Religion
ਬਾਬਾ ਨਾਨਕ' ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, 557ਵੇਂ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ

Saturday, Nov 21, 2026 ।
ਜਲੰਧਰ (ਵੈੱਬ ਡੈਸਕ, )-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਅੱਜ ਜਲੰਧਰ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋਇਆ ਅਤੇ ਐੱਸ. ਡੀ. ਕਾਲਜ, ਭਾਰਤ ਸੋਢਾ ਫ਼ੈਕਟਰੀ, ਰੇਲਵੇ ਰੋਡ, ਗੁਰਦੁਆਰਾ ਸ੍ਰੀ ਦੀਵਾਨ ਅਸਥਾਨ ਸੈਂਟਰਲ ਟਾਊਨ, ਲਵ-ਕੁਸ਼ ਚੌਕ (ਮਿਲਾਪ ਚੌਕ), ਫਗਵਾੜਾ ਗੇਟ, ਸ਼ਹੀਦ ਭਗਤ ਸਿੰਘ ਚੌਕ, ਪੰਜਪੀਰ, ਖਿੰਗਰਾਂ ਗੇਟ, ਗੁਰਦੁਆਰਾ ਦੋਆਬਾ ਸ੍ਰੀ ਗੁਰੂ ਸਿੰਘ ਸਭਾ ਅੱਡਾ ਹੁਸ਼ਿਆਰਪੁਰ ਚੌਕ, ਮਾਈ ਹੀਰਾਂ ਗੇਟ, ਭਗਵਾਨ ਵਾਲਮੀਕਿ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਜੇਲ ਚੌਕ, ਬਸਤੀ ਅੱਡਾ, ਭਗਵਾਨ ਵਾਲਮੀਕਿ ਚੌਕ (ਜੋਤੀ ਚੌਕ), ਰੈਣਕ ਬਾਜ਼ਾਰ, ਲਵ-ਕੁਸ਼ ਚੌਕ (ਮਿਲਾਪ ਚੌਕ) ਹੁੰਦੇ ਹੋਏ ਗੁਰਦੁਆਰਾ ਸ੍ਰੀ ਦੀਵਾਨ ਅਸਥਾਨ ਸੈਂਟਰਲ ਟਾਊਨ ਪਹੁੰਚ ਕੇ ਸਮਾਪਤ ਹੋਵੇਗਾ।
ਸ਼ਹਿਰ ਦੀਆਂ ਵੱਖ-ਵੱਖ ਸੇਵਾ ਸੋਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਸਜਾਏ ਗਏ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਹੋਈ ਮਨਮੋਹਕ ਪਾਲਕੀ ਸਤਿਕਾਰ ਸਹਿਤ ਸੁਸ਼ੋਭਿਤ ਕੀਤੇ ਗਏ ਸਨ ਜਦਕਿ ਨਗਰ ਕੀਰਤਨ ਦੇ ਦੌਰਾਨ ਰਾਗੀ ਢਾਡੀ ਜਥਿਆਂ ਤੋਂ ਇਲਾਵਾ ਸਮੂਹ ਸੰਗਤਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਸ਼ਬਦ ਕੀਰਤਨ ਕਰਦੇ ਹੋਏ ਗੁਰੂ ਸਾਹਿਬ ਜੀ ਦੀ ਉਪਮਾ ਦਾ ਗੁਣਗਾਨ ਕੀਤਾ ਜਾ ਰਿਹਾ ਸੀ