खेल
ਬਠਿੰਡਾ ’ਚ 29 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਆਗਾਜ਼, ਪਹਿਲੇ ਦਿਨ ਖਿਡਾਰੀਆਂ ਨੇ ਦਿਖਾਇਆ ਦਮਟੇਬਲ ਟੈਨਿਸ, ਤਲਵਾਰਬਾਜ਼ੀ, ਕਬੱਡੀ ਤੇ ਨੈਟਬਾਲ ਦੇ ਜੇਤੂਆਂ ਦਾ ਐਲਾਨ; ਖਿਡਾਰੀਆਂ ਲਈ ਭੋਜਨ, ਪਾਣੀ ਤੇ ਮੈਡੀਕਲ ਸਹੂਲਤਾਂ ਦੇ ਪ੍ਰਬੰਧ
‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਠਿੰਡਾ ਵਿੱਚ ਵੱਖ-ਵੱਖ ਖੇਡਾਂ ਲਈ ਵੱਖਰੇ ਖੇਡ ਕੇਂਦਰ ਬਣਾਏ ਗਏ ਹਨ। ਇਨ੍ਹਾਂ ਮੁਕਾਬਲਿਆਂ ਰਾਹੀਂ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰ ’ਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਅਗਲੇ ਪੜਾਅ ਵਿੱਚ ਰਾਜ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।
ਬਠਿੰਡਾ, ਜੀਵਨ ਬਾਂਸਲ 28 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ 29 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ ਹੈ। ਜ਼ਿਲ੍ਹੇ ਭਰ ਤੋਂ ਸੈਂਕੜੇ ਖਿਡਾਰੀਆਂ ਨੇ ਪਹਿਲੇ ਦਿਨ ਵੱਖ-ਵੱਖ ਖੇਡਾਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਪ੍ਰਬੰਧਕਾਂ ਵੱਲੋਂ ਖਿਡਾਰੀਆਂ ਲਈ ਪੌਸ਼ਟਿਕ ਭੋਜਨ, ਸਾਫ਼ ਪਾਣੀ, ਮੈਡੀਕਲ ਸਹੂਲਤਾਂ ਸਮੇਤ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
ਮੁਕਾਬਲੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਹਨ। ਜ਼ਿਲ੍ਹੇ ਦੇ ਵੱਖ-ਵੱਖ ਖੇਡ ਮੈਦਾਨਾਂ ਅਤੇ ਸਿੱਖਿਆ ਸੰਸਥਾਵਾਂ ਨੂੰ ਵੱਖ-ਵੱਖ ਖੇਡਾਂ ਲਈ ਖੇਡ ਕੇਂਦਰ ਬਣਾਇਆ ਗਿਆ ਹੈ।
ਸਪੋਰਟਸ ਸਕੂਲ ਘੁੱਦਾ ਵਿਖੇ ਅਥਲੈਟਿਕਸ, ਪਾਵਰਲਿਫਟਿੰਗ, ਵੇਟਲਿਫਟਿੰਗ ਅਤੇ ਕੁਸ਼ਤੀ ਦੇ ਮੁਕਾਬਲੇ ਹੋ ਰਹੇ ਹਨ। ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਬਠਿੰਡਾ ਵਿਖੇ ਕਬੱਡੀ ਨੈਸ਼ਨਲ, ਗੱਤਕਾ, ਜੂਡੋ, ਕਿੱਕ ਬਾਕਸਿੰਗ ਅਤੇ ਨੈਟਬਾਲ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸੇ ਤਰ੍ਹਾਂ ਵੱਖ-ਵੱਖ ਸੰਸਥਾਵਾਂ ਵਿੱਚ ਚੈੱਸ, ਟੇਬਲ ਟੈਨਿਸ, ਸ਼ੂਟਿੰਗ, ਬਾਕਸਿੰਗ, ਖੋ-ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਬਾਸਕਟਬਾਲ, ਹਾਕੀ, ਅਰਚਰੀ, ਬੈਡਮਿੰਟਨ, ਫੁੱਟਬਾਲ, ਲਾਅਨ ਟੈਨਿਸ, ਤੈਰਾਕੀ, ਕ੍ਰਿਕਟ, ਰੋਲਰ ਸਕੇਟਿੰਗ, ਫੈਂਸਿੰਗ, ਕਬੱਡੀ ਸਰਕਲ ਅਤੇ ਵਾਲੀਬਾਲ ਸ਼ੂਟਿੰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਪਹਿਲੇ ਦਿਨ ਟੇਬਲ ਟੈਨਿਸ ਅੰਡਰ-14 ਲੜਕੀਆਂ ਵਿੱਚ ਕ੍ਰਿਤਿਕਾ ਨੇ ਪਹਿਲਾ, ਰੇਵਿਕਾ ਸ਼ਰਮਾ ਨੇ ਦੂਜਾ ਅਤੇ ਜੀਆ ਕੁਮਾਰੀ ਨੇ ਤੀਜਾ ਸਥਾਨ ਹਾਸਲ ਕੀਤਾ। ਤਲਵਾਰਬਾਜ਼ੀ ਦੇ ਅੰਡਰ-17 ਲੜਕੀਆਂ ਇੱਪੀ ਮੁਕਾਬਲੇ ਵਿੱਚ ਅਨੂਰੀਤ ਨੇ ਸੋਨ, ਚਾਰਵੀ ਨੇ ਚਾਂਦੀ ਅਤੇ ਯਾਸਮੀਨ ਨੇ ਕਾਂਸੀ ਦਾ ਤਗਮਾ ਜਿੱਤਿਆ। ਫੁਆਇਲ ਮੁਕਾਬਲੇ ਵਿੱਚ ਅਨੂਰੀਤ ਕੌਰ ਪਹਿਲੇ, ਚਾਰਵੀ ਦੂਜੇ ਅਤੇ ਵੈਦਿਕਾ ਤੀਜੇ ਸਥਾਨ ’ਤੇ ਰਹੀ। ਤਲਵਾਰਬਾਜ਼ੀ ਦੇ ਹੋਰ ਅੰਡਰ-17 ਮੁਕਾਬਲਿਆਂ ਵਿੱਚ ਖੁਸ਼ੀ ਪਹਿਲੇ ਅਤੇ ਹਨੀਸ਼ਾ ਦੂਜੇ ਸਥਾਨ ’ਤੇ ਰਹੀ।
ਕਬੱਡੀ ਨੈਸ਼ਨਲ ਅੰਡਰ-14 ਲੜਕੀਆਂ ਵਿੱਚ ਪਿੰਡ ਲਹਿਰੀ ਦੀ ਟੀਮ ਨੇ ਪਹਿਲਾ, ਪਿੰਡ ਅਬਲੂ ਨੇ ਦੂਜਾ ਅਤੇ ਪਿੰਡ ਕੋਟੜਾ ਕੋੜਾ ਨੇ ਤੀਜਾ ਸਥਾਨ ਹਾਸਲ ਕੀਤਾ। ਨੈਟਬਾਲ ਅੰਡਰ-17 ਲੜਕਿਆਂ ਵਿੱਚ ਖੇਡ ਸਟੇਡੀਅਮ ਬਠਿੰਡਾ ਦੀ ਟੀਮ ਪਹਿਲੇ, ਜੱਸੀ ਪੋ ਵਾਲੀ ਦੂਜੇ ਅਤੇ ਸੇਂਟ ਜੋਸਫ਼ ਦੀ ਟੀਮ ਤੀਜੇ ਸਥਾਨ ’ਤੇ ਰਹੀ।
ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਅੱਗੇ ਲਿਆਉਣ ਦਾ ਮੰਚ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਬਠਿੰਡਾ ਦੀ ਨੁਮਾਇੰਦਗੀ ਕਰਨਗੇ।