ ਦੌਰਾਨ ਭਜਨ-ਕੀਰਤਨ ਰਾਹੀਂ ਬਾਬਾ ਬਾਲਕ ਨਾਥ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ, ਜਿਸ ਦਾ ਸ਼ਰਧਾਲੂਆਂ ਨੇ ਸ਼ਰਧਾ ਨਾਲ ਆਨੰਦ ਮਾਣਿਆ।

ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰਦਿਆਂ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਪ੍ਰਧਾਨ ਰਾਜੂ ਸਤਿਆਲ, ਸਰਪੰਚ ਵਿਕਰਾਨ ਚੌਧਰੀ, ਕੁਲਦੀਪ ਸਿੰਘ, ਐੱਮ.ਸੀ. ਸੰਜੀਵ ਕੁਮਾਰ, ਯੂਥ ਪ੍ਰਧਾਨ ਚੇਤਨ ਕਾਲੀਆਂ ਅਤੇ ਲਾਡੀ ਕੋਚ ਸਮੇਤ ਹੋਰ ਪਤਵੰਤੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪ੍ਰਬੰਧਕਾਂ ਵੱਲੋਂ ਵਿਧਾਇਕ ਦਿਨੇਸ਼ ਚੱਢਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ।

ਸਮਾਗਮ ਦੀ ਸਮਾਪਤੀ ਉਪਰੰਤ ਸੰਗਤ ਲਈ ਭੰਡਾਰੇ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਛਕਿਆ।
📲Get App