🔥 TRENDING देवरिया के भरथुआ गांव में यादव समाज ने... సిరికొండ బీజేపీ యువమోర్చా అధ్యక్షుడిగా... Ramayana Surpasses ₹1,437 Crore Worldw... પંચમહાલમાં 151મી જન્મજયંતિ નિમિત્તે ગૌ... Manipur’s 24‑hour shutdown over killin... ASHA worker delivers baby aboard movin...
17 Nov 2026•
ગુજરાતી मराठी ਪੰਜਾਬੀ বাংলা

ਕਣਕ ਦੇ ਤਸਦੀਕਸ਼ੁਦਾ ਬੀਜ ਅਤੇ ਜਿਪਸਮ ਦੀ ਖਰੀਦ ’ਤੇ ਦਿੱਤੀ ਜਾ ਰਹੀ ਹੈ ਸਬਸਿਡੀ -ਬਲਾਕ ਪੱਟੀ ਵਿਖੇ 4 ਹਜ਼ਾਰ ਏਕੜ ਰਕਬੇ ਲਈ ਵੰਡਿਆ ਜਾ ਚੁੱਕਾ ਹੈ ਤਸਦੀਕਸ਼ੁਦਾ ਕਣਕ ਦਾ ਬੀਜ

✍️ Reporter: Parkash singh 🗓 17 Nov 2026, 03:18 PM 👁 13
Share: 💬 WhatsApp 📘 Facebook 𝕏 Post
ਪੱਟੀ/ਤਰਨ ਤਾਰਨ, 17 ਨਵੰਬਰ (ਪ੍ਰਕਾਸ਼ ਸਿੰਘ)
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਵੱਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੀ ਕਾਸ਼ਤ ਲਈ ਤਸਦੀਕਸ਼ੁਦਾ ਬੀਜ ਅਤੇ ਜਿਪਸਮ ਦੀ ਖ਼ਰੀਦ ’ਤੇ ਸਰਕਾਰੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਪੱਟੀ ਵਿੱਚ ਹੁਣ ਤੱਕ 900 ਰੁਪਏ ਪ੍ਰਤੀ 40 ਕਿਲੋ ਤਸਦੀਕ ਸ਼ੁਦਾ ਕਣਕ ਦਾ ਬੀਜ ਲੱਗਭਗ ਦੋ ਹਜ਼ਾਰ ਕਿਸਾਨਾਂ ਨੂੰ ਵੰਡਿਆ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਮਿਆਰੀ ਅਤੇ ਤਸਦੀਕਸ਼ੁਦਾ ਬੀਜ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਤਾਂ ਜੋ ਕਣਕ ਦੀ ਫ਼ਸਲ ਦਾ ਚੰਗਾ ਝਾੜ ਪ੍ਰਾਪਤ ਕੀਤਾ ਜਾ ਸਕੇ। ਇਸ ਦੇ ਨਾਲ ਹੀ ਮਿੱਟੀ ਦੀ ਸਿਹਤ ਅਤੇ ਫ਼ਸਲ ਦੀ ਲੋੜ ਅਨੁਸਾਰ ਜਿਪਸਮ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਵੀ ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਕਿਸਾਨ ਸਰਕਾਰੀ ਸਬਸਿਡੀ ’ਤੇ ਕਣਕ ਦਾ ਤਸਦੀਕਸ਼ੁਦਾ ਬੀਜ ਅਤੇ ਜਿਪਸਮ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ agrimachinerypb.com ’ਤੇ ਅਪਲਾਈ ਕਰ ਸਕਦੇ ਹਨ।

ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਆਨਲਾਈਨ ਅਪਲਾਈ ਕਰਨ ਜਾਂ ਸਬਸਿਡੀ ਦਾ ਲਾਭ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਣ ’ਤੇ ਕਿਸਾਨ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਜਾਂ ਸਬੰਧਤ ਸਰਕਲ ਅਧਿਕਾਰੀ ਨਾਲ ਸੰਪਰਕ ਕਰ ਸਕਦੇ ਹਨ, ਤਾਂ ਜੋ ਉਨ੍ਹਾਂ ਨੂੰ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਫੋਟੋ ਕੈਪਸ਼ਨ :
-ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ. ਭੁਪਿੰਦਰ ਸਿੰਘ ਅਤੇ ਬਲਾਕ ਖੇਤੀਬਾੜੀ ਦਫ਼ਤਰ ਪੱਟੀ ਵਿਖੇ ਕਣਕ ਦਾ ਤਸਦੀਕ ਸ਼ੁਦਾ ਬੀਜ ਲੈਣ ਲਈ ਪਹੁੰਚੇ ਕਿਸਾਨ।
📲Get App