🔥 TRENDING हजारीबाग के केरेडारी में चंद्रगुप्त को... Newly Elected MLA Rahul Raj Meets CM S... LG monoj sinha Reconstitutes j&k Haj... बिहार के बांका में रजौन थाना के पास मह... एशियन पैरा गेम्स के स्वर्ण पदक विजेता... Bashir Ahmad Naik shares his Entrepren...
31 Oct 2026•
ગુજરાતી मराठी ਪੰਜਾਬੀ বাংলা
Weather

ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ ਮੌਸਮ

✍️ Reporter: Shamsher Singh 🗓 31 Oct 2026, 07:42 PM 👁 19
Share: 💬 WhatsApp 📘 Facebook 𝕏 Post

ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ ਮੌਸਮ

ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ ਮੌਸਮ
‎Saturday, Oct 31, 2026।
‎ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਆਉਣ ਵਾਲੇ ਦਿਨਾਂ ਦੌਰਾਨ ਫਿਲਹਾਲ ਪੰਜਾਬ ਵਿਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਬੱਦਲ ਸਾਫ਼ ਹੋਣ ਨਾਲ ਦਿਨ ਵੇਲੇ ਧੁੱਪ ਨਿਕਲੇਗੀ, ਜਦਕਿ ਸਵੇਰ ਅਤੇ ਸ਼ਾਮ ਠੰਡ ਮਹਿਸੂਸ ਹੋਵੇਗੀ।  ਮੌਸਮ ਵਿਭਾਗ ਮੁਤਾਬਕ ਉੱਤਰੀ ਪੰਜਾਬ ਅਤੇ ਆਲੇ ਦੁਆਲੇ ਦੇ ਖੇਤਰਾਂ 'ਚ ਸਮੁੰਦਰ ਤਲ ਤੋਂ ਲਗਭਗ 4.5 ਕਿਲੋਮੀਟਰ ਦੀ ਉਚਾਈ 'ਤੇ ਇਕ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। ਇਸ ਦੌਰਾਨ 1.5 ਕਿਲੋਮੀਟਰ ਦੀ ਉਚਾਈ 'ਤੇ ਸਥਿਤ ਦੱਖਣੀ ਪੰਜਾਬ 'ਚ ਵੀ ਅਜਿਹਾ ਹੀ ਸਰਕੂਲੇਸ਼ਨ ਕਮਜ਼ੋਰ ਹੋ ਗਿਆ ਹੈ।
‎
‎ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਮੁਤਾਬਕ 5 ਨਵੰਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਅਸਮਾਨ ਕਾਫ਼ੀ ਹੱਦ ਤੱਕ ਸਾਫ਼ ਰਹੇਗਾ। ਇਥੇ ਦੱਸਣਯੋਗ ਹੈ ਕਿ ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 1.1 ਡਿਗਰੀ ਘੱਟ ਗਿਆ ਹੈ, ਜੋ ਆਮ ਨਾਲੋਂ 1.8 ਡਿਗਰੀ ਘੱਟ ਹੈ। ਰੋਪੜ 'ਚ ਸਭ ਤੋਂ ਵੱਧ ਤਾਪਮਾਨ 32.8 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ 'ਚ ਘੱਟੋ-ਘੱਟ ਤਾਪਮਾਨ 14 ਤੋਂ 15 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਦਕਿ ਦਿਨ ਦਾ ਤਾਪਮਾਨ 30 ਤੋਂ 31 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਨਾਲ ਦੁਪਹਿਰ ਨੂੰ ਹਲਕੀ ਗਰਮੀ ਅਤੇ ਸਵੇਰੇ ਅਤੇ ਸ਼ਾਮ ਨੂੰ ਠੰਡ ਮਹਿਸੂਸ ਹੋਵੇਗੀ।
📲Get App