🔥 TRENDING Virat Kohli reaches 15,000 ODI runs as... Mehbooba Mufti Meets Mirwaiz Umar Afte... Kohli, Gill guide India to victory in... Congress May Face SP in First Uttar Pr... Virat Kohli Achieves Another Remarkabl... Virat Kohli contributes with bat as In...
28 Sep 2026•
ગુજરાતી मराठी ਪੰਜਾਬੀ বাংলা
Crime

ਡੇਰਾਬੱਸੀ ’ਚ ਚੋਰਾਂ ਦਾ ਕਹਿਰ: ਕਰਿਆਨਾ ਦੁਕਾਨ ਦੇ ਤਾਲੇ ਤੋੜ ਕੇ 60 ਹਜ਼ਾਰ ਦੀ ਨਕਦੀ, ਘਿਓ ਤੇ ਚਾਕਲੇਟਾਂ ਲੈ ਕੇ ਰਫੂਚਕਰ

✍️ Reporter: Gaurav Sharma 🗓 22 Sep 2026, 12:04 AM 👁 117
Share: 💬 WhatsApp 📘 Facebook 𝕏 Post

ਡੇਰਾਬੱਸੀ ’ਚ ਚੋਰਾਂ ਦਾ ਕਹਿਰ: ਕਰਿਆਨਾ ਦੁਕਾਨ ਦੇ ਤਾਲੇ ਤੋੜ ਕੇ 60 ਹਜ਼ਾਰ ਦੀ ਨਕਦੀ, ਘਿਓ ਤੇ ਚਾਕਲੇਟਾਂ ਲੈ ਕੇ ਰਫੂਚਕਰ

ਡੇਰਾਬੱਸੀ ’ਚ ਚੋਰਾਂ ਦਾ ਕਹਿਰ: ਕਰਿਆਨਾ ਦੁਕਾਨ ਦੇ ਤਾਲੇ ਤੋੜ ਕੇ 60 ਹਜ਼ਾਰ ਦੀ ਨਕਦੀ, ਘਿਓ ਤੇ ਚਾਕਲੇਟਾਂ ਲੈ ਕੇ ਰਫੂਚਕਰ


ਇਲਾਕੇ ਦੀ ਅਮਰਦੀਪ ਕਾਲੋਨੀ ਵਿੱਚ ਬੇਖ਼ੌਫ਼ ਚੋਰਾਂ ਵੱਲੋਂ ਇੱਕ ਕਰਿਆਨਾ ਸਟੋਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦੀ ਚੋਰੀ ਨੂੰ ਅੰਜ਼ਾਮ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮੂੰਹ ਬੰਨ੍ਹ ਕੇ ਆਏ ਚੋਰ ਦੁਕਾਨ ਦੇ ਸ਼ਟਰ ਦੇ ਤਾਲੇ ਭੰਨ ਕੇ ਅੰਦਰ ਪਏ ਗੱਲੇ ਵਿੱਚੋਂ 50 ਤੋਂ 60 ਹਜ਼ਾਰ ਰੁਪਏ ਦੀ ਨਕਦੀ ਲੈ ਉੱਡੇ। ਹੈਰਾਨੀ ਦੀ ਗੱਲ ਇਹ ਰਹੀ ਕਿ ਚੋਰ ਨਕਦੀ ਦੇ ਨਾਲ-ਨਾਲ ਬੋਰੀਆਂ ਵਿੱਚ ਘਿਓ, ਬਿਸਕੁਟ ਅਤੇ ਚਾਕਲੇਟਾਂ ਵਰਗਾ ਕਰਿਆਨੇ ਦਾ ਸਾਮਾਨ ਭਰ ਕੇ ਮੌਕੇ ਤੋਂ ਰਫ਼ੂਚੱਕਰ ਹੋ ਗਏ। ਇਹ ਸਾਰੀ ਵਾਰਦਾਤ ਦੁਕਾਨ ਅੰਦਰ ਅਤੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਰਿਕਾਰਡ ਹੋ ਗਈ ਹੈ।
ਹਥਿਆਰਾਂ ਨਾਲ ਲੈਸ ਹੋ ਕੇ ਪਹੁੰਚੇ ਸੀ ਮੁਲਜ਼ਮ
ਸੀਸੀਟੀਵੀ ਫੁਟੇਜ ਮੁਤਾਬਕ ਐਤਵਾਰ ਦੇਰ ਰਾਤ ਕਰੀਬ ਤਿੰਨ ਨੌਜਵਾਨ ਦੁਕਾਨ ਦੇ ਬਾਹਰ ਸ਼ੱਕੀ ਹਾਲਤ ਵਿੱਚ ਘੁੰਮਦੇ ਦਿਖਾਈ ਦਿੱਤੇ। ਪੀੜਤ ਦੁਕਾਨਦਾਰ ਅਨੁਸਾਰ ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਦੇ ਹੱਥ ਵਿੱਚ ਡੰਡਾ ਜਾਂ ਕੋਈ ਤੇਜ਼ਧਾਰ ਹਥਿਆਰ ਸੀ। ਮੁਲਜ਼ਮਾਂ ਨੇ ਪਹਿਲਾਂ ਤਾਲੇ ਤੋੜੇ, ਫਿਰ ਆਸਾਨੀ ਨਾਲ ਸਟੋਰ ਅੰਦਰ ਦਾਖ਼ਲ ਹੋ ਕੇ ਬੋਰੀਆਂ ਵਿੱਚ ਸਾਮਾਨ ਲੱਦਿਆ ਅਤੇ ਫ਼ਰਾਰ ਹੋ ਗਏ। ਘਟਨਾ ਦਾ ਖ਼ੁਲਾਸਾ ਹੋਣ ਤੋਂ ਬਾਅਦ ਤੁਰੰਤ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਪੁਲਿਸ ਵੱਲੋਂ ਫੁਟੇਜ ਦੇ ਆਧਾਰ ’ਤੇ ਭਾਲ ਤੇਜ਼
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਦੁਕਾਨ ਤੇ ਆਸ-ਪਾਸ ਦੇ ਇਲਾਕੇ ਦੀ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਕਾਰਵਾਈ ਆਰੰਭ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਫੁਟੇਜ ਦੀ ਬਾਰੀਕੀ ਨਾਲ ਜਾਂਚ ਕਰਕੇ ਮੁਲਜ਼ਮਾਂ ਦੇ ਚਿਹਰਿਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਪੁੱਛਗਿੱਛ ਕਰਕੇ ਸ਼ੱਕੀਆਂ ਦਾ ਸੁਰਾਗ ਲਗਾਇਆ ਜਾ ਰਿਹਾ ਹੈ।
📲Get App