🔥 TRENDING Shooters Who Fired at Actor Tiger Shro... Fodder Trailer Fire in Bika: Driver Co... Delhi to Burn Cockroach Effigy Alongsi... Heavy Rain Strikes Sawai Madhopur, Raj... Bee Swarm During Jawara Immersion Inju... Bihar’s Durga Puja Reaches US: Aurai D...
20 Oct 2026•
ગુજરાતી मराठी ਪੰਜਾਬੀ বাংলা
Health

ਗੜ੍ਹਸ਼ੰਕਰ ਵਿੱਚ ਫੂਡ ਸੇਫਟੀ ਟੀਮ ਵੱਲੋਂ ਗੁੜ-ਸ਼ੱਕਰ ਇਕਾਈਆਂ ਦੀ ਜਾਂਚ, 75 ਲੀਟਰ ਮਿਆਦ ਪੁੱਗ ਚੁੱਕੀ ਵਨਸਪਤੀ ਨਸ਼ਟ

✍️ Reporter: Amandeep Singh 🗓 20 Oct 2026, 07:08 PM 👁 11
Share: 💬 WhatsApp 📘 Facebook 𝕏 Post

ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਵਿੱਚ ਫੂਡ ਸੇਫਟੀ ਵਿਭਾਗ ਵੱਲੋਂ ਗੁੜ ਅਤੇ ਸ਼ੱਕਰ ਬਣਾਉਣ ਵਾਲੀਆਂ ਇਕਾਈਆਂ ਦੀ ਜਾਂਚ ਦੌਰਾਨ 75 ਲੀਟਰ ਮਿਆਦ ਪੁੱਗ ਚੁੱਕੀ ਵਨਸਪਤੀ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ।

ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਫੂਡ ਸੇਫਟੀ ਵਿਭਾਗ ਵੱਲੋਂ ਲਗਾਤਾਰ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਗੜ੍ਹਸ਼ੰਕਰ ਵਿਖੇ ਗੁੜ ਅਤੇ ਸ਼ੱਕਰ ਬਣਾਉਣ ਵਾਲੀਆਂ ਇਕਾਈਆਂ ਦੀ ਜਾਂਚ ਕੀਤੀ ਗਈ। ਇਹ ਕਾਰਵਾਈ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਸ਼੍ਰੀਮਤੀ ਕਨਵਲਪ੍ਰੀਤ ਕੌਰ ਬਰਾੜ ਆਈ.ਏ.ਐੱਸ., ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਆਸ਼ਿਕਾ ਜੈਨ ਆਈ.ਏ.ਐੱਸ., ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ।

ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਵਿੱਚ ਫੂਡ ਸੇਫਟੀ ਅਫ਼ਸਰ ਇਸ਼ਾਨ ਬਾਂਸਲ ਅਤੇ ਟੀਮ ਵੱਲੋਂ ਕੀਤੀ ਗਈ ਇਸ ਜਾਂਚ ਦੌਰਾਨ ਗੁੜ ਅਤੇ ਸ਼ੱਕਰ ਦੇ ਕੁੱਲ ਤਿੰਨ ਸੈਂਪਲ ਜਾਂਚ ਲਈ ਲਏ ਗਏ, ਤਾਂ ਜੋ ਇਨ੍ਹਾਂ ਦੀ ਗੁਣਵੱਤਾ ਅਤੇ ਖਾਣ-ਪੀਣ ਲਈ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਜਾਂਚ ਦੌਰਾਨ 75 ਲੀਟਰ ਮਿਆਦ ਪੁੱਗ ਚੁੱਕੀ ਵਨਸਪਤੀ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ, ਤਾਂ ਜੋ ਇਸ ਦੀ ਵਰਤੋਂ ਖਾਣ-ਪੀਣ ਵਾਲੀਆਂ ਵਸਤਾਂ ਤਿਆਰ ਕਰਨ ਜਾਂ ਵੇਚਣ ਲਈ ਨਾ ਕੀਤੀ ਜਾ ਸਕੇ।

ਫੂਡ ਸੇਫਟੀ ਟੀਮ ਵੱਲੋਂ ਨਿਰਮਾਤਾਵਾਂ ਅਤੇ ਕਾਰੋਬਾਰੀਆਂ ਨੂੰ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਉਤਪਾਦਨ ਇਕਾਈਆਂ ਵਿੱਚ ਸਫ਼ਾਈ ਦੇ ਮਿਆਰਾਂ ਨੂੰ ਕਾਇਮ ਰੱਖਣ ਅਤੇ ਫੂਡ ਸੇਫਟੀ ਸਬੰਧੀ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਨੂੰ ਸਿਰਫ਼ ਸੁਰੱਖਿਅਤ ਅਤੇ ਮਿਆਦ ਅੰਦਰ ਵਰਤੋਂਯੋਗ ਸਮੱਗਰੀ ਦੀ ਹੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਏ ਜਾ ਸਕਣ।

ਫੂਡ ਸੇਫਟੀ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜ਼ਿਲ੍ਹੇ ਵਿੱਚ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਲ੍ਹੇ ਭਰ ਵਿੱਚ ਜਾਂਚ ਅਤੇ ਸੈਂਪਲਿੰਗ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਫੂਡ ਸੇਫਟੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਾਰੋਬਾਰੀਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
📲Get App