🔥 TRENDING Kohli, Gill guide India to victory in... Congress May Face SP in First Uttar Pr... Virat Kohli Achieves Another Remarkabl... Virat Kohli contributes with bat as In... Indian cricket team kicks off Asian Ga... Jitendra Says Nanomedicine Will Drive...
28 Sep 2026•
ગુજરાતી मराठी ਪੰਜਾਬੀ বাংলা
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 29 ਅਤੇ 30 ਅਗਸਤ ਨੂੰ ਪ੍ਰਹਾਰ ਪ੍ਰੋਗਰਾਮ ਤਹਿਤ ਵਿਸ਼ੇਸ਼ CASO ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 29 ਅਤੇ 30 ਅਗਸਤ ਨੂੰ ਪ੍ਰਹਾਰ ਪ੍ਰੋਗਰਾਮ ਤਹਿਤ ਵਿਸ਼ੇਸ਼ CASO ਸਰਚ ਅਭਿਆਨ

✍️ Reporter: Paras Sharma 🗓 31 Aug 2026, 07:30 PM 👁 57
Watch on: ▶️ YouTube
Share: 💬 WhatsApp 📘 Facebook 𝕏 Post

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 29 ਅਤੇ 30 ਅਗਸਤ ਨੂੰ ਪ੍ਰਹਾਰ ਪ੍ਰੋਗਰਾਮ ਤਹਿਤ ਵਿਸ਼ੇਸ਼ CASO ਸਰਚ ਅਭਿਆਨ

39 ਪੁਰਾਣੇ ਦਰਜ ਮੁਕੱਦਮਿਆਂ ਦੇ ਕੁੱਲ 59 ਦੋਸ਼ੀ ਕਾਬੂ, ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ

ਪਿਛਲੇ ਇੱਕ ਹਫ਼ਤੇ ਦੌਰਾਨ ਨਸ਼ਿਆਂ ਖ਼ਿਲਾਫ਼ 67 ਮੁਕੱਦਮੇ ਦਰਜ, 94 ਦੋਸ਼ੀ ਕਾਬੂ

ਨਸ਼ਾ ਤਸਕਰਾਂ, ਗੈਂਗਸਟਰਾਂ, ਅਪਰਾਧਿਕ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ

ਸ੍ਰੀ ਮੁਕਤਸਰ ਸਾਹਿਬ, 31 ਅਗਸਤ 2026:
ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ "ਯੁੱਧ ਨਸ਼ਿਆਂ ਵਿਰੁੱਧ" ਅਤੇ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਅਭਿਮੰਨਿਊ ਰਾਣਾ, IPS, ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿੱਚ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਸੇ ਮੁਹਿੰਮ ਤਹਿਤ ਮਿਤੀ 29 ਅਤੇ 30 ਅਗਸਤ 2026 ਨੂੰ ਪ੍ਰਹਾਰ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਵਿੱਚ CASO (Cordon and Search Operation) ਤਹਿਤ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ।

29 ਅਤੇ 30 ਅਗਸਤ ਨੂੰ 59 ਦੋਸ਼ੀ ਕਾਬੂ

ਪ੍ਰਹਾਰ ਪ੍ਰੋਗਰਾਮ ਤਹਿਤ ਕੀਤੀ ਗਈ ਵਿਸ਼ੇਸ਼ ਕਾਰਵਾਈ ਦੌਰਾਨ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਹਿਲਾਂ ਦਰਜ 39 ਮੁਕੱਦਮਿਆਂ ਵਿੱਚ ਸ਼ਾਮਲ ਕੁੱਲ 59 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਕਾਬੂ ਕੀਤੇ ਗਏ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਸਰਚ ਅਭਿਆਨ ਦੌਰਾਨ ਚੁਣੇ ਗਏ ਇਲਾਕਿਆਂ ਨੂੰ ਪਹਿਲਾਂ ਚਾਰੇ ਪਾਸਿਆਂ ਤੋਂ ਘੇਰ ਕੇ ਗਲੀਆਂ ਅਤੇ ਰਸਤਿਆਂ 'ਤੇ ਪ੍ਰਭਾਵਸ਼ਾਲੀ ਨਾਕਾਬੰਦੀ ਕੀਤੀ ਗਈ, ਤਾਂ ਜੋ ਕੋਈ ਵੀ ਸ਼ੱਕੀ ਵਿਅਕਤੀ ਜਾਂ ਅਪਰਾਧਿਕ ਅਨਸਰ ਮੌਕੇ ਤੋਂ ਫ਼ਰਾਰ ਨਾ ਹੋ ਸਕੇ। ਇਸ ਉਪਰੰਤ ਇਲਾਕੇ ਵਿੱਚ ਘਰ-ਘਰ ਅਤੇ ਸ਼ੱਕੀ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।

ਇਸ ਮੁਹਿੰਮ ਦੌਰਾਨ ਵਿਸ਼ੇਸ਼ ਤੌਰ 'ਤੇ ਉਨ੍ਹਾਂ ਵਿਅਕਤੀਆਂ ਦੇ ਟਿਕਾਣਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਖ਼ਿਲਾਫ਼ ਪਹਿਲਾਂ ਅਪਰਾਧਿਕ ਮੁਕੱਦਮੇ ਦਰਜ ਹਨ, ਜਿਨ੍ਹਾਂ ਸਬੰਧੀ ਪੁਲਿਸ ਨੂੰ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਾਂ ਜਿਨ੍ਹਾਂ ਬਾਰੇ ਪੁਲਿਸ ਨੂੰ ਖੁਫ਼ੀਆ ਜਾਣਕਾਰੀ ਪ੍ਰਾਪਤ ਹੋਈ ਸੀ। ਪੁਲਿਸ ਟੀਮਾਂ ਵੱਲੋਂ ਸ਼ੱਕੀ ਟਿਕਾਣਿਆਂ ਦੀ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਲੋੜੀਂਦੀ ਤਸਦੀਕ ਕੀਤੀ ਗਈ।

