राजनीति
ਮੌੜ ਹਲਕੇ ਦੇ ਲਗਭਗ 30 ਪਿੰਡਾਂ ਵਿੱਚ ਸਖੀਆਂ ਨਾਲ ਮੀਟਿੰਗਾਂ ਕਰਕੇ ਸਰਕਾਰੀ ਯੋਜਨਾਵਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ: ਰੁਪਿੰਦਰ ਕੌਰ ਗਿੱਲ
यहाँ देखें:
▶️ YouTube
ਮੌੜ ਹਲਕੇ ਦੇ ਲਗਭਗ 30 ਪਿੰਡਾਂ ਵਿੱਚ ਰੁਪਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਮਹਿਲਾਵਾਂ ਨਾਲ ਮੀਟਿੰਗਾਂ ਕਰਕੇ ਸਰਕਾਰੀ ਯੋਜਨਾਵਾਂ ਅਤੇ ਹੱਕਾਂ ਬਾਰੇ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਮਹਿਲਾਵਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣੇ ਜਾ ਰਹੇ ਹਨ ਅਤੇ ਘਰ-ਘਰ ਜਾ ਕੇ ਸਰਕਾਰ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਮਹਿਲਾਵਾਂ ਨੂੰ ਸਮਾਜਿਕ ਕੰਮਾਂ ਅਤੇ ਪਿੰਡਾਂ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
ਮੌੜ ਮੰਡੀ, 27 ਅਕਤੂਬਰ (ਜੀਵਨ ਬਾਂਸਲ): ਪੰਜਾਬ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਮੈਨ ਅਤੇ ਹਲਕਾ ਮੌੜ ਦੀ ਸੀਨੀਅਰ ਆਗੂ ਰੁਪਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਮੌੜ ਦੇ ਵੱਖ-ਵੱਖ ਪਿੰਡਾਂ ਵਿੱਚ ਮਹਿਲਾਵਾਂ ਨਾਲ ਮੀਟਿੰਗਾਂ ਕਰਕੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਅਤੇ ਲੋਕ ਭਲਾਈ ਦੇ ਕੰਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਮਹਿਲਾਵਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ ਜਾ ਰਹੇ ਹਨ।
ਰੁਪਿੰਦਰ ਕੌਰ ਗਿੱਲ ਅਨੁਸਾਰ ਮੌੜ ਖੁਰਦ, ਮੌੜ ਕਲਾਂ, ਸੂਚ, ਢੱਡੇ, ਬਾਲਿਆਂਵਾਲੀ, ਰਾਮਣਵਾਸ ਅਤੇ ਭੂੰਦੜ ਸਮੇਤ ਹਲਕੇ ਦੇ ਲਗਭਗ 30 ਪਿੰਡਾਂ ਵਿੱਚ ਸਖੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਦਾ ਮਕਸਦ ਮਹਿਲਾਵਾਂ ਨੂੰ ਉਨ੍ਹਾਂ ਦੇ ਹੱਕਾਂ, ਸਰਕਾਰੀ ਯੋਜਨਾਵਾਂ ਅਤੇ ਲੋਕ ਭਲਾਈ ਦੇ ਕੰਮਾਂ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਰੁਪਿੰਦਰ ਕੌਰ ਗਿੱਲ ਨੇ ਕਿਹਾ ਕਿ ਮਹਿਲਾਵਾਂ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਸਮਾਜ ਦੀ ਤਰੱਕੀ ਵਿੱਚ ਉਨ੍ਹਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਪਣੇ ਹੱਕਾਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣੂ ਕਰਵਾਉਣ ਲਈ ਪਿੰਡ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੇ ਵਿਚਾਰਾਂ ਤੇ ਸੁਝਾਵਾਂ ਨੂੰ ਸੁਣਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਮੀਟਿੰਗਾਂ ਦੌਰਾਨ ਮਹਿਲਾਵਾਂ ਵੱਲੋਂ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਕਹਿਣ ਅਨੁਸਾਰ, ਸਖੀਆਂ ਪੰਜਾਬ ਸਰਕਾਰ ਦੇ ਕੰਮਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮਹਿਲਾਵਾਂ ਵਿੱਚ ਸਰਕਾਰੀ ਯੋਜਨਾਵਾਂ ਬਾਰੇ ਜਾਣਨ ਦੀ ਦਿਲਚਸਪੀ ਹੈ ਅਤੇ ਉਹ ਆਪਣੇ ਪਰਿਵਾਰਾਂ ਤੇ ਆਲੇ-ਦੁਆਲੇ ਦੇ ਲੋਕਾਂ ਤੱਕ ਵੀ ਜਾਣਕਾਰੀ ਪਹੁੰਚਾ ਰਹੀਆਂ ਹਨ।
ਰੁਪਿੰਦਰ ਕੌਰ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਉਨ੍ਹਾਂ ਦੀ ਟੀਮ ਦੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੀਟਿੰਗਾਂ ਦੌਰਾਨ ਮਿਲ ਰਹੇ ਹੁੰਗਾਰੇ ਤੋਂ ਟੀਮ ਉਤਸ਼ਾਹਿਤ ਹੈ ਅਤੇ ਇਹ ਸੰਪਰਕ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਪ੍ਰਤੀ ਜਾਗਰੂਕ ਰਹਿਣ, ਸਮਾਜਿਕ ਕੰਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਪਿੰਡਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਨੂੰ ਬਣਦਾ ਸਹਿਯੋਗ ਦੇਣਾ ਸਮਾਜਿਕ ਜ਼ਿੰਮੇਵਾਰੀ ਹੈ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਮਹਿਲਾ ਵਿੰਗ ਦੀਆਂ ਬਲਾਕ ਪ੍ਰਧਾਨਾਂ, ਹਲਕਾ ਕੋਆਰਡੀਨੇਟਰ ਸੁਖਜੀਤ ਕੌਰ, ਵੱਖ-ਵੱਖ ਪਿੰਡਾਂ ਦੀਆਂ ਮਹਿਲਾ ਵਿੰਗ ਪ੍ਰਧਾਨਾਂ, ਪੰਚਾਂ-ਸਰਪੰਚਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।