अपराध
ਪਰਵਿੰਦਰ ਝੋਟਾ ਮਾਮਲੇ ’ਚ ਸਰਕਾਰ ਨੇ ਗੱਲਬਾਤ ਦਾ ਰਾਹ ਖੋਲ੍ਹਿਆ, 3 ਮੈਂਬਰੀ ਮਹਿਲਾ ਕਮੇਟੀ ਪੁੱਜੀ ਮਾਨਸਾ

Monday, Oct 19, 2026 - 11:04 AM (IST)
ਮਾਨਸਾ (ਸ਼ਮਸ਼ੇਰ ਸਿੰਘ ਮਰਾੜ) : ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪਿਛਲੇ 6 ਦਿਨਾਂ ਤੋਂ ਚੱਲ ਰਹੇ ਸੰਘਰਸ਼ ਦੌਰਾਨ ਪੰਜਾਬ ਸਰਕਾਰ ਨੇ ਆਖ਼ਰਕਾਰ ਐਕਸ਼ਨ ਕਮੇਟੀ ਨਾਲ ਗੱਲਬਾਤ ਦਾ ਰਾਹ ਖੋਲ੍ਹ ਦਿੱਤਾ ਹੈ। ਸਰਕਾਰ ਵੱਲੋਂ ਗੱਲਬਾਤ ਲਈ ਤਿੰਨ ਮਹਿਲਾ ਆਈ. ਏ. ਐੱਸ. ਅਧਿਕਾਰੀਆਂ ਦੀ ਕਮੇਟੀ ਗੈਰ-ਰਸਮੀ ਤੌਰ ’ਤੇ ਬਣਾਈ ਗਈ ਹੈ, ਜੋ ਮਾਨਸਾ 'ਚ ਸੰਘਰਸ਼ ਦੀ ਅਗਵਾਈ ਕਰ ਰਹੀ ਐਕਸ਼ਨ ਕਮੇਟੀ ਨਾਲ ਰਾਬਤਾ ਕਾਇਮ ਕਰੇਗੀ। ਅੱਜ ਸ਼ਾਮ ਦੋਵਾਂ ਧਿਰਾਂ ਦਰਮਿਆਨ ਮੁੱਢਲੇ ਪੜਾਅ ਦੀ ਗੱਲਬਾਤ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸਰਕਾਰ ਵੱਲੋਂ ਗੱਲਬਾਤ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ 'ਚ 2007 ਬੈਚ ਦੀ ਆਈ. ਏ. ਐੱਸ. ਅਧਿਕਾਰੀ ਕੰਵਲਪ੍ਰੀਤ ਕੌਰ ਬਰਾੜ, 2011 ਬੈਚ ਦੀ ਆਈ. ਏ. ਐੱਸ. ਅਧਿਕਾਰੀ ਅਪਨੀਤ ਰਿਆਤ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਸ਼ਾਮਲ ਹਨ। ਕੰਵਲਪ੍ਰੀਤ ਕੌਰ ਬਰਾੜ ਇਸ ਸਮੇਂ ਫ਼ਰੀਦਕੋਟ ਰੇਂਜ ਦੇ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜਦੋਂ ਕਿ ਅਪਨੀਤ ਰਿਆਤ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਨਸਾ ਦੇ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ। ਉਨ੍ਹਾਂ ਦਾ ਸਹੁਰਾ ਪਰਿਵਾਰ ਵੀ ਮਾਨਸਾ ਜ਼ਿਲ੍ਹੇ ਦੇ ਪਿੰਡ ਦਾਤੇਵਾਸ 'ਚ ਹੈ।
ਟੀ ਨਾਲ ਗੱਲਬਾਤ ਕਰਕੇ ਮਾਮਲੇ ਨੂੰ ਸੁਲਝਾਉਣ ਲਈ ਸਰਕਾਰ ਵੱਲੋਂ ਪਹਿਲਕਦਮੀ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਸਥਾਨਕ ਪੁਲਸ ਅਧਿਕਾਰੀ ਸੰਘਰਸ਼ ਕਰ ਰਹੀ ਕਮੇਟੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਪਰ ਐਕਸ਼ਨ ਕਮੇਟੀ ਨੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਕਰੀਬ ਇੱਕ ਹਫ਼ਤੇ ਬਾਅਦ ਪੰਜਾਬ ਸਰਕਾਰ ਦੇ ਉੱਚ ਪੱਧਰੀ ਅਧਿਕਾਰੀ ਗੱਲਬਾਤ ਲਈ ਅੱਗੇ ਆਏ ਹਨ ਐਕਸ਼ਨ ਕਮੇਟੀ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ 'ਚ ਇਨਸਾਫ਼ ਦੀ ਮੰਗ ਕਰਦਿਆਂ ਮੁੱਖ ਮੰਤਰੀ ਅਤੇ ਪੰਜਾਬ ਦੇ ਡੀ. ਜੀ. ਪੀ. ਦੇ ਅਸਤੀਫ਼ਿਆਂ ਦੀ ਮੰਗ ਕੀਤੀ ਜਾ ਰਹੀ ਹੈ। ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ ਅਤੇ ਨਾ ਹੀ ਸਸਕਾਰ ਕੀਤਾ ਜਾਵੇਗਾ। ਇਸ ਮੰਗ ਨੂੰ ਲੈ ਕੇ ਮਾਨਸਾ 'ਚ ਜਨਤਕ ਜੱਥੇਬੰਦੀਆਂ ਦੀ ਅਗਵਾਈ ਹੇਠ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ।