🔥 TRENDING Virender Sehwag's Hilarious Reaction t... Scripted Video Circulates as Real Hara... Secret Spot Goes Viral, Crowds Overwhe... Seoul Blames Kyiv for Breach of Secrec... The Tribune Records Search for 'jijith... The Tribune publishes profile of Dr Sh...
28 Sep 2026•
ગુજરાતી मराठी ਪੰਜਾਬੀ বাংলা
Health

ਰੂਪਨਗਰ: ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡ ਬਰਦਾਰ ਵਿਖੇ 55 ਲੱਖ ਦੀ ਲਾਗਤ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਸਥਾਪਿਤ

✍️ Reporter: Sandeep Kumar Joshi 🗓 22 Sep 2026, 08:52 PM 👁 73
Share: 💬 WhatsApp 📘 Facebook 𝕏 Post

ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਬਰਦਾਰ ਵਿਖੇ 55 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖ ਕੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ।

ਰੂਪਨਗਰ ਦੇ ਪਿੰਡ ਬਰਦਾਰ ਦੇ ਵਸਨੀਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਹੈਲਥ ਐਂਡ ਵੈਲਨੈਸ ਸੈਂਟਰ ਦੀ ਨਵੀਂ ਇਮਾਰਤ ਦਾ ਨਿਰਮਾਣ ਸ਼ੁਰੂ ਹੋ ਗਿਆ ਹੈ। ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਇਸ ਇਮਾਰਤ ਦਾ ਨੀਂਹ ਪੱਥਰ ਰੱਖ ਕੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਆਧੁਨਿਕ ਸਿਹਤ ਸਹੂਲਤ ਦੀ ਨਵੀਂ ਇਮਾਰਤ ਦੇ ਨਿਰਮਾਣ ’ਤੇ ਕਰੀਬ 55 ਲੱਖ ਰੁਪਏ ਦੀ ਲਾਗਤ ਆਵੇਗੀ।

ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਬਰਦਾਰ ਵਿਖੇ ਨਵੀਂ ਇਮਾਰਤ ਬਣਨ ਨਾਲ ਨਾ ਸਿਰਫ਼ ਪਿੰਡ ਵਾਸੀਆਂ ਸਗੋਂ ਆਸ-ਪਾਸ ਦੇ ਖੇਤਰ ਦੇ ਲੋਕਾਂ ਨੂੰ ਵੀ ਸਿਹਤ ਸੇਵਾਵਾਂ ਹਾਸਲ ਕਰਨ ਵਿੱਚ ਵੱਡੀ ਸਹੂਲਤ ਮਿਲੇਗੀ।

ਵਿਧਾਇਕ ਨੇ ਦੱਸਿਆ ਕਿ ਨਵੇਂ ਸਿਹਤ ਕੇਂਦਰ ਨੂੰ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾਵੇਗਾ, ਜਿੱਥੇ ਮਰੀਜ਼ਾਂ ਦੀ ਸਿਹਤ ਜਾਂਚ, ਦਵਾਈਆਂ ਅਤੇ ਹੋਰ ਮੁੱਢਲੀਆਂ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ। ਇਸ ਨਾਲ ਲੋਕਾਂ ਨੂੰ ਛੋਟੀਆਂ-ਵੱਡੀਆਂ ਸਿਹਤ ਸਮੱਸਿਆਵਾਂ ਲਈ ਦੂਰਲੇ ਹਸਪਤਾਲਾਂ ਦਾ ਰੁਖ ਕਰਨ ਦੀ ਲੋੜ ਘੱਟ ਪਵੇਗੀ। ਉਨ੍ਹਾਂ ਸਬੰਧਤ ਵਿਭਾਗ ਨੂੰ ਨਿਰਮਾਣ ਕਾਰਜ ਨੂੰ ਮਿਆਰੀ ਢੰਗ ਨਾਲ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਸਰਪੰਚ ਭਾਗ ਸਿੰਘ, ਚੋਧਰੀ ਚਰਨ ਦਾਸ ਬਲਾਕ ਪ੍ਰਧਾਨ, ਚੇਅਰਮੈਨ ਮਲਕੀਤ ਸਿੰਘ ਭੰਗੂ ਬਲਾਕ ਸੰਮਤੀ ਰੂਪਨਗਰ, ਸਾਬਕਾ ਸਰਪੰਚ ਪ੍ਰੇਮ ਸਿੰਘ, ਚੇਅਰਮੈਨ ਸੁਖਦੇਵ ਸਿੰਘ ਮੀਆਂਪੁਰ, ਤਰਸੇਮ ਸਿੰਘ ਬਰਦਾਰ, ਸਰਪੰਚ ਸੁਖਵਿੰਦਰ ਸਿੰਘ, ਸਰਪੰਚ ਸੱਜਣ ਸਿੰਘ, ਪਰਮਿੰਦਰ ਸਿੰਘ ਪੰਜੋਲੀ, ਪਿੰਕੀ ਪੁਰਖਾਲੀ, ਬੀ.ਡੀ.ਪੀ.ਓ. ਅਮਿਤ ਸ਼ਰਮਾ, ਮਹਿੰਦਰ ਟਾਂਡਾ, ਬਾਉ ਬਰਦਾਰ, ਅਮਨਦੀਪ ਸਿੰਘ ਲਾਡੀ ਚੇਅਰਮੈਨ ਸਪੋਰਟਸ ਵਿੰਗ, ਰਣਜੋਧ ਸਿੰਘ ਸਰਪੰਚ ਅਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ।
📲Get App