🔥 TRENDING টালা বারোয়ারিতে পঞ্চমীতেই জনজোয়ার, প্র... गोविंदगढ़ पंचायत समिति वार्ड 11 से लक्... શંખેશ્વર તાલુકા ના તારાનગર પ્રાથમિક શા... मुख्यमंत्री ने पाटी की ग्राम पंचायत अं... નિકોલમાં દારૂના ધંધા બંધ કરાવવા સ્થાનિ... Kerala Plus One Improvement Exam 2026...
16 Oct 2026•
ગુજરાતી मराठी ਪੰਜਾਬੀ বাংলা
Crime

ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ, ਮੋਗਾ ਨਾਲ ਜੁੜੇ ਤਾਰ

✍️ Reporter: Shamsher Singh 🗓 16 Oct 2026, 10:02 PM 👁 19
Watch on: ▶️ YouTube
Share: 💬 WhatsApp 📘 Facebook 𝕏 Post

ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ, ਮੋਗਾ ਨਾਲ ਜੁੜੇ ਤਾਰ

ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ, ਮੋਗਾ ਨਾਲ ਜੁੜੇ ਤਾਰ
‎Friday, Oct 16, 2026 ।
‎ਫਿਲੌਰ (ਵੈੱਬ ਡੈਸਕ)- ਫਿਲੌਰ ਪੁਲਸ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਇਕ ਘਰ ਦੀ ਕੰਧ 'ਤੇ ਕਥਿਤ ਤੌਰ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਸ਼ਗਨਦੀਪ ਸਿੰਘ ਵਜੋਂ ਹੋਈ ਹੈ, ਜੋਕਿ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ।
‎ਇਨ੍ਹਾਂ ਤਿੰਨਾਂ ਨੂੰ 15 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਜੁਡੀਸ਼ੀਅਲ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੋਂ ਅਗਲੇਰੀ ਪੁੱਛਗਿੱਛ ਲਈ ਉਨ੍ਹਾਂ ਨੂੰ ਦੋ ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਫਿਲੌਰ ਦੇ ਡੀ. ਐੱਸ. ਪੀ. ਭਾਰਤ ਮਸੀਹ ਨੇ ਇਨ੍ਹਾਂ ਗ੍ਰਿਫ਼ਤਾਰੀਆਂ ਦੀ ਪੁਸ਼ਟੀ ਕੀਤੀ ਹੈ।
‎ਜ਼ਿਕਰਯੋਗ ਹੈ ਕਿ ਇਹ ਘਟਨਾ 7 ਅਕਤੂਬਰ ਦੀ ਹੈ। ਦਿਲਜੀਤ ਦੋਸਾਂਝ ਦੇ 'ਔਰਾ ਇੰਡੀਆ ਟੂਰ' (Aura India Tour) ਤੋਂ ਪਹਿਲਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ 'ਤੇ ਦੋਸਾਂਝ ਕਲਾਂ 'ਚ ਇਕ ਘਰ ਦੀ ਕੰਧ 'ਤੇ ਸਪਰੇਅ ਪੇਂਟ ਨਾਲ “ਖਾਲਿਸਤਾਨ ਜ਼ਿੰਦਾਬਾਦ” ਸਮੇਤ ਕੁਝ ਨਾਅਰੇ ਲਿਖੇ ਸਨ। ਕੰਧ 'ਤੇ ਗਾਇਕ ਦਾ ਨਾਂ ਵੀ ਲਿਖਿਆ ਗਿਆ ਸੀ, ਜਿਸ ਨਾਲ ਇਹ ਅਫ਼ਵਾਹ ਫੈਲ ਗਈ ਕਿ ਇਹ ਘਰ ਦਿਲਜੀਤ ਦੋਸਾਂਝ ਦਾ ਹੈ। ਹਾਲਾਂਕਿ ਬਾਅਦ 'ਚ ਇਹ ਸਪਸ਼ਟ ਹੋ ਗਿਆ ਕਿ ਇਹ ਘਰ ਦਿਲਜੀਤ ਦੋਸਾਂਝ ਦਾ ਨਹੀਂ ਸਗੋਂ ਉਨ੍ਹਾਂ ਦੇ ਇਕ ਗੁਆਂਢੀ ਦਾ ਸੀ।
📲Get App