ਪਿਛਲੇ ਇੱਕ ਹਫ਼ਤੇ ਦੌਰਾਨ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿਛਲੇ ਇੱਕ ਹਫ਼ਤੇ ਦੌਰਾਨ ਨਸ਼ਿਆਂ ਖ਼ਿਲਾਫ਼ 67 ਮੁਕੱਦਮੇ ਦਰਜ ਕਰਕੇ 94 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ।

ਕਾਬੂ ਕੀਤੇ ਦੋਸ਼ੀਆਂ ਪਾਸੋਂ ਬਰਾਮਦਗੀ:

- ਹੈਰੋਇਨ: 43 ਗ੍ਰਾਮ
- ਨਸ਼ੀਲੀਆਂ ਗੋਲੀਆਂ: 607
- ਪੋਸਤ: 50 ਕਿਲੋਗ੍ਰਾਮ
- ਪ੍ਰੈਗਾਬਾਲਿਨ ਨਸ਼ੀਲੇ ਕੈਪਸੂਲ: 400

PAIS ਅਤੇ VAHAN ਰਾਹੀਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ

ਨਾਕਾਬੰਦੀ ਦੌਰਾਨ ਲੰਘਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਗਹਿਰਾਈ ਨਾਲ ਚੈਕਿੰਗ ਕੀਤੀ ਗਈ। ਆਧੁਨਿਕ ਤਕਨੀਕ ਦੀ ਵਰਤੋਂ ਕਰਦਿਆਂ PAIS (Punjab Artificial Intelligence System) ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਅਪਰਾਧਿਕ ਰਿਕਾਰਡ, ਪਹਿਲਾਂ ਦਰਜ ਮੁਕੱਦਮਿਆਂ ਅਤੇ ਹੋਰ ਸੰਬੰਧਿਤ ਜਾਣਕਾਰੀ ਦੀ ਤੁਰੰਤ ਤਸਦੀਕ ਕੀਤੀ ਗਈ।

ਇਸ ਤੋਂ ਇਲਾਵਾ ਵਾਹਨਾਂ ਦੀ ਜਾਂਚ ਲਈ VAHAN ਐਪ ਦੀ ਵਰਤੋਂ ਕੀਤੀ ਗਈ, ਜਿਸ ਰਾਹੀਂ ਵਾਹਨਾਂ ਦੀ ਰਜਿਸਟ੍ਰੇਸ਼ਨ, ਮਾਲਕੀ ਅਤੇ ਹੋਰ ਜ਼ਰੂਰੀ ਵੇਰਵਿਆਂ ਦੀ ਜਾਂਚ ਕਰਕੇ ਸ਼ੱਕੀ ਵਾਹਨਾਂ ਦੀ ਪਛਾਣ ਕੀਤੀ ਗਈ।

ਆਮ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ

ਪੁਲਿਸ ਵੱਲੋਂ ਸਰਚ ਅਭਿਆਨ ਦੌਰਾਨ ਆਮ ਲੋਕਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਨਸ਼ਿਆਂ, ਅਪਰਾਧਿਕ ਗਤੀਵਿਧੀਆਂ ਅਤੇ ਸ਼ੱਕੀ ਵਿਅਕਤੀਆਂ ਸਬੰਧੀ ਪੁਲਿਸ ਨੂੰ ਤੁਰੰਤ ਜਾਣਕਾਰੀ ਦੇਣ ਲਈ ਪ੍ਰੇਰਿਤ ਕੀਤਾ ਗਿਆ।

ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਵੱਲੋਂ ਦਿੱਤੀ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਅਤੇ ਹਰ ਸੂਚਨਾ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ, IPS ਦਾ ਸੰਦੇਸ਼

ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਮੰਨਿਊ ਰਾਣਾ, IPS ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਾਨੂੰਨ ਦਾ ਉਲੰਘਣ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਇਲਾਕੇ ਵਿੱਚ ਨਸ਼ਾ ਤਸਕਰੀ, ਗੈਰ-ਕਾਨੂੰਨੀ ਗਤੀਵਿਧੀਆਂ ਜਾਂ ਕਿਸੇ ਸ਼ੱਕੀ ਵਿਅਕਤੀ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਬਿਨਾਂ ਕਿਸੇ ਡਰ ਦੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਲੋਕਾਂ ਦੀ ਸੁਰੱਖਿਆ, ਅਮਨ-ਕਾਨੂੰਨ ਦੀ ਮਜ਼ਬੂਤੀ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਪੂਰੀ ਤਨਦੇਹੀ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਪੁਲਿਸ ਹੈਲਪਲਾਈਨ: 112
ਕੰਟਰੋਲ ਰੂਮ, ਸ੍ਰੀ ਮੁਕਤਸਰ ਸਾਹਿਬ: 8054942100
📲Get